Sunday, April 26, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ

06 ਸਤੰਬਰ, 2025 07:12 PM

ਸ੍ਰੀ ਅਨੰਦਪੁਰ ਸਾਹਿਬ : ਪਿਛਲੇ ਕਰੀਬ 24 ਘੰਟਿਆਂ ਤੋਂ ਭਾਖੜਾ ਡੈਮ ਤੋਂ ਲਗਾਤਾਰ 85 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਪਰ ਹੁਣ ਚੰਗੀ ਗੱਲ ਇਹ ਹੈ ਕਿ ਪਾਣੀ ਦੀ ਮਾਤਰਾ 70 ਹਜ਼ਾਰ ਕਿਊਸਿਕ ਕਰ ਦਿੱਤੀ ਹੈ। ਇਸ ਨਾਲ ਉਨ੍ਹਾਂ ਪਿੰਡਾਂ ਨੂੰ ਰਾਹਤ ਮਿਲੇਗੀ, ਜਿਨ੍ਹਾਂ ਖੇਤਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਸੀ ਅਤੇ ਕਈ ਥਾਵਾਂ 'ਤੇ ਪਾਣੀ ਆਬਾਦੀ ਦੇ ਨੇੜੇ ਤਕ ਪਹੁੰਚ ਗਿਆ ਸੀ, ਉਹ ਹੁਣ ਸੁਰੱਖਿਅਤ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਨੰਗਲ ਦੇ ਹੜ੍ਹਾਂ ਵਰਗੇ ਹਾਲਾਤ ਨਾਲ ਜੂਝ ਰਹੇ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਭਾਖੜਾ ਡੈਮ ਵੱਲੋਂ ਵਾਧੂ ਮਾਤਰਾ ਵਿਚ ਪਾਣੀ ਛੱਡੇ ਜਾਣ ਅਤੇ ਹਿਮਾਚਲ ਪ੍ਰਦੇਸ਼-ਪੰਜਾਬ ਅਤੇ ਬੀ. ਬੀ. ਐੱਮ. ਬੀ. ਦੇ ਕੈਚਮੈਂਟ ਖੇਤਰ ਵਿਚ ਹੋਈ ਭਾਰੀ ਬਰਸਾਤ ਕਾਰਨ ਨੰਗਲ ਉੱਪ ਮੰਡਲ ਦੇ ਲਗਭਗ 15 ਪਿੰਡ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 5-6 ਪਿੰਡ ਪ੍ਰਭਾਵਿਤ ਹੋਏ ਸਨ। ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਰੈਸਕਿਊ ਟੀਮਾਂ ਐਕਟਿਵ ਹਨ, ਕੁਇਕ ਰਿਸਪਾਂਸ ਟੀਮ ਅਤੇ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਹੋਈਆਂ ਹਨ, ਜਿਨ੍ਹਾਂ ਨੂੰ ਵੀ ਰੈਸਕਿਊ ਦੀ ਲੋੜ ਪਈ, ਉਨ੍ਹਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਨੰਗਲ ਦੇ ਦੋ-ਤਿੰਨ ਪਿੰਡਾਂ ਨਾਲ ਸੜਕ ਸੰਪਰਕ ਟੁੱਟਿਆ ਹੋਇਆ ਹੈ, ਜਿੱਥੇ ਕਿਸ਼ਤੀਆਂ ਅਤੇ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਰਾਹੀਂ ਰੈਸਕਿਊ ਕਾਰਜ ਜਾਰੀ ਹਨ। ਹੋਰ ਪਿੰਡਾਂ ਤੱਕ ਟਰੈਕਟਰ-ਟਰਾਲੀਆਂ ਰਾਹੀਂ ਪਹੁੰਚ ਬਣਾਈ ਗਈ ਹੈ, ਮੈਡੀਕਲ ਟੀਮਾਂ, ਵੈਟਰਨਰੀ ਡਾਕਟਰਾਂ ਦੇ ਨਾਲ ਰਾਸ਼ਨ/ ਪਸ਼ੂ ਚਾਰਾ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਨੰਗਲ ਵਿੱਚ ਪੰਜ ਅਤੇ ਅਨੰਦਪੁਰ ਸਾਹਿਬ ਵਿੱਚ ਦੋ ਰਾਹਤ ਕੇਂਦਰ ਕਾਰਜਸ਼ੀਲ ਹਨ, ਜਿੱਥੇ 24 ਘੰਟੇ ਮੈਡੀਕਲ ਸਹਾਇਤਾ, ਐਮਬੂਲੈਂਸ, ਖਾਣਾ ਅਤੇ ਪੀਣ ਵਾਲਾ ਪਾਣੀ ਉਪਲੱਬਧ ਹੈ। ਲੋਕਾਂ ਨੂੰ ਵੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਜਿਹੜੇ ਘਰ ਲੋ-ਲਾਈਨ ਏਰੀਆ ਵਿੱਚ ਹਨ, ਉਹ ਰਾਹਤ ਕੈਂਪਾਂ ਵਿੱਚ ਸ਼ਿਫਟ ਹੋ ਜਾਣ। ਉਨ੍ਹਾਂ ਨੇ ਕਿਹਾ ਕਿ ਨੀਵੇ ਇਲਾਕਿਆਂ ਵਿੱਚ ਪਾਣੀ ਭਰਨ ਦਾ ਖਤਰ ਬਣਿਆ ਰਹਿੰਦਾ ਹੈ, ਪ੍ਰਸਾਸ਼ਨ ਦੀ ਤਰਜੀਹ ਹੈ ਕਿ ਹਰ ਵਿਅਕਤੀ, ਪਸ਼ੂ ਧੰਨ ਤੇ ਜਾਨ ਮਾਲ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਰਾਹਤ ਕੈਂਪ ਵਿੱਚ ਡਾਕਟਰ ਅਤੇ ਵੈਟਨਰੀ ਡਾਕਟਰ ਮੋਜੂਦ ਹਨ, ਸਾਰੇ ਪ੍ਰਬੰਧ ਮੁਕੰਮਲ ਹਨ ਹੁਣ ਅਸੀ ਪਿੰਡਾਂ ਵਿਚ ਜਿੱਥੇ ਪਾਣੀ ਲਗਾਤਾਰ ਉੱਤਰ ਰਿਹਾ ਹੈ, ਉਥੇ ਡਾਕਟਰੀ ਟੀਮਾਂ ਭੇਜ ਰਹੇ ਹਾਂ ਤਾਂ ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਵਾਈਆਂ ਉਪਲੱਬਧ ਕਰਵਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਅਗੰਮਪੁਰ ਦੇ ਪੁਲ ਦਾ ਵੀ ਜਾਇਜ਼ਾ ਲਿਆ, ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਕੀਤੇ ਰਾਹਤ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸਾਸ਼ਨ ਦਾ ਪੰਚਾਂ, ਸਰਪੰਚਾਂ, ਨੰਬਰਦਾਰਾਂ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨਾਲ ਬਿਹਤਰ ਤਾਲਮੇਲ ਬਹੁਤ ਹੀ ਕਾਰਗਰ ਸਿੱਧ ਹੋਇਆ ਹੈ।

ਡੈਮ ਤੋਂ ਪਾਣੀ ਛੱਡਣ ਅਤੇ ਮੌਸਮ ਦੀ ਪੇਸ਼ਨਗੋਈ ਦੀ ਜਾਣਕਾਰੀ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਤੱਕ ਸੋਸ਼ਲ ਮੀਡੀਆ ਰਾਹੀ ਪਹੁੰਚਾਈ ਗਈ, ਜਿਸ ਨਾਲ ਲੋਕਾਂ ਨੇ ਪਹਿਲਾ ਹੀ ਆਪਣੇ ਘਰਾਂ ਵਿੱਚ ਲੋੜੀਦੇ ਪ੍ਰਬੰਧ ਮੁਕੰਮਲ ਕਰ ਲਏ। ਉਨ੍ਹਾ ਨੇ ਕਿਹਾ ਕਿ ਅਫਵਾਹਾ ਤੇ ਬਿਲਕੁਲ ਭਰੋਸਾ ਨਾ ਕਰੋ, ਪ੍ਰਸਾਸ਼ਨ ਹਰ ਸਮੇ ਤੁਹਾਡੀ ਸਹਾਇਤਾ ਲਈ ਮੋਜੂਦ ਹੈ। ਐਸ.ਐਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਨੂੰ ਤਰਜੀਹ ਦਿੱਤੀ ਹੈ, ਸਾਡੇ ਪੁਲਿਸ ਕਰਮਚਾਰੀ, ਐਨ.ਡੀ.ਆਰ.ਐਫ ਦੀਆਂ ਟੀਮਾ ਅਤੇ ਹੋਰ ਸੁਰੱਖਿਆਂ ਵਿਚ ਤੈਨਾਤ ਅਧਿਕਾਰੀਆਂ ਕਰਮਚਾਰੀਆਂ ਨੇ ਪੂਰੀ ਮਿਹਨਤ,ਲਗਨ ਤੇ ਤਨਦੇਹੀ ਨਾਲ ਆਪਣੀ ਡਿਊਟੀ ਕੀਤੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਡੀ.ਐਮ ਨੰਗਲ ਸਚਿਨ ਪਾਠਕ, ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਡੀ. ਐੱਸ. ਪੀ. ਨੰਗਲ ਕੁਲਵੀਰ ਸਿੰਘ, ਡੀ. ਐੱਸ. ਪੀ. ਅਨੰਦਪੁਰ ਸਾਹਿਬ ਅਜੇ ਸਿੰਘ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ