Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਬੇਟੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਦਿਸ਼ਾ

13 ਫ਼ਰਵਰੀ, 2026 06:59 PM
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਜਦੋਂ ਸੁਪਨਿਆਂ ਵਿੱਚ ਉਡਾਣ ਅਤੇ ਇਰਾਦਿਆਂ ਵਿੱਚ ਦ੍ਰਿੜਤਾ ਹੋਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ। ਇਸ ਵਿਸ਼ਵਾਸ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਮੁਫ਼ਤ ਕੋਚਿੰਗ ਪ੍ਰਾਪਤ ਕਰ ਰਹੀਆਂ 40 ਵਿਦਿਆਰਥਣਾਂ ਨਾਲ ਦਿਲੋਂ ਗੱਲਬਾਤ ਕੀਤੀ। ਇਹ ਗੱਲਬਾਤ ਸਿਰਫ਼ ਇੱਕ ਰਸਮੀ ਮੁਲਾਕਾਤ ਨਹੀਂ ਸੀ, ਸਗੋਂ ਪ੍ਰੇਰਨਾ, ਹਮਦਰਦੀ ਅਤੇ ਵਿਸ਼ਵਾਸ ਦਾ ਇੱਕ ਸ਼ਾਨਦਾਰ ਸੰਗਮ ਸੀ। ਇਸ ਦੌਰਾਨ ਉਨ੍ਹਾਂ ਨਾਲ ਪੀ.ਸੀ.ਐਸ. (ਟ੍ਰੇਨੀ) ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਉਨ੍ਹਾਂ ਦੇ ਸਵਾਲ ਸੁਣੇ ਅਤੇ ਹਰ ਸਵਾਲ ਦਾ ਧੀਰਜ ਨਾਲ ਜਵਾਬ ਦਿੱਤਾ। ਉਨ੍ਹਾਂ ਵਿਦਿਆਰਥਣਾਂ ਨਾਲ ਆਈਏਐਸ ਬਣਨ ਤੱਕ ਦੇ ਆਪਣੇ ਸਫ਼ਰ ਨੂੰ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ‘ਸੁਪਨੇ ਉਹ ਹੀ ਸੱਚ ਹੁੰਦੇ ਹਨ ਜਿਸ ਦੇ ਲਈ ਅਸੀਂ ਹਰ ਦਿਨ ਥੋੜ੍ਹਾ-ਥੋੜ੍ਹਾ ਸੰਘਰਸ਼ ਕਰਦੇ ਹਾਂ।’ ਉਨ੍ਹਾਂ ਦਾ ਤਜਰਬਾ ਸੁਣ ਕੇ ਵਿਦਿਆਰਥਣਾ ਨੇ ਸਖ਼ਤ ਮਿਹਨਤ ਕਰਨ ਦਾ ਦ੍ਰਿੜ ਮਨ ਬਣਾਇਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫਰੀ ਕੋਚਿੰਗ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਤਹਿਤ ਉਦੈ ਅਕੈਡਮੀ (ਗਿਆਨਮ), ਸਰਕਾਰੀ ਕਾਲਜ ਚੌਕ, ਹੁਸ਼ਿਆਰਪੁਰ ਵਿਖੇ 13 ਫਰਵਰੀ ਤੋਂ 30 ਮਾਰਚ 2026 ਤੱਕ 180 ਘੱਟੇ ਲਈ ਚਲਾਈ ਜਾ ਰਹੀ ਹੈ। ਇੱਥੇ ਵਿਦਿਆਰਥਣਾਂ ਨੂੰ ਐਸਐਸਸੀ, ਬੈਂਕਿੰਗ, ਰੇਲਵੇ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾ ਰਹੀ ਹੈ। ਕਲਾਸਾਂ ਸੋਮਵਾਰ ਤੋਂ ਸ਼ਨੀਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੀਆਂ ਅਤੇ ਹਫ਼ਤਾਵਾਰੀ ਮੌਕ ਟੈਸਟ ਵੀ ਲਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਸਮਾਂ ਪ੍ਰਬੰਧਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਮਹੱਤਵ ਸਮਝਾਇਆ। ਉਨ੍ਹਾਂ ਕਿਹਾ ਕਿ ਅਸਫਲਤਾ ਅੰਤ ਨਹੀਂ ਹੈ, ਸਗੋਂ ਸਿੱਖਣ ਦਾ ਮੌਕਾ ਹੈ।‘ਜੇਕਰ ਆਤਮ-ਵਿਸ਼ਵਾਸ ਅਟੁੱਟ ਹੈ, ਤਾਂ ਹਰ ਰੁਕਾਵਟ ਇੱਕ ਰਸਤਾ ਬਣ ਜਾਂਦੀ ਹੈ।’

ਵਿਦਿਆਰਥਣਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਯਤਨ ਨੂੰ ਜੀਵਨ ਬਦਲਣ ਵਾਲਾ ਕਦਮ ਦੱਸਿਆ ਅਤੇ ਭਰੋਸਾ ਦਿੱਤਾ ਕਿ ਉਹ ਇਸ ਮੌਕੇ ਦਾ ਪੂਰਾ ਲਾਭ ਉਠਾਉਣਗੀਆਂ ਅਤੇ ਆਤਮਨਿਰਭਰ ਬਣਨਗੀਆਂ। ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਹੁਸ਼ਿਆਰਪੁਰ ਦੀਆਂ ਧੀਆਂ ਆਉਣ ਵਾਲੇ ਸਮੇਂ ਵਿੱਚ ਪ੍ਰਸ਼ਾਸਨਿਕ ਸੇਵਾਵਾਂ, ਬੈਂਕਿੰਗ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੀਆਂ।

        ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਕਿਹਾ ਕਿ ਇਹ ਸੰਵਾਦ ਸਿਰਫ਼ ਇੱਕ ਪ੍ਰੋਗਰਾਮ ਨਹੀਂ ਸੀ, ਇਹ ਧੀਆਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਇੱਕ ਮਜ਼ਬੂਤ ਪਹਿਲ ਸੀ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣ ਕੇ ਰਹੇਗਾ। ਇਸ ਮੌਕੇ ਸੀਡੀਪੀਓ ਹੁਸ਼ਿਆਰਪੁਰ-1 ਅਤੇ ਸੀਡੀਪੀਓ ਹੁਸ਼ਿਆਰਪੁਰ-2 ਵੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ