Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਬੱਚਿਆਂ ਲਈ ਖਤਰਾ ਬਣ ਰਹੇ ਮੋਬਾਈਲ! ਅੱਧੇ ਤੋਂ ਜ਼ਿਆਦਾ ਦੇਸ਼ਾਂ ਦੇ ਸਰੂਲਾਂ 'ਚ ਵਰਤੋਂ 'ਤੇ ਲੱਗਿਆ ਬੈਨ

22 ਮਾਰਚ, 2026 08:18 PM

ਨਵੀਂ ਦਿੱਲੀ : ਯੂਨੈਸਕੋ ਦੇ 'ਗਲੋਬਲ ਐਜੂਕੇਸ਼ਨ ਮਾਨੀਟਰਿੰਗ' (GEM) ਦਲ ਦੀ ਇੱਕ ਤਾਜ਼ਾ ਰਿਪੋਰਟ ਅਨੁਸਾਰ, ਦੁਨੀਆ ਭਰ ਦੇ 58 ਫੀਸਦੀ ਦੇਸ਼ਾਂ ਨੇ ਸਕੂਲਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਕਲਾਸਾਂ ਵਿੱਚ ਵਿਦਿਆਰਥੀਆਂ ਦੇ ਧਿਆਨ ਭਟਕਣ ਅਤੇ 'ਸਾਈਬਰ ਬੁਲਿੰਗ' (ਆਨਲਾਈਨ ਧਮਕਾਉਣ) ਵਰਗੀਆਂ ਗੰਭੀਰ ਚਿੰਤਾਵਾਂ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ।

ਤੇਜ਼ੀ ਨਾਲ ਵਧ ਰਿਹਾ ਹੈ ਪਾਬੰਦੀ ਦਾ ਰੁਝਾਨ
ਰਿਪੋਰਟ ਮੁਤਾਬਕ, ਸਕੂਲਾਂ 'ਚ ਫੋਨ ਬੈਨ ਕਰਨ ਦੇ ਮਾਮਲਿਆਂ 'ਚ ਬਹੁਤ ਤੇਜ਼ੀ ਨਾਲ ਵਾਧਾ ਹੋਇਆ ਹੈ। ਜੂਨ 2023 'ਚ ਸਿਰਫ 24 ਫੀਸਦੀ ਦੇਸ਼ਾਂ 'ਚ ਅਜਿਹੀ ਪਾਬੰਦੀ ਸੀ, ਜੋ 2025 ਦੀ ਸ਼ੁਰੂਆਤ ਤੱਕ 40 ਫੀਸਦੀ ਤੇ ਮਾਰਚ 2026 ਤੱਕ ਵਧ ਕੇ 58 ਫੀਸਦੀ (ਲਗਭਗ 114 ਸਿੱਖਿਆ ਪ੍ਰਣਾਲੀਆਂ) ਤੱਕ ਪਹੁੰਚ ਗਈ ਹੈ। ਹਾਲ ਹੀ 'ਚ ਬੋਲੀਵੀਆ, ਕੋਸਟਾ ਰੀਕਾ, ਕ੍ਰੋਏਸ਼ੀਆ, ਜਾਰਜੀਆ, ਮਾਲਦੀਵ ਤੇ ਮਾਲਟਾ ਵਰਗੇ ਦੇਸ਼ਾਂ ਨੇ ਵੀ ਰਾਸ਼ਟਰੀ ਪੱਧਰ 'ਤੇ ਪਾਬੰਦੀਆਂ ਲਾਗੂ ਕੀਤੀਆਂ ਹਨ।

ਬੱਚਿਆਂ ਦੀ ਮਾਨਸਿਕ ਸਿਹਤ 'ਤੇ ਮਾੜਾ ਪ੍ਰਭਾਵ
ਰਿਪੋਰਟ 'ਚ ਸੋਸ਼ਲ ਮੀਡੀਆ ਦੇ ਖਤਰਨਾਕ ਪ੍ਰਭਾਵਾਂ ਬਾਰੇ ਵੀ ਚਿਤਾਵਨੀ ਦਿੱਤੀ ਗਈ ਹੈ। 
ਖਾਣ-ਪੀਣ ਦੇ ਵਿਕਾਰ (Eating Disorders): ਸੋਸ਼ਲ ਮੀਡੀਆ ਕਾਰਨ ਲੜਕਿਆਂ ਦੇ ਮੁਕਾਬਲੇ ਲੜਕੀਆਂ ਵਿੱਚ ਖਾਣ-ਪੀਣ ਦੇ ਵਿਕਾਰ ਪੈਦਾ ਹੋਣ ਦੀ ਸੰਭਾਵਨਾ ਦੁੱਗਣੀ ਹੁੰਦੀ ਹੈ।
ਸਰੀਰਕ ਦਿੱਖ ਨੂੰ ਲੈ ਕੇ ਅਸੰਤੁਸ਼ਟੀ: ਫੇਸਬੁੱਕ ਦੇ ਇੱਕ ਅਧਿਐਨ ਅਨੁਸਾਰ, ਇੰਸਟਾਗ੍ਰਾਮ ਦੀ ਵਰਤੋਂ ਕਰਨ ਵਾਲੀਆਂ 32 ਫੀਸਦੀ ਕਿਸ਼ੋਰ ਲੜਕੀਆਂ ਆਪਣੇ ਸਰੀਰ ਨੂੰ ਲੈ ਕੇ ਅਸੰਤੁਸ਼ਟ ਮਹਿਸੂਸ ਕਰਦੀਆਂ ਹਨ।
ਟਿਕਟੋਕ ਐਲਗੋਰਿਦਮ: ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਟਿਕਟੋਕ ਦਾ ਐਲਗੋਰਿਦਮ ਕਿਸ਼ੋਰਾਂ ਨੂੰ ਹਰ 39 ਸੈਕਿੰਡ ਵਿੱਚ 'ਸਰੀਰਕ ਦਿੱਖ' ਨਾਲ ਜੁੜੀ ਸਮੱਗਰੀ ਅਤੇ ਹਰ ਅੱਠ ਮਿੰਟ ਵਿੱਚ ਖਾਣ-ਪੀਣ ਦੇ ਵਿਕਾਰਾਂ ਨਾਲ ਸਬੰਧਤ ਸਮੱਗਰੀ ਦਿਖਾਉਂਦਾ ਹੈ।

ਵੱਖ-ਵੱਖ ਦੇਸ਼ਾਂ ਦੀਆਂ ਨੀਤੀਆਂ
ਫਰਾਂਸ ਵਰਗੇ ਦੇਸ਼ਾਂ 'ਚ ਇਸ ਮੁੱਦੇ 'ਤੇ ਹਾਲੇ ਵੀ ਬਹਿਸ ਜਾਰੀ ਹੈ, ਜਿੱਥੇ ਪਹਿਲਾਂ ਹੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ 'ਚ ਫੋਨ ਦੀ ਵਰਤੋਂ 'ਤੇ ਰੋਕ ਹੈ ਤੇ ਹੁਣ ਹੋਰ ਸਖ਼ਤ ਨਿਯਮਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਅਮਰੀਕਾ 'ਚ ਕੋਈ ਰਾਸ਼ਟਰੀ ਪਾਬੰਦੀ ਨਹੀਂ ਹੈ, ਪਰ ਇਸਦੇ 39 ਰਾਜਾਂ ਨੇ ਆਪਣੇ ਪੱਧਰ 'ਤੇ ਨਿਯਮ ਜਾਂ ਪਾਬੰਦੀਆਂ ਲਾਗੂ ਕੀਤੀਆਂ ਹਨ।

ਦੂਜੇ ਪਾਸੇ, ਕੁਝ ਦੇਸ਼ ਜਿਵੇਂ ਕਿ ਕੋਲੰਬੀਆ, ਇਸਟੋਨੀਆ, ਪੋਲੈਂਡ ਅਤੇ ਫਿਲੀਪੀਨਜ਼ ਨੇ ਸਖ਼ਤ ਰਾਸ਼ਟਰੀ ਪਾਬੰਦੀ ਦੀ ਬਜਾਏ ਅਜਿਹੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਜੋ ਸਕੂਲਾਂ ਨੂੰ ਖੁਦ ਫੋਨ ਦੀ ਵਰਤੋਂ ਸੀਮਤ ਕਰਨ ਵਾਲੀਆਂ ਨੀਤੀਆਂ ਬਣਾਉਣ ਦੀ ਇਜਾਜ਼ਤ ਦਿੰਦੇ ਹਨ। ਜ਼ਿਆਦਾਤਰ ਮਾਮਲਿਆਂ 'ਚ, ਬੀਮਾਰ ਜਾਂ ਦਿਵਿਆਂਗ ਵਿਦਿਆਰਥੀਆਂ ਨੂੰ ਵਿਸ਼ੇਸ਼ ਹਾਲਤਾਂ 'ਚ ਫੋਨ ਦੀ ਵਰਤੋਂ ਦੀ ਛੋਟ ਦਿੱਤੀ ਜਾਂਦੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ