Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਭਾਈ ਰਾਜੋਆਣਾ ਮਾਮਲੇ ‘ਚ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰੇ– ਗਿਆਨੀ ਹਰਪ੍ਰੀਤ ਸਿੰਘ

30 ਸਤੰਬਰ, 2025 11:13 PM

ਨਵਾਂਸ਼ਹਿਰ: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਕੋਈ ਵੀ ਅਜਿਹਾ ਫੈਸਲਾ ਨਾ ਲਿਆ ਜਾਵੇ ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਕਈ ਦਹਾਕਿਆਂ ਤੱਕ ਕਾਲਾ ਦੌਰ ਦੇਖਿਆ ਹੈ ਅਤੇ ਹੁਣ ਮੁੜ ਉਹ ਜਖ਼ਮਾਂ ਨੂੰ ਉਚੇੜਣ ਦੀ ਕੋਸ਼ਿਸ਼ ਬਹੁਤ ਹੀ ਗੰਭੀਰ ਸਾਜ਼ਿਸ਼ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਰਾਜੋਆਣਾ ਨਾਲ ਜੁੜਿਆ ਮਾਮਲਾ ਕੋਈ ਵਿਅਕਤੀਗਤ ਨਹੀਂ ਸਗੋਂ ਪੂਰੀ ਸਿੱਖ ਕੌਮ ਦੀਆਂ ਆਸਥਾਵਾਂ ਅਤੇ ਸਤਿਕਾਰ ਨਾਲ ਜੁੜਿਆ ਹੈ। 2012 ਵਿੱਚ ਜਦੋਂ ਰਾਜੋਆਣਾ ਦੀ ਫਾਂਸੀ ਦਾ ਖਤਰਾ ਮੰਡਰਾਇਆ ਸੀ, ਤਾਂ ਪੂਰੀ ਸਿੱਖ ਕੌਮ ਇਕਜੁੱਟ ਹੋ ਕੇ ਸੰਘਰਸ਼ ਲਈ ਖੜੀ ਹੋਈ ਸੀ ਜਿਸ ਕਰਕੇ ਉਸ ਵੇਲੇ ਦੀ ਕੇਂਦਰ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ। ਹੁਣ ਮੁੜ ਇਸ ਮਾਮਲੇ ਨੂੰ ਉੱਠਾਉਣਾ ਕੇਂਦਰ ਦੇ ਸਿੱਖ ਵਿਰੋਧੀ ਮਨਸੂਬਿਆਂ ਨੂੰ ਬੇਨਕਾਬ ਕਰਦਾ ਹੈ।

ਅਕਾਲੀ ਦਲ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਵੀ ਸਿੱਧਾ ਚੁਣੌਤੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਤੁਰੰਤ ਆਪਣਾ ਸਪਸ਼ਟ ਸਟੈਂਡ ਜਨਤਾ ਸਾਹਮਣੇ ਰੱਖੇ। ਸਿੱਖ ਕੌਮ ਜਾਣਨਾ ਚਾਹੁੰਦੀ ਹੈ ਕਿ ਕੀ ਪੰਜਾਬ ਸਰਕਾਰ ਆਪਣੇ ਲੋਕਾਂ ਅਤੇ ਸਿੱਖ ਭਾਵਨਾਵਾਂ ਦੇ ਨਾਲ ਖੜੀ ਹੈ ਜਾਂ ਕੇਂਦਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਚੁੱਪ ਰਹਿਣਾ ਜਾਂ ਦੋਹਰੇ ਮਾਪਦੰਡ ਰੱਖਣਾ ਸਰਕਾਰ ਲਈ ਘਾਤਕ ਸਾਬਤ ਹੋਵੇਗਾ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਲੀਆ ਮੀਟਿੰਗ ‘ਤੇ ਵੀ ਗੰਭੀਰ ਸਵਾਲ ਉਠਾਉਂਦੇ ਕਿਹਾ ਕਿ ਇਹ ਮੀਟਿੰਗ ਕਿਸੇ ਵੱਡੇ ਭੇਦ ਅਤੇ ਛੁਪੀ ਯੋਜਨਾ ਵੱਲ ਇਸ਼ਾਰਾ ਕਰਦੀ ਹੈ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ 50 ਮਿਲਟਰੀ ਕੰਪਨੀਆਂ ਦੀ ਤੈਨਾਤੀ ਕਰਕੇ ਡਰ ਅਤੇ ਸਹਿਮ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਹ ਪੰਜਾਬੀ ਲੋਕਾਂ ਦੇ ਹੌਸਲੇ ਤੋੜਣ ਦੀ ਸਾਜ਼ਿਸ਼ ਹੈ ਪਰ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਕਦੇ ਵੀ ਕਿਸੇ ਦਬਾਅ ਜਾਂ ਜ਼ਬਰ ਅੱਗੇ ਨਹੀਂ ਝੁਕੀ।
ਉਨ੍ਹਾਂ ਨੇ ਯਾਦ ਦਿਵਾਇਆ ਕਿ ਭਾਈ ਰਾਜੋਆਣਾ ਆਪਣੀ ਮਿਲੀ ਸਜ਼ਾ ਤੋਂ ਕਈ ਗੁਣਾ ਵੱਧ ਸਮਾਂ ਪਹਿਲਾਂ ਹੀ ਜੇਲ੍ਹ ਦੀ ਕਾਲ ਕੋਠੜੀ ਵਿੱਚ ਬਿਤਾ ਚੁੱਕੇ ਹਨ। ਕੋਈ ਵੀ ਕਾਨੂੰਨ ਅਜਿਹੀ ਇਜਾਜ਼ਤ ਨਹੀਂ ਦਿੰਦਾ ਕਿ ਕਿਸੇ ਕੈਦੀ ਨੂੰ ਉਸਦੀ ਸਜ਼ਾ ਤੋਂ ਵੱਧ ਸਮੇਂ ਲਈ ਬੰਦ ਰੱਖਿਆ ਜਾਵੇ।

ਅੰਤ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਅਣਦੇਖਾ ਕੀਤਾ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ ਅਤੇ ਪੂਰੀ ਜ਼ਿੰਮੇਵਾਰੀ ਦੋਵੇਂ ਸਰਕਾਰਾਂ ਉੱਪਰ ਹੋਵੇਗੀ। ਉਨ੍ਹਾਂ ਨੇ ਅਪੀਲ ਕੀਤੀ ਕਿ ਸਿੱਖ ਕੌਮ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਇਸ ਮਾਮਲੇ ਵਿੱਚ ਸੰਵੇਦਨਸ਼ੀਲਤਾ ਨਾਲ ਫ਼ੈਸਲਾ ਕੀਤਾ ਜਾਵੇ ਕਿਉਂਕਿ ਸਿੱਖ ਕੌਮ ਪਹਿਲਾਂ ਹੀ ਕਈ ਜ਼ਖ਼ਮਾਂ ਨਾਲ ਗੁਜ਼ਰ ਚੁੱਕੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.