Tuesday, June 02, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਰਾਸ਼ਟਰੀ

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਬੋਲੇ: 'ਬੰਗਾਲ ਤੋਂ ਕੇਰਲ ਤੱਕ ਲਹਿਰਾਏਗਾ ਭਗਵਾ'

24 ਦਸੰਬਰ, 2025 07:42 PM

ਪਟਨਾ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਬਿਹਾਰ ਪੁੱਜੇ ਨਿਤਿਨ ਨਬੀਨ ਨੇ ਮੰਗਲਵਾਰ ਨੂੰ ਕਿਹਾ ਕਿ ਆਉਣ ਵਾਲੇ ਸਮੇਂ ’ਚ ਪੱਛਮੀ ਬੰਗਾਲ ਤੋਂ ਲੈ ਕੇ ਕੇਰਲ ਤੱਕ ਭਗਵਾ ਲਹਿਰਾਉਣ ਦਾ ਟੀਚਾ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਹਾਰ ਦੇਸ਼ ਦੀ ਰਾਜਨੀਤੀ ਦਾ ਧੁਰਾ ਹੈ ਅਤੇ ਇੱਥੋਂ ਦੇ ਲੋਕ-ਫਤਵੇ ਦਾ ਅਸਰ ਪੂਰੇ ਭਾਰਤ ਦੀ ਰਾਜਨੀਤੀ ’ਤੇ ਪੈਂਦਾ ਹੈ।

ਮਿਲਰ ਹਾਈ ਸਕੂਲ ਮੈਦਾਨ ’ਚ ਆਯੋਜਿਤ ਸ਼ਾਨਦਾਰ ਸਵਾਗਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਨਿਤਿਨ ਨਬੀਨ ਨੇ ਕਿਹਾ ਕਿ ਬਿਹਾਰ ਸਿਰਫ ਇਕ ਸੂਬਾ ਨਹੀਂ, ਸਗੋਂ ਰਾਸ਼ਟਰੀ ਰਾਜਨੀਤੀ ਦੀ ਦਿਸ਼ਾ ਤੈਅ ਕਰਨ ਵਾਲਾ ਕੇਂਦਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਇਕ ਲੱਖ ਨਵੇਂ ਨੌਜਵਾਨ ਨੇਤਾਵਾਂ ਨੂੰ ਅੱਗੇ ਲਿਆਉਣ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਨਬੀਨ ਨੇ ਬਿਹਾਰ ’ਚ ਭਾਜਪਾ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਨੂੰ ਦਿੱਤਾ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ, “ਇਹ ਜਿੱਤ ਸਿਰਫ ਬਿਹਾਰ ਤੱਕ ਸੀਮਤ ਨਹੀਂ ਰਹੇਗੀ, ਸਗੋਂ ਇੱਥੋਂ ਬੰਗਾਲ ਅਤੇ ਤਾਮਿਲਨਾਡੂ ਤੱਕ ਜਾਵੇਗੀ। ਹਰ ਜਗ੍ਹਾ ਭਗਵਾ ਲਹਿਰਾਏਗਾ।”

ਰਾਹੁਲ ਅਤੇ ਤੇਜਸਵੀ ‘ਪਾਰਟ ਟਾਈਮ ਰਾਜਨੇਤਾ’
ਨਬੀਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਨੇਤਾ ਤੇਜਸਵੀ ਯਾਦਵ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਕੁਝ ਨੇਤਾ ਦੇਸ਼ ’ਚ ਰਹਿੰਦੇ ਹੋਏ ਸੰਵਿਧਾਨ ’ਤੇ ਸਵਾਲ ਉਠਾਉਂਦੇ ਹਨ ਅਤੇ ਵਿਦੇਸ਼ ਜਾ ਕੇ ਭਾਰਤ ਦੇ ਅਕਸ ਨੂੰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਨੇ ਦੋਨਾਂ ਨੇਤਾਵਾਂ ਨੂੰ ‘ਪਾਰਟ ਟਾਈਮ ਰਾਜਨੇਤਾ’ ਕਰਾਰ ਦਿੰਦੇ ਹੋਏ ਕਿਹਾ ਕਿ ਰਾਜਨੀਤੀ ’ਚ ਸਫਲਤਾ ਲਈ ਪੂਰਨ ਤੌਰ ’ਤੇ ਵਚਨਬੱਧ ਹੋਣਾ ਜ਼ਰੂਰੀ ਹੈ। ਨਬੀਨ ਨੇ ਕਿਹਾ ਕਿ ਪਾਰਟ ਟਾਈਮ ਰਾਜਨੀਤੀ ਨਾਲ ਨਾ ਤਾਂ ਸੰਗਠਨ ਮਜ਼ਬੂਤ ਹੁੰਦਾ ਹੈ ਅਤੇ ਨਾ ਹੀ ਜਨਤਾ ਦਾ ਭਰੋਸਾ ਬਣਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ’ਚ ਕੋਈ ‘ਸ਼ਾਰਟਕੱਟ’ ਨਹੀਂ ਹੁੰਦਾ ਅਤੇ ਭਾਜਪਾ ਹੀ ਉਹ ਪਾਰਟੀ ਹੈ ਜੋ ਇਕ ਸਾਧਾਰਨ ਵਰਕਰ ਨੂੰ ਸਿਖਰ ਤੱਕ ਪਹੁੰਚਾਉਣ ਦੀ ਸਮਰੱਥਾ ਰੱਖਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ