Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

12 ਜੁਲਾਈ, 2026 06:16 PM

ਚੰਡੀਗੜ੍ਹ : ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਅਤੇ ਚਰਨਜੀਤ ਸਿੰਘ ਚੰਨੀ ਧੜੇ ਦੇ ਆਗੂਆਂ ਵਿਚਾਲੇ ਹੋਈ ਬੰਦ ਕਮਰਾ ਮੀਟਿੰਗ ਤੋਂ ਬਾਅਦ ਹੁਣ ਸਭ ਤੋਂ ਵੱਡੀ ਚਰਚਾ ਇਸ ਗੱਲ ਨੂੰ ਲੈ ਕੇ ਛਿੜ ਗਈ ਹੈ ਕਿ ਮੀਟਿੰਗ ਦੇ ਅੰਦਰ ਜੋ ਕੁੱਝ ਕਿਹਾ ਗਿਆ, ਉਹ ਕੈਮਰਿਆਂ ਸਾਹਮਣੇ ਕਿਉਂ ਨਹੀਂ ਦੁਹਰਾਇਆ ਗਿਆ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਕਈ ਸੀਨੀਅਰ ਆਗੂਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਕੁੱਝ ਆਗੂਆਂ ਨੇ ਇਹ ਰਾਏ ਦਿੱਤੀ ਕਿ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ ਤਾਂ ਪ੍ਰਧਾਨਗੀ ’ਚ ਤਬਦੀਲੀ ਬਾਰੇ ਵਿਚਾਰ ਹੋਣਾ ਚਾਹੀਦਾ ਹੈ। ਹਾਈਕਮਾਨ ਨੂੰ ਪਹਿਲਾਂ ਲਏ ਫ਼ੈਸਲੇ ਦੀ ਸਮੀਖਿਆ ਕਰਨ ਦੀ ਗੱਲ ਵੀ ਚਰਚਾ ’ਚ ਆਈ ਦੱਸੀ ਜਾ ਰਹੀ ਹੈ ਪਰ ਜਿਵੇਂ ਹੀ ਮੀਟਿੰਗ ਖ਼ਤਮ ਹੋਈ ਅਤੇ ਆਗੂ ਮੀਡੀਆ ਦੇ ਰੂਬਰੂ ਹੋਏ ਤਾਂ ਤਸਵੀਰ ਬਦਲੀ ਹੋਈ ਨਜ਼ਰ ਆਈ। ਕਿਸੇ ਵੀ ਆਗੂ ਨੇ ਖੁੱਲ੍ਹ ਕੇ ਰਾਜਾ ਵੜਿੰਗ ਦਾ ਨਾਂ ਲੈ ਕੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਨਹੀਂ ਕੀਤੀ। ਜ਼ਿਆਦਾਤਰ ਨੇ ਇਹੀ ਕਿਹਾ ਕਿ ਆਪਣਾ ਪੱਖ ਪਾਰਟੀ ਇੰਚਾਰਜ ਅੱਗੇ ਰੱਖ ਦਿੱਤਾ ਗਿਆ ਹੈ ਅਤੇ ਹੁਣ ਆਖ਼ਰੀ ਫ਼ੈਸਲਾ ਹਾਈਕਮਾਨ ਨੇ ਕਰਨਾ ਹੈ।


ਇਸ ਪੂਰੇ ਘਟਨਾਕ੍ਰਮ ਦਾ ਹੋਰ ਦਿਲਚਸਪ ਪੱਖ ਵੀ ਸਾਹਮਣੇ ਆਇਆ। ਸੂਤਰਾਂ ਮੁਤਾਬਕ ਮੀਟਿੰਗ ’ਚ ਸ਼ਾਮਲ ਕੁੱਝ ਆਗੂਆਂ ਨੇ ਆਫ਼ ਦਿ ਰਿਕਾਰਡ ਪੱਤਰਕਾਰਾਂ ਨਾਲ ਅੰਦਰ ਹੋਈ ਚਰਚਾ ਦੇ ਕਈ ਵੇਰਵੇ ਸਾਂਝੇ ਕੀਤੇ। ਕਿਸ ਆਗੂ ਨੇ ਕੀ ਕਿਹਾ ਕਿ ਕਿਸ ਨੇ ਲੀਡਰਸ਼ਿਪ ਬਦਲਣ ਦੀ ਗੱਲ ਕੀਤੀ ਅਤੇ ਕਿਸ ਨੇ ਧੜੇਬੰਦੀ ਦਾ ਮੁੱਦਾ ਚੁੱਕਿਆ, ਇਹ ਜਾਣਕਾਰੀਆਂ ਬਾਹਰ ਆ ਗਈਆਂ ਪਰ ਜਦੋਂ ਕੈਮਰੇ ਚਾਲੂ ਹੋਏ ਤਾਂ ਉਹੀ ਆਗੂ ਜਨਤਕ ਤੌਰ ’ਤੇ ਸੰਤੁਲਿਤ ਬਿਆਨ ਦਿੰਦੇ ਨਜ਼ਰ ਆਏ। ਇਸ ਰਵੱਈਏ ਨੇ ਕਈ ਸਿਆਸੀ ਸਵਾਲ ਖੜ੍ਹੇ ਕਰ ਦਿੱਤੇ ਹਨ। ਮੀਟਿੰਗ ਅੰਦਰ ਇੰਨੀ ਤਿੱਖੀ ਨਾਰਾਜ਼ਗੀ ਸੀ ਤਾਂ ਉਹੀ ਰੁਖ ਜਨਤਕ ਤੌਰ ’ਤੇ ਕਿਉਂ ਨਹੀਂ ਅਪਣਾਇਆ ਗਿਆ? ਕੀ ਇਹ ਪਾਰਟੀ ਅਨੁਸ਼ਾਸਨ ਦੀ ਪਾਲਣਾ ਸੀ, ਹਾਈਕਮਾਨ ਦੇ ਫ਼ੈਸਲੇ ਦੀ ਉਡੀਕ ਜਾਂ ਫਿਰ ਅੰਦਰੂਨੀ ਮਤਭੇਦਾਂ ਨੂੰ ਖੁੱਲ੍ਹੇ ਟਕਰਾਅ ’ਚ ਬਦਲਣ ਤੋਂ ਬਚਣ ਦੀ ਰਣਨੀਤੀ?


ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਆਗੂਆਂ ਨੇ ਆਪਣਾ ਸੰਦੇਸ਼ ਭੂਪੇਸ਼ ਬਘੇਲ ਤੱਕ ਤਾਂ ਸਪੱਸ਼ਟ ਤੌਰ ’ਤੇ ਪਹੁੰਚਾ ਦਿੱਤਾ ਪਰ ਜਨਤਕ ਮੰਚ ’ਤੇ ਪਾਰਟੀ ਦੀ ਏਕਤਾ ਦਾ ਪ੍ਰਭਾਵ ਬਣਾਈ ਰੱਖਣ ਲਈ ਸੰਭਲਿਆ ਹੋਇਆ ਰੁਖ ਅਪਣਾਇਆ। ਹਾਲਾਂਕਿ ਸੂਤਰਾਂ ਮੁਤਾਬਕ ਜਾਣਕਾਰੀਆਂ ਇਹ ਵੀ ਦਰਸਾਉਂਦੀਆਂ ਹਨ ਕਿ ਪੰਜਾਬ ਕਾਂਗਰਸ ਅੰਦਰ ਲੀਡਰਸ਼ਿਪ ਨੂੰ ਲੈ ਕੇ ਅਸਹਿਮਤੀ ਅਜੇ ਵੀ ਮੌਜੂਦ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਨ ’ਤੇ ਟਿਕੀਆਂ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਬਘੇਲ ਆਪਣੀ ਰਿਪੋਰਟ ’ਚ ਮੀਟਿੰਗ ਦੌਰਾਨ ਉੱਠੇ ਸਾਰੇ ਮੁੱਦਿਆਂ ਨੂੰ ਕਿਸ ਰੂਪ ’ਚ ਹਾਈਕਮਾਨ ਅੱਗੇ ਰੱਖਦੇ ਹਨ ਤੇ ਕੀ ਇਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਕੋਈ ਨਵਾਂ ਫ਼ੈਸਲਾ ਸਾਹਮਣੇ ਆਉਂਦਾ ਹੈ ਜਾਂ ਨਹੀਂ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ