Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ ਹੋਵੇਗੀ ਪੋਸ਼ਾਕ

30 ਜੂਨ, 2026 05:26 PM

ਨਵੀਂ ਦਿੱਲੀ : ਭਾਰਤੀ ਫੌਜ ਨੇ ਆਪਣੀ ਵਰਦੀ ਦੇ ਨਿਯਮਾਂ ਵਿਚ ਵੱਡੀ ਤਬਦੀਲੀ ਕਰਦਿਆਂ ਗੁਲਾਮੀ ਦੇ ਦੌਰ ਦੀਆਂ ਬਾਕੀ ਰਹਿ ਗਈਆਂ ਨਿਸ਼ਾਨੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਜਾਰੀ ਕੀਤੀ ਗਈ 185 ਪੰਨਿਆਂ ਦੀ ਪੁਸਤਕ 'ਆਰਮੀ ਯੂਨੀਫਾਰਮਜ਼ 2026' ਵਿੱਚ ਨਵੇਂ ਨਿਯਮਾਂ ਦਾ ਵੇਰਵਾ ਦਿੱਤਾ ਗਿਆ ਹੈ, ਜੋ ਭਾਰਤੀ ਮੌਸਮ ਦੀਆਂ ਸਥਿਤੀਆਂ ਅਤੇ ਆਧੁਨਿਕ ਭਾਰਤੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੇ ਗਏ ਹਨ।

ਨਵੇਂ ਨਿਯਮਾਂ ਅਨੁਸਾਰ, ਫੌਜੀ ਅਧਿਕਾਰੀਆਂ ਨੂੰ ਹੁਣ ਸਿਵਲ ਰਸਮੀ ਸਮਾਗਮਾਂ ਲਈ ਫੁੱਲ ਸਲੀਵ ਸ਼ਰਟ ਦੇ ਨਾਲ 'ਬੰਡੀ' (ਹਾਫ ਜੈਕਟ) ਪਹਿਨਣ ਦਾ ਵਾਧੂ ਵਿਕਲਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸਰਦੀਆਂ ਦੀ ਵਰਦੀ ਵਿਚ ਵੀ ਵੱਡਾ ਬਦਲਾਅ ਕੀਤਾ ਗਿਆ ਹੈ। ਮੌਜੂਦਾ ਜਰਸੀ ਦੀ ਥਾਂ ਹੁਣ ਇੱਕ 'ਬੈਟਲ ਜੈਕਟ' ਲਿਆਂਦੀ ਗਈ ਹੈ, ਜਿਸ ਨੂੰ ਜੂਨ 2029 ਤੱਕ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ। ਇਸ ਜੈਕਟ ਦੀ ਖਾਸ ਗੱਲ ਇਹ ਹੈ ਕਿ ਮੌਸਮ ਦੇ ਹਿਸਾਬ ਨਾਲ ਇਸ ਦੀਆਂ ਤੈਹਾਂ ਨੂੰ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ।

ਫੌਜ ਨੇ 'ਰਾਇਲ' ਵਰਗੇ ਪੁਰਾਣੇ ਸ਼ਬਦਾਂ ਦੀ ਵਰਤੋਂ ਬੰਦ ਕਰ ਦਿੱਤੀ ਹੈ। ਪਰੇਡ ਦੌਰਾਨ ਨਿਰੀਖਣ ਅਧਿਕਾਰੀਆਂ ਲਈ ਤਲਵਾਰਾਂ ਚੁੱਕਣ ਦੀ ਲਾਜ਼ਮੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤਲਵਾਰਾਂ ਕੇਵਲ ਗਣਤੰਤਰ ਦਿਵਸ, ਸੁਤੰਤਰਤਾ ਦਿਵਸ ਅਤੇ ਆਰਮੀ ਡੇਅ ਵਰਗੇ ਵਿਸ਼ੇਸ਼ ਸਮਾਗਮਾਂ ਦੌਰਾਨ ਹੀ ਚੁੱਕੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ, ਫੌਜ ਨੇ ਕਈ ਇਮਾਰਤਾਂ ਅਤੇ ਸੜਕਾਂ ਦੇ ਨਾਂ ਵੀ ਬਦਲੇ ਹਨ, ਜਿਵੇਂ ਕਿ ਕੋਲਕਾਤਾ ਦੇ 'ਫੋਰਟ ਵਿਲੀਅਮ' ਦਾ ਨਾਂ ਹੁਣ 'ਵਿਜੇ ਦੁਰਗ' ਕਰ ਦਿੱਤਾ ਗਿਆ ਹੈ।

ਨਵੀਂ ਗਾਈਡਲਾਈਨ ਮੁਤਾਬਕ ਵਰਦੀ ਵਿੱਚ ਰਹਿੰਦਿਆਂ ਅਜੀਬੋ-ਗਰੀਬ ਹੇਅਰ ਸਟਾਈਲ, ਗੈਰ-ਕਾਨੂੰਨੀ ਦਾੜ੍ਹੀ, ਟੈਟੂ, ਬਾਡੀ ਪੀਅਰਸਿੰਗ ਅਤੇ ਮੇਕਅੱਪ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਵਰਦੀ ਪਹਿਨ ਕੇ ਰਾਜਨੀਤਿਕ ਜਾਂ ਧਾਰਮਿਕ ਇਕੱਠਾਂ, ਵਿਆਹਾਂ ਅਤੇ ਨਿੱਜੀ ਪਾਰਟੀਆਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇੱਥੋਂ ਤੱਕ ਕਿ ਨਿੱਜੀ ਹੈਸੀਅਤ ਵਿੱਚ ਹੋਟਲਾਂ, ਰੈਸਟੋਰੈਂਟਾਂ ਜਾਂ ਜਨਤਕ ਟ੍ਰਾਂਸਪੋਰਟ ਵਿੱਚ ਸਫ਼ਰ ਕਰਦੇ ਸਮੇਂ ਵੀ ਵਰਦੀ ਨਹੀਂ ਪਹਿਨੀ ਜਾ ਸਕੇਗੀ। ਕੰਟੈਕਟ ਲੈਂਸ ਦੀ ਵਰਤੋਂ ਲਈ ਵੀ ਨਿਯਮ ਬਣਾਏ ਗਏ ਹਨ, ਜਿਸ ਤਹਿਤ ਲੈਂਸ ਦਾ ਰੰਗ ਕੁਦਰਤੀ ਹੋਣਾ ਲਾਜ਼ਮੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ