Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

13 ਫ਼ਰਵਰੀ, 2026 05:12 PM

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ।

ਯੂਨੀਅਨ ਦੇ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਅਤੇ ਸਮਾਂਬੱਧ ਵਿਚਾਰ ਦੇ ਹੱਕਦਾਰ ਹਨ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਨਿਪਟਾਇਆ ਜਾ ਸਕੇ।”

ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, “ਅੱਜ ਦੀ ਮੀਟਿੰਗ ਦੌਰਾਨ ਅਧਿਆਪਕਾਂ ਨੂੰ ਉਨ੍ਹਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਪੇਸ਼ੇਵਰ ਰੁਕਾਵਟਾਂ ਬਾਰੇ ਦੱਸਣ ਦਾ ਪੂਰਾ ਮੌਕਾ ਦਿੱਤਾ ਗਿਆ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਜਿਸ ਵਿੱਚ ਕਾਨੂੰਨੀ ਅਤੇ ਵਿੱਤੀ ਪ੍ਰਭਾਵ ਵੀ ਸ਼ਾਮਲ ਹਨ, ਤਾਂ ਜੋ ਅੰਤਿਮ ਫੈਸਲਾ ਕਾਨੂੰਨੀ ਤੌਰ 'ਤੇ ਸਹੀ ਅਤੇ ਵਿੱਤੀ ਤੌਰ 'ਤੇ ਵਿਵਹਾਰਕ ਹੋਵੇ।”

ਇਸ ਮੀਟਿੰਗ ਵਿੱਚ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼ੌਕਤ ਅਹਿਮਦ ਪਰੈ, ਐਡੀਸ਼ਨਲ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ, ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਰਕਾਰੀ ਅਧਿਕਾਰੀਆਂ ਨੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਐਡਵੋਕੇਟ ਜਨਰਲ ਦਫ਼ਤਰ ਅਤੇ ਸੀਨੀਅਰ ਵਿੱਤ ਅਧਿਕਾਰੀਆਂ ਦੀ ਮੁਹਾਰਤ ਸਦਕਾ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਐਸੋਸੀਏਸ਼ਨ ਦੇ ਮਸਲੇ ਦਾ ਸੁਚੱਜਾ, ਪਾਰਦਰਸ਼ੀ ਅਤੇ ਸਥਿਰ ਹੱਲ ਕੱਢਿਆ ਜਾ ਸਕੇ।”

ਇਸ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਕੇਸ ਨਾਲ ਸਬੰਧਤ ਸਾਰੇ ਵੇਰਵੇ ਵਿੱਤ ਵਿਭਾਗ ਨਾਲ ਸਾਂਝੇ ਕਰਨ। ਉਨ੍ਹਾਂ ਕਿਹਾ, “ਇਹ ਅੰਤਰ-ਵਿਭਾਗੀ ਤਾਲਮੇਲ ਇੱਕ ਸੁਖਾਵੇਂ ਅਤੇ ਕਾਨੂੰਨੀ ਫੈਸਲੇ ਤੱਕ ਪਹੁੰਚਣ ਲਈ ਅੰਤਿਮ ਅਤੇ ਅਹਿਮ ਕਦਮ ਹੈ। ਸਾਡੇ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਪ੍ਰਸ਼ਾਸਨਿਕ ਅੜਚਨ ਨਹੀਂ ਹੋਣੀ ਚਾਹੀਦੀ।”

ਸਰਕਾਰ ਦੇ ਪੱਖ ਨੂੰ ਮੁੜ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਸਾਰੂ ਗੱਲਬਾਤ ਅਤੇ ਕਾਨੂੰਨੀ ਹੱਲ ਹਮੇਸ਼ਾ ਸਾਡੀ ਪਹੁੰਚ ਰਹੇਗੀ।”

ਮੀਟਿੰਗ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਠਾਕੁਰ ਦੇ ਨਾਲ ਸੋਹਣ ਸਿੰਘ, ਗੁਰਮੁਖ ਸਿੰਘ ਅਤੇ ਗੌਰਵ ਕਾਂਤ ਨੇ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ