Sunday, November 15, 2026
BREAKING
• ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ • ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ • ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ • ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ • ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ • ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ • ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

15 ਨਵੰਬਰ, 2026 07:30 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੱਚਿਆਂ ਨੂੰ ਨਿਮੋਨੀਆ ਵਰਗੀ ਗੰਭੀਰ ਬਿਮਾਰੀ ਤੋਂ ਬਚਾਉਣ ਅਤੇ ਇਸ ਦੀ ਸਮੇਂ ਸਿਰ ਪਛਾਣ ਤੇ ਇਲਾਜ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ "ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਮੁਹਿੰਮ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਵੱਲੋਂ ਸ਼ਨਿੱਚਰਵਾਰ ਨੂੰ ਸਬ ਸੈਂਟਰ ਹਿਆਲਾ, ਆਯੂਸ਼ਮਾਨ ਆਰੋਗਿਆ ਕੇਂਦਰ, ਸਾਹਲੋਂ ਅਤੇ ਸਬਸਿਡਰੀ ਸਿਹਤ ਕੇਂਦਰ, ਕਰਿਆਮ ਦਾ ਦੌਰਾ ਕਰਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਗਿਆ।
 
ਇਸ ਮੌਕੇ ਉਨ੍ਹਾਂ ਸਿਹਤ ਸਟਾਫ਼ ਨੂੰ ਹਦਾਇਤ ਕੀਤੀ ਕਿ 12 ਨਵੰਬਰ, 2026 ਤੋੰ 28 ਫਰਵਰੀ, 2027 ਤੱਕ ਚਲਾਈ ਜਾ ਰਹੀ "ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਮੁਹਿੰਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਮੋਨੀਆ ਬੱਚਿਆਂ ਵਿੱਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ, ਪਰ ਸਮੇਂ ਸਿਰ ਲੱਛਣਾਂ ਦੀ ਪਛਾਣ ਅਤੇ ਸਹੀ ਇਲਾਜ ਨਾਲ ਇਸ ਤੋਂ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਨੂੰ ਰੋਕਿਆ ਜਾ ਸਕਦਾ ਹੈ।
 
ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ, ਸਾਹ ਲੈਣ ਸਮੇਂ ਛਾਤੀ ਦਾ ਅੰਦਰ ਵੱਲ ਧੱਸਣਾ, ਖੰਘ, ਬੁਖਾਰ, ਦੁੱਧ ਜਾਂ ਖਾਣਾ ਪੀਣ ਵਿੱਚ ਮੁਸ਼ਕਲ ਅਤੇ ਬੱਚੇ ਦਾ ਸੁਸਤ ਹੋ ਜਾਣਾ ਨਿਮੋਨੀਆ ਦੇ ਅਹਿਮ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ 'ਤੇ ਮਾਪਿਆਂ ਨੂੰ ਬਿਨਾਂ ਦੇਰੀ ਕੀਤੇ ਬੱਚੇ ਨੂੰ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਖੇ ਲਿਜਾ ਕੇ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਦਾ ਘਰੇਲੂ ਨੁਸਖਿਆਂ ਜਾਂ ਆਪਣੀ ਮਰਜ਼ੀ ਨਾਲ ਦਵਾਈਆਂ ਦੇ ਕੇ ਇਲਾਜ ਕਰਨ ਦੀ ਬਜਾਏ ਯੋਗ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ।
 
ਸੀਨੀਅਰ ਮੈਡੀਕਲ ਅਫ਼ਸਰ ਨੇ ਸਮੂਹ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਅਤੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੇ ਪਰਿਵਾਰਾਂ ਤੱਕ ਪਹੁੰਚ ਕਰਕੇ ਨਿਮੋਨੀਆ ਦੇ ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਜਾਵੇ। ਆਸ਼ਾ ਵਰਕਰਾਂ, ਏ.ਐੱਨ.ਐੱਮਜ਼ ਅਤੇ ਹੋਰ ਫੀਲਡ ਸਟਾਫ਼ ਨੂੰ ਘਰ-ਘਰ ਜਾ ਕੇ ਮਾਪਿਆਂ ਨੂੰ ਜਾਗਰੂਕ ਕਰਨ ਅਤੇ ਬਿਮਾਰੀ ਦੇ ਸ਼ੱਕੀ ਲੱਛਣਾਂ ਵਾਲੇ ਬੱਚਿਆਂ ਨੂੰ ਤੁਰੰਤ ਸਿਹਤ ਸੰਸਥਾ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ।
 
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਜਨਮ ਤੋਂ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣ, ਸਮੇਂ ਸਿਰ ਸੰਪੂਰਨ ਟੀਕਾਕਰਨ ਕਰਵਾਉਣ, ਬੱਚਿਆਂ ਦੀ ਸਹੀ ਖੁਰਾਕ ਅਤੇ ਪੌਸ਼ਟਿਕਤਾ ਦਾ ਧਿਆਨ ਰੱਖਣ, ਘਰਾਂ ਵਿੱਚ ਸਾਫ਼-ਸਫ਼ਾਈ ਰੱਖਣ ਅਤੇ ਬੱਚਿਆਂ ਨੂੰ ਧੂੰਏਂ ਤੇ ਹਵਾ ਪ੍ਰਦੂਸ਼ਣ ਤੋਂ ਬਚਾਉਣ ਬਾਰੇ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਹੱਥਾਂ ਦੀ ਸਫ਼ਾਈ, ਖੰਘਣ ਅਤੇ ਛਿੱਕਣ ਸਮੇਂ ਸਾਵਧਾਨੀਆਂ ਵਰਤਣ ਅਤੇ ਬੱਚਿਆਂ ਨੂੰ ਮੌਸਮ ਅਨੁਸਾਰ ਢੁੱਕਵੇਂ ਕੱਪੜੇ ਪਹਿਨਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ।
 
ਉਨ੍ਹਾਂ ਸਟਾਫ਼ ਨੂੰ ਇਹ ਵੀ ਕਿਹਾ ਕਿ ਸਾਂਸ ਮੁਹਿੰਮ ਤਹਿਤ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਪਿੰਡ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਮੁਹਿੰਮ ਦੀਆਂ ਗਤੀਵਿਧੀਆਂ ਦਾ ਰਿਕਾਰਡ ਰੱਖਦੇ ਹੋਏ ਨਿਰਧਾਰਿਤ ਰਿਪੋਰਟਿੰਗ ਯਕੀਨੀ ਬਣਾਈ ਜਾਵੇ।
 
ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਸਿਰਫ਼ ਬਿਮਾਰੀ ਦਾ ਇਲਾਜ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਨਿਮੋਨੀਆ ਦੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।
 
 

Have something to say? Post your comment

ਅਤੇ ਪੰਜਾਬ ਖਬਰਾਂ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ