Friday, November 20, 2026
BREAKING
• ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ • ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ • ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ • ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ • ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ • ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ • ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

20 ਨਵੰਬਰ, 2026 04:58 PM
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੀ ਵਿਲੱਖਣ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ, ਗਿਆਨ ਵਿੱਚ ਵਾਧਾ ਕਰਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਣ ਵਾਲਾ ਨਵੀਨਤਮ ਮੰਚ ਕਰਾਰ ਦਿੱਤਾ।

ਰਿਆਤ ਤੇ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਸੂਬਾ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਿੱਖਿਆ, ਗਿਆਨ ਅਤੇ ਉਸਾਰੂ ਮੁਕਾਬਲੇਬਾਜ਼ੀ ਵੱਲ ਸੇਧਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਨੌਜਵਾਨਾਂ ਨੂੰ ਆਪਣੇ ਗਿਆਨ ਨੂੰ ਪਰਖਣ, ਪੰਜਾਬ ਦੀ ਅਮੀਰ ਵਿਰਾਸਤ ਬਾਰੇ ਆਪਣੀ ਸਮਝ ਨੂੰ ਹੋਰ ਵਿਸ਼ਾਲ ਕਰਨ ਅਤੇ ਇੱਕ ਕਰੋੜ ਰੁਪਏ ਦੇ ਮੁੱਖ ਇਨਾਮ ਸਮੇਤ ਆਕਰਸ਼ਕ ਨਕਦ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰੇਗਾ।

ਇਸ ਪਹਿਲਕਦਮੀ ਦੇ ਅਕਾਦਮਿਕ ਮਹੱਤਵ ਬਾਰੇ ਗੱਲ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਭੂਗੋਲ, ਕਲਾ, ਸੱਭਿਆਚਾਰ, ਆਮ ਗਿਆਨ, ਸਮਕਾਲੀ ਮਾਮਲਿਆਂ, ਯੋਗਤਾ ਅਤੇ ਸ਼ਾਸਨ ਪ੍ਰਬੰਧ ਨਾਲ ਸਬੰਧਤ ਵਿਸ਼ਾਲ ਪ੍ਰਸ਼ਨ ਭੰਡਾਰ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਧਾਉਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਸਟੇਬਲ, ਪਟਵਾਰੀ ਅਤੇ ਪੀ.ਸੀ.ਐੱਸ. ਵਰਗੀਆਂ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤੇ ਗਏ ਪ੍ਰਸ਼ਨ ਨੌਜਵਾਨਾਂ ਨੂੰ ਭਵਿੱਖ ਦੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਕਰਨਗੇ।

ਵਿਦਿਆਰਥੀਆਂ ਨੂੰ ਇਸ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਆਨਲਾਈਨ ਪੜਾਅ 21 ਨਵੰਬਰ, 2026 ਤੋਂ ਸ਼ੁਰੂ ਹੋਣਗੇ। ਉਨ੍ਹਾਂ ਨੌਜਵਾਨਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਪਣੇ ਗਿਆਨ, ਪ੍ਰਤਿਭਾ ਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਦੇ 15 ਤੋਂ 30 ਸਾਲ ਦੀ ਉਮਰ ਦੇ ਵਸਨੀਕਾਂ ਲਈ ਖੁੱਲ੍ਹਾ ਹੈ ਅਤੇ ਇਸ ਦੇ ਕੁੱਲ 11 ਪੜਾਅ ਹੋਣਗੇ। ਪਹਿਲੇ ਨੌਂ ਪੜਾਅ ਆਨਲਾਈਨ ਕਰਵਾਏ ਜਾਣਗੇ, ਜਦਕਿ ਇਸ ਤੋਂ ਬਾਅਦ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਅੰਤ ਵਿੱਚ ਸੂਬਾ ਪੱਧਰੀ ਫਾਈਨਲ ਕਰਵਾਇਆ ਜਾਵੇਗਾ।

ਇਨਾਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਪੱਧਰੀ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਚਾਰ ਉਪ ਜੇਤੂਆਂ ਨੂੰ 10-10 ਲੱਖ ਰੁਪਏ ਅਤੇ ਲੀਡਰਬੋਰਡ ਵਿੱਚ ਸਥਾਨ ਹਾਸਲ ਕਰਨ ਵਾਲੇ ਅੱਠ ਹੋਰ ਭਾਗੀਦਾਰਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮੁਕਾਬਲੇ ਦੇ ਵੱਖ-ਵੱਖ ਪੜਾਵਾਂ ਦੌਰਾਨ ਕੁੱਲ 10,000 ਭਾਗੀਦਾਰਾਂ ਨੂੰ ਇਨਾਮ ਦਿੱਤੇ ਜਾਣਗੇ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸਿਰਫ਼ ਇੱਕ ਆਮ ਪ੍ਰਸ਼ਨੋਤਰੀ ਮੁਕਾਬਲਾ ਨਹੀਂ ਹੈ, ਸਗੋਂ ਇਹ ਸਿੱਖਣ ਦੀ ਪ੍ਰਕਿਰਿਆ ਨੂੰ ਸਿਹਤਮੰਦ ਮੁਕਾਬਲੇਬਾਜ਼ੀ ਅਤੇ ਪ੍ਰਤਿਭਾ ਦੀ ਪਛਾਣ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਨਾਂ ਦੇ ਜਵਾਬ ਦੇਣ ਤੋਂ ਬਾਅਦ ਭਾਗੀਦਾਰਾਂ ਨੂੰ ਸਹੀ ਉੱਤਰਾਂ ਬਾਰੇ ਜਾਣਕਾਰੀ ਮਿਲਣ ਨਾਲ ਉਨ੍ਹਾਂ ਨੂੰ ਲਗਾਤਾਰ ਸਿੱਖਣ ਅਤੇ ਆਪਣੇ ਆਮ ਗਿਆਨ ਵਿੱਚ ਸੁਧਾਰ ਕਰਨ ਦਾ ਮੌਕਾ ਵੀ ਮਿਲੇਗਾ।

ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ‘ਪੰਜਾਬ ਦਾ ਕਰੋੜਪਤੀ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਸਿੱਖਿਆ ਵੱਲ ਧਿਆਨ ਕੇਂਦਰਿਤ ਕਰਨ, ਉੱਤਮਤਾ ਦੀ ਭਾਵਨਾ ਵਿਕਸਿਤ ਕਰਨ ਅਤੇ ਤਰੱਕੀਸ਼ੀਲ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਗੀਆਂ।

ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਉਪ ਕੁਲਪਤੀ ਸੰਜੇ ਕੁਮਾਰ, ਆਲਫ਼ਾ ਸਕੂਲ ਦੀ ਡਾਇਰੈਕਟਰ ਪੂਜਾ ਸ਼ਰਮਾ ਅਤੇ ਏ.ਐੱਸ.ਏ.ਪੀ. ਦੇ ਆਗੂ ਹਰਮਨਪ੍ਰੀਤ ਸਿੰਘ ਖੋਖਰ, ਰਮਨਪ੍ਰੀਤ ਸਿੰਘ ਟਿੰਕਾ ਅਤੇ ਪ੍ਰਭਨੂਰ ਸਿੰਘ ਬੇਦੀ ਨੇ ਵੀ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
 

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ