Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਭਾਜਪਾ ਦੇ 47ਵੇਂ ਸਥਾਪਨਾ ਦਿਵਸ ‘ਤੇ ਅਸ਼ਵਨੀ ਸ਼ਰਮਾ ਦਾ ਲੋਕਾਂ ਨੂੰ ਸੰਦੇਸ਼, ''ਪੰਜਾਬ ਹੁਣ ਬਦਲਾਅ ਚਾਹੁੰਦਾ ਹੈ”

06 ਅਪ੍ਰੈਲ, 2026 06:27 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਸੁਨੀਲ ਜਾਖੜ, ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਰਹੇ। ਇਸ ਮੌਕੇ ‘ਤੇ ਸਮਾਗਮ ਦੌਰਾਨ ਵਰਕਰਾਂ ਵਿੱਚ ਕਾਫ਼ੀ ਜੋਸ਼ ਦੇਖਣ ਨੂੰ ਮਿਲਿਆ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ 47ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਕੱਠੇ ਹੋਏ ਵਰਕਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੈਂ ਦੇਖ ਰਿਹਾ ਹਾਂ ਤੁਸੀਂ ਸਾਰੇ ਇੰਨੀ ਤੇਜ਼ ਧੁੱਪ ਵਿੱਚ ਬੈਠੇ ਹੋ। ਜੇ ਤੁਹਾਨੂੰ ਗ੍ਰਨੇਡ ਦਾ ਧਮਾਕਾ ਨਹੀਂ ਡਰਾ ਸਕਿਆ, ਤਾਂ ਇਹ ਧੁੱਪ ਤੁਹਾਨੂੰ ਕੀ ਡਰਾਵੇਗੀ।

ਅਸ਼ਵਨੀ ਸ਼ਰਮਾ ਨੇ ਕਿਹਾ ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ 46 ਸਾਲਾਂ ਦੇ ਸਫ਼ਰ 'ਚ ਕਈ ਉਤਾਰ-ਚੜ੍ਹਾਅ ਦੇਖੇ ਹਨ, ਪਰ ਪਾਰਟੀ ਨੇ ਕਦੇ ਵੀ ਆਪਣਾ ਵਿਜ਼ਨ ਸਮਝੌਤਾ ਨਹੀਂ ਕੀਤਾ। ਅੱਜ ਸਾਨੂੰ ਉਹਨਾਂ ਨੇਤਾਵਾਂ ਨੂੰ ਵੀ ਯਾਦ ਕਰਨ ਦੀ ਲੋੜ ਹੈ, ਜਿਨ੍ਹਾਂ ਨੇ ਪੰਜਾਬ ਦੇ ਅੱਤਵਾਦ ਦੇ ਕਾਲੇ ਦੌਰ 'ਚ ਆਪਣੀਆਂ ਕੁਰਬਾਨੀਆਂ ਦਿੱਤੀਆਂ ਪਰ ਹਿੰਦੂ-ਸਿੱਖ ਏਕਤਾ ਨੂੰ ਟੁੱਟਣ ਨਹੀਂ ਦਿੱਤਾ । ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਅੱਜ ਫਿਰ ਉਹ ਤਾਕਤਾਂ ਸਰਗਰਮ ਹੋ ਰਹੀਆਂ ਹਨ ਜੋ ਪੰਜਾਬ ਵਿੱਚ ਅਰਾਜਕਤਾ ਫੈਲਾਉਣਾ ਚਾਹੁੰਦੀਆਂ ਹਨ। ਡੀਜੀਪੀ ਦੇ ਖੁਲਾਸਿਆਂ ਮੁਤਾਬਕ ਇਨ੍ਹਾਂ ਦੇ ਤਾਰ ਆਈਐਸਆਈ (ISI) ਨਾਲ ਜੁੜੇ ਹੋਏ ਹਨ । ਅਜਿਹੇ ਸਮੇਂ ਵਿੱਚ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਪੰਜਾਬ ਨੂੰ ਕਿਸੇ ਵੀ ਕੀਮਤ 'ਤੇ ਲਾਂਬੂ ਨਾ ਲੱਗਣ ਦੇਈਏ।

ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਅੱਜ ਦਾ ਦਿਨ ਸਾਡੇ ਲਈ ਬਹੁਤ ਖ਼ਾਸ ਹੋ ਗਿਆ ਹੈ। ਭਾਜਪਾ ਦੇ ਉਸ ਸਫ਼ਰ ਨੂੰ ਯਾਦ ਕਰਨ ਦੀ ਲੋੜ ਹੈ ਜੋ ਸਿਰਫ਼ ਦੋ ਸੀਟਾਂ ਤੋਂ ਸ਼ੁਰੂ ਹੋ ਕੇ ਅੱਜ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਬਣਨ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ 1984 ਦੇ ਦਿੱਲੀ ਕਤਲੇਆਮ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ, ਜੋ ਕਿ ਕੋਈ ਮਾਮੂਲੀ ਦੰਗਾ ਨਹੀਂ ਸੀ ਸਗੋਂ ਇੱਕ ਬਹੁਤ ਵੱਡਾ ਕਤਲੇਆਮ ਸੀ। ਉਨ੍ਹਾਂ ਕਿਹਾ ਅੱਜ ਭਾਰਤ ਮਾਤਾ ਦਾ ਮਸਤਕ ਪੂਰੀ ਦੁਨੀਆ 'ਚ ਉੱਚਾ ਹੋਇਆ ਹੈ ਅਤੇ ਇਹ ਸਭ ਨਰਿੰਦਰ ਮੋਦੀ ਜੀ ਦੀ ਕੁਸ਼ਲ ਅਗਵਾਈ ਸਦਕਾ ਸੰਭਵ ਹੋਇਆ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਪੰਜਾਬ ਹੁਣ ਬਦਲਾਅ ਚਾਹੁੰਦਾ ਹੈ, ਪੰਜਾਬ ਨੂੰ ਚੁਟਕਲੇ ਜਾਂ ਮਸਕਰਾਪਨ ਨਹੀਂ, ਸਗੋਂ ਵਿਕਾਸ, ਨਸ਼ਾ ਮੁਕਤੀ ਅਤੇ ਕਾਨੂੰਨ ਦਾ ਰਾਜ ਚਾਹੀਦਾ ਹੈ। ਪੰਜਾਬ ਦੇ ਲੋਕ ਗੈਂਗਸਟਰਾਂ ਦਾ ਰਾਜ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਪਰਿਵਰਤਨ ਸਿਰਫ਼ ਭਾਸ਼ਣਾਂ ਨਾਲ ਨਹੀਂ, ਸਗੋਂ ਜ਼ਮੀਨ 'ਤੇ ਜਾ ਕੇ ਸੰਘਰਸ਼ ਕਰਨ ਨਾਲ ਆਉਂਦਾ ਹੈ। ਪਾਰਟੀ ਜਨਤਕ ਮੁੱਦਿਆਂ ਲਈ ਲੜੇਗੀ। ਸਾਨੂੰ ਡਰਾਇੰਗ ਰੂਮਾਂ ਤੋਂ ਨਿਕਲ ਕੇ ਸੜਕਾਂ 'ਤੇ ਲੋਕਾਂ ਦੇ ਮੁੱਦਿਆਂ ਲਈ ਲੜਨਾ ਪਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਮੈਂ ਅਟਲ ਬਿਹਾਰੀ ਵਾਜਪਾਈ ਜੀ ਦੇ ਉਨ੍ਹਾਂ ਇਤਿਹਾਸਕ ਸ਼ਬਦਾਂ ਨਾਲ ਆਪਣੀ ਗੱਲ ਖਤਮ ਕਰਦਾ ਹਾਂ, "ਅੰਧੇਰਾ ਛਟੇਗਾ, ਸੂਰਜ ਨਿਕਲੇਗਾ, ਕਮਲ ਖਿਲੇਗਾ"। ਇਸ ਦੌਰਾਨ ਉਨ੍ਹਾਂ ਕਿਹਾ ਹੁਣ ਦੇਸ਼ 'ਚ ਕਮਲ ਖਿਲ ਚੁੱਕਾ ਹੈ ਅਤੇ ਹੁਣ ਪੰਜਾਬ 'ਚ ਵੀ ਭਾਜਪਾ ਦਾ ਕਾਰਕਰਤਾ ਕਮਲ ਖਿਲੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ