Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਭਲਕੇ ਭਾਰਤ ਬੰਦ, ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ, ਜਾਣੋ ਪੂਰੀ ਅਪਡੇਟ

11 ਫ਼ਰਵਰੀ, 2026 07:23 PM

ਨਵੀਂ ਦਿੱਲੀ : ਦੇਸ਼ ਭਰ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਕਿਸਾਨ ਜਥੇਬੰਦੀਆਂ ਨੇ 12 ਫਰਵਰੀ ਨੂੰ 'ਭਾਰਤ ਬੰਦ' ਦਾ ਸੱਦਾ ਦਿੱਤਾ ਹੈ। ਇਸ ਹੜਤਾਲ ਵਿੱਚ ਏਆਈਟੀਯੂਸੀ, ਸੀਆਈਟੀਯੂ, ਐੱਚਐੱਮਐੱਸ, ਵਰਗੀਆਂ ਕੇਂਦਰੀ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਸਣੇ ਲਗਭਗ 10 ਜਥੇਬੰਦੀਆਂ ਸ਼ਾਮਲ ਹੋ ਰਹੀਆਂ ਹਨ, ਜਿਸ ਕਾਰਨ ਆਮ ਜਨਜੀਵਨ ਦੇ ਨਾਲ-ਨਾਲ ਬੈਂਕਿੰਗ ਸੇਵਾਵਾਂ 'ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ।

ਕੀ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? 

ਸਰਕਾਰੀ ਤੌਰ 'ਤੇ 12 ਫਰਵਰੀ ਨੂੰ ਕੋਈ ਜਨਤਕ ਛੁੱਟੀ ਨਹੀਂ ਹੈ, ਪਰ ਕਈ ਪ੍ਰਮੁੱਖ ਬੈਂਕ ਕਰਮਚਾਰੀ ਯੂਨੀਅਨਾਂ ਜਿਵੇਂ ਏ. ਆਈ. ਬੀ. ਈ. ਏ., ਏ. ਆਈ. ਬੀ. ਓ. ਏ. ਅਤੇ ਬੀ. ਈ. ਐੱਫ. ਆਈ. ਨੇ ਇਸ ਹੜਤਾਲ ਦਾ ਸਮਰਥਨ ਕੀਤਾ ਹੈ। ਇਸ ਕਾਰਨ ਬੈਂਕਾਂ ਦੇ ਕੰਮਕਾਜ ਅਸਰ ਪੈ ਸਕਦਾ ਹੈ। ਬੈਂਕਾਂ ਵਿੱਚ ਸਰੀਰਕ ਤੌਰ 'ਤੇ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ।ਗਾਹਕਾਂ ਨੂੰ ਨਕਦੀ ਕਢਵਾਉਣ ਅਤੇ ਚੈੱਕ ਕਲੀਅਰਿੰਗ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਨਲਾਈਨ ਅਤੇ ਨੈੱਟ ਬੈਂਕਿੰਗ ਸੇਵਾਵਾਂ ਆਮ ਵਾਂਗ ਕੰਮ ਕਰਦੀਆਂ ਰਹਿਣਗੀਆਂ। ਬੈਂਕ ਆਫ਼ ਬੜੌਦਾ ਅਤੇ ਹੋਰ ਬੈਂਕਾਂ ਨੇ ਕਿਹਾ ਹੈ ਕਿ ਉਹ ਸੇਵਾਵਾਂ ਸੁਚਾਰੂ ਰੱਖਣ ਦੀ ਕੋਸ਼ਿਸ਼ ਕਰਨਗੇ, ਪਰ ਗਾਹਕਾਂ ਨੂੰ ਅਗਾਊਂ ਤਿਆਰੀ ਰੱਖਣੀ ਚਾਹੀਦੀ ਹੈ।

ਹੜਤਾਲ ਕਿਉਂ ਕੀਤੀ ਜਾ ਰਹੀ ਹੈ?

ਇਸ ਹੜਤਾਲ ਦੇ ਪਿੱਛੇ ਕਈ ਮੁੱਖ ਮੰਗਾਂ ਹਨ, ਜਿਨ੍ਹਾਂ ਵਿੱਚ 4 ਨਵੇਂ ਲੇਬਰ ਕੋਡਾਂ ਨੂੰ ਰੱਦ ਕਰਨਾ, ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ, ਮਨਰੇਗਾ ਬਜਟ ਵਿੱਚ ਕਟੌਤੀ ਦਾ ਵਿਰੋਧ ਅਤੇ ਪੁਰਾਣੀ ਪੈਨਸ਼ਨ ਯੋਜਨਾ (OPS) ਨੂੰ ਬਹਾਲ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਬੈਂਕਿੰਗ ਖੇਤਰ ਵਿੱਚ ਸੁਧਾਰਾਂ ਅਤੇ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਹੋਰ ਸੇਵਾਵਾਂ 'ਤੇ ਅਸਰ

  • ਆਵਾਜਾਈ : ਰੋਡਵੇਜ਼ ਅਤੇ ਟਰੱਕ ਯੂਨੀਅਨਾਂ ਦੇ ਸ਼ਾਮਲ ਹੋਣ ਕਾਰਨ ਬੱਸਾਂ ਅਤੇ ਮਾਲ ਢੋਆ-ਢੁਆਈ ਪ੍ਰਭਾਵਿਤ ਹੋ ਸਕਦੀ ਹੈ।
  • ਬਾਜ਼ਾਰ : ਵਪਾਰੀਆਂ ਦੇ ਸੰਗਠਨ ਸੀ. ਏ. ਆਈ. ਟੀ. ਨੇ ਅਜੇ ਤੱਕ ਬੰਦ ਦਾ ਸਮਰਥਨ ਨਹੀਂ ਕੀਤਾ ਹੈ, ਇਸ ਲਈ ਜ਼ਿਆਦਾਤਰ ਦੁਕਾਨਾਂ ਖੁੱਲ੍ਹੀਆਂ ਰਹਿਣ ਦੀ ਉਮੀਦ ਹੈ।
  • ਐਮਰਜੈਂਸੀ ਸੇਵਾਵਾਂ : ਹਸਪਤਾਲ, ਐਂਬੂਲੈਂਸ ਅਤੇ ਦਵਾਈਆਂ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਖੁੱਲ੍ਹੀਆਂ ਰਹਿਣਗੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ