Friday, June 12, 2026
BREAKING
ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ ਥਾਈਂ ਡਿੱਗੇ ਦਰੱਖ਼ਤ ਇੰਡੀਗੋ ਦੀ ਉਡਾਣ 'ਚ ਬੰਬ! ਲਖਨਊ ਤੋਂ ਨਵੀਂ ਦਿੱਲੀ ਜਾਣ ਵਾਲੇ 180 ਯਾਤਰੀਆਂ 'ਚ ਮਚੀ ਸਨਸਨੀ PM ਮੋਦੀ ਨੇ ਜਸਪਾਲ ਰਾਣਾ ਦੇ ਦਿਹਾਂਤ 'ਤੇ ਜਤਾਇਆ ਦੁੱਖ ਫੌਜ ਨੂੰ ਮਿਲੇ 106 ਟਰਬੋਜੈੱਟ ਚਾਲਿਤ ‘ਕਾਮਿਕੇਜ਼’ ਡਰੋਨ ਅਹਿਮਦਾਬਾਦ ਜਹਾਜ਼ ਹਾਦਸੇ ਦੀ ਪਹਿਲੀ ਬਰਸੀ: ਅੱਜ ਵੀ ਹੰਝੂ ਬਣ ਝਲਕਦੇ ਆਪਣਿਆਂ ਨੂੰ ਗੁਆਉਣ ਦਾ ਗਮ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ ਨਹੀਂ ਰਹੀ 'Sleeping Princess'; ਤਿੰਨ ਸਾਲ ਤੋਂ ਵੱਧ ਸਮਾਂ ਕੋਮਾ 'ਚ ਸੀ ਥਾਈਲੈਂਡ ਦੀ ਰਾਜਕੁਮਾਰੀ

ਪੰਜਾਬ

ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

12 ਜੂਨ, 2026 02:15 PM

ਨਵੀਂ ਦਿੱਲੀ : ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਬੁਲਾਰੇ ਆਰ.ਪੀ. ਸਿੰਘ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਸਵਾਲ ਪੁੱਛੇ ਹਨ।

ਆਰ.ਪੀ. ਸਿੰਘ ਨੇ ਕਿਹਾ ਕਿ ਸਿੱਖਾਂ ਦੇ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਜਿਹੀ ਘਟਨਾ ਕੇਵਲ ਸੁਰੱਖਿਆ 'ਚ ਲਾਪਰਵਾਹੀ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਦਸੰਬਰ 2021 ਦੀ ਬੇਅਦਬੀ ਦੀ ਕੋਸ਼ਿਸ਼ ਤੋਂ ਸਬਕ ਨਾ ਲੈਂਦੇ ਹੋਏ, ਇਕ ਵਾਰ ਫਿਰ ਅਜਿਹੀ ਘਟਨਾ ਦਾ ਵਾਪਰਨਾ ਪੰਜਾਬ ਸਰਕਾਰ ਦੇ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ।

ਭਾਜਪਾ ਬੁਲਾਰੇ ਨੇ ਕਿਹਾ ਕਿ ਸਰਕਾਰ ਸਿਰਫ ਨਿੰਦਾ ਦੇ ਬਿਆਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤੇ ਕਿ ਪਿਛਲੀਆਂ ਘਟਨਾਵਾਂ ਤੋਂ ਬਾਅਦ ਵੀ ਅਜਿਹੀਆਂ ਹਰਕਤਾਂ ਕਿਉਂ ਜਾਰੀ ਹਨ? 2021 ਦੀ ਘਟਨਾ ਤੋਂ ਬਾਅਦ ਕਿਹੜੇ ਠੋਸ ਸੁਰੱਖਿਆ ਕਦਮ ਚੁੱਕੇ ਗਏ ਸਨ? ਕੀ ਉਸ ਸਮੇਂ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਗਿਆ ਸੀ? ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਲੋਕਾਂ ਦਾ ਭਰੋਸਾ ਕਿਉਂ ਬਹਾਲ ਨਹੀਂ ਹੋ ਸਕਿਆ? ਇਹ ਜਾਇਜ਼ ਸਵਾਲ ਹੈ, ਜਿਨ੍ਹਾਂ ਦੇ ਸਪੱਸ਼ਟ ਅਤੇ ਠੋਸ ਜਵਾਬ ਮਿਲਣੇ ਚਾਹੀਦੇ ਹਨ।

ਆਰ.ਪੀ. ਸਿੰਘ ਨੇ ਖਦਸ਼ਾ ਪ੍ਰਗਟਾਇਆ ਕਿ ਅਜਿਹੀਆਂ ਘਟਨਾਵਾਂ ਫਿਰਕੂ ਸਦਭਾਵਨਾ ਨੂੰ ਵਿਗਾੜਨ ਅਤੇ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਹੋ ਸਕਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਨੂੰ ਇਕੱਲੀ ਘਟਨਾ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਇਸ ਦੇ ਪਿੱਛੇ ਮੌਜੂਦ ਵੱਡੀਆਂ ਸਾਜ਼ਿਸ਼ਾਂ ਅਤੇ ਜਥੇਬੰਦਕ ਤਾਕਤਾਂ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਸਮਾਂਬੱਧ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੱਚਾਈ ਜਨਤਾ ਦੇ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਇਸ ਘਟਨਾ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਭਾਵੇਂ ਉਹ ਕੋਈ ਵੀ ਹੋਵੇ। ਦੁਨੀਆ ਭਰ ਦੇ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਲੋਕ ਸਿਰਫ਼ ਅਫਸੋਸ ਜਤਾਉਣ ਤੋਂ ਕਿਤੇ ਜ਼ਿਆਦਾ ਦੇ ਹੱਕਦਾਰ ਹਨ। ਉਹ ਜਵਾਬਦੇਹੀ, ਨਿਆਂ ਅਤੇ ਇਸ ਗੱਲ ਦੇ ਸਾਫ਼ ਭਰੋਸੇ ਦੇ ਹੱਕਦਾ ਹਨ ਕਿ ਉਨ੍ਹਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨ ਦੀ ਪਵਿੱਤਰਤਾ ਦੀ ਰੱਖਿਆ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ ਥਾਈਂ ਡਿੱਗੇ ਦਰੱਖ਼ਤ

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ ਥਾਈਂ ਡਿੱਗੇ ਦਰੱਖ਼ਤ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ

ਪੰਜਾਬ ਦੇ ਵਾਹਨ ਚਾਲਕਾਂ ਲਈ ਨਵੀਂ ਮੁਸੀਬਤ! ਟ੍ਰਾਂਸਪੋਰਟ ਵਿਭਾਗ ਨੇ ਕੀਤਾ ਵੱਡਾ ਬਦਲਾਅ

ਪੰਜਾਬ ਦੇ ਵਾਹਨ ਚਾਲਕਾਂ ਲਈ ਨਵੀਂ ਮੁਸੀਬਤ! ਟ੍ਰਾਂਸਪੋਰਟ ਵਿਭਾਗ ਨੇ ਕੀਤਾ ਵੱਡਾ ਬਦਲਾਅ

ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ, ਵੇਖੋ List

ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ, ਵੇਖੋ List

ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP ਵੱਲੋਂ ਸਖ਼ਤ ਹਦਾਇਤਾਂ ਜਾਰੀ

ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP ਵੱਲੋਂ ਸਖ਼ਤ ਹਦਾਇਤਾਂ ਜਾਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ