Tuesday, September 08, 2026
BREAKING
ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ

08 ਸਤੰਬਰ, 2026 05:46 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ, ਵੋਟਰ ਰਜਿਸਟ੍ਰੇਸ਼ਨ ਅਤੇ ਆਪਣੇ ਲੋਕਤਾਂਤਰਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀਆਂ ਲਗਭਗ 120 ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਭਾਗ ਲਿਆ।

ਕੈਂਪ ਦੌਰਾਨ ਵਿਦਿਆਰਥਣਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ, ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਯੋਗ ਨਾਗਰਿਕਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਕੈਂਪ ਦੌਰਾਨ 10 ਨਵੀਆਂ ਵਿਦਿਆਰਥਣਾਂ ਨੇ ਆਪਣੇ ਵੋਟ ਰਜਿਸਟਰ ਕਰਵਾਏ, ਜੋ ਕਿ ਇਸ ਜਾਗਰੂਕਤਾ ਮੁਹਿੰਮ ਦੀ ਇੱਕ ਮਹੱਤਵਪੂਰਨ ਉਪਲਬਧੀ ਰਹੀ।

ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਮਹੱਤਵਪੂਰਨ ਲੋਕਤਾਂਤਰਿਕ ਅਧਿਕਾਰ ਅਤੇ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਡਾ. ਹਰਦੀਪ ਕੌਰ, ਅਸਿਸਟੈਂਟ SVEEP ਨੋਡਲ ਅਫ਼ਸਰ, ਨੇ ਵਿਦਿਆਰਥਣਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਚੋਣ ਪ੍ਰਣਾਲੀ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਵੋਟਰ ਬਣਨ ਲਈ ਪ੍ਰੇਰਿਤ ਕੀਤਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ਉਜਾਗਰ ਕੀਤੀ।
ਕਾਲਜ ਪ੍ਰਬੰਧਨ ਵੱਲੋਂ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਸਾਰੇ ਸਹਿਯੋਗੀਆਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ SVEEP ਦੇ ‘ਸੁਚੇਤ, ਸਰਗਰਮ ਅਤੇ ਜ਼ਿੰਮੇਵਾਰ ਵੋਟਰ’ ਦੇ ਸੰਦੇਸ਼ ਨੂੰ ਅੱਗੇ ਵਧਾਉਣਾ ਸੀ। ਇਸ ਮੌਕੇ ਪ੍ਰੋਫੈਸਰ ਗੁਰਦੀਪ ਕੌਰ, ਓਂਕਾਰ ਸਿੰਘ, ਕਿਰਨ, ਰਮਨਦੀਪ ਕੌਰ, ਸਿਮਰਨ ਹਾਜਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ

ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ