Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

01 ਜੂਨ, 2026 07:17 PM

ਨਵੀਂ ਦਿੱਲੀ : ਮਿਡਲ ਈਸਟ ਤਣਾਅ ਕਾਰਨ ਫਿਊਲ ਸਪਲਾਈ ਚੇਨ ਵਿੱਚ ਆਈਆਂ ਰੁਕਾਵਟਾਂ ਅਤੇ ਹਿੰਦ-ਪ੍ਰਸ਼ਾਂਤ ਖੇਤਰ 'ਚ ਚੀਨ ਦੇ ਵਧਦੇ ਰਸੂਖ਼ ਵਿਚਾਲੇ ਭਾਰਤ ਅਤੇ ਆਸਟ੍ਰੇਲੀਆ ਨੇ ਸੋਮਵਾਰ ਨੂੰ ਉੱਚ-ਪੱਧਰੀ ਰੱਖਿਆ ਗੱਲਬਾਤ ਕੀਤੀ। ਨਵੀਂ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਆਸਟ੍ਰੇਲੀਆ ਦੇ ਉਪ-ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਵਿਚਕਾਰ ਹੋਈ ਇਸ ਗੱਲਬਾਤ ਦੌਰਾਨ ਸਮੁੰਦਰੀ ਖੇਤਰ 'ਚ ਆਵਾਜਾਈ ਦੀ ਆਜ਼ਾਦੀ, ਜਹਾਜ਼ਾਂ ਦੀ ਉਡਾਣ ਅਤੇ ਬੇਰੋਕ ਵਪਾਰ ਦੇ ਮੁੱਦਿਆਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਰੱਖਿਆ ਉਦਯੋਗਿਕ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਦੋਵਾਂ ਮੰਤਰੀਆਂ ਨੇ ਇੱਕ ਅਹਿਮ ਐਲਾਨ ਕੀਤਾ। ਭਾਰਤ ਅਤੇ ਆਸਟ੍ਰੇਲੀਆ ਜਲਦੀ ਹੀ ਰੱਖਿਆ ਰੱਖਿਆ ਸੇਵਾਵਾਂ ਦੀ ਸਪਲਾਈ ਨੂੰ ਲੈ ਕੇ ਇੱਕ ਸਹਿਮਤੀ ਪੱਤਰ ਤਿਆਰ ਕਰਨਾ ਸ਼ੁਰੂ ਕਰਨਗੇ। ਆਸਟ੍ਰੇਲੀਆ ਦੇ ਪਹਿਲੇ ਰੱਖਿਆ ਵਪਾਰ ਮਿਸ਼ਨ ਦੇ ਭਾਰਤ ਦੌਰੇ ਦਾ ਸਵਾਗਤ ਕਰਦਿਆਂ ਦੋਵਾਂ ਦੇਸ਼ਾਂ ਨੇ ਰੱਖਿਆ ਉਦਯੋਗ, ਖੋਜ ਅਤੇ ਮਟੀਰੀਅਲ 'ਤੇ ਬਣੇ ਜੁਆਇੰਟ ਵਰਕਿੰਗ ਗਰੁੱਪ ਰਾਹੀਂ ਆਪਸੀ ਅਦਾਨ-ਪ੍ਰਦਾਨ ਵਧਾਉਣ 'ਤੇ ਸਹਿਮਤੀ ਜਤਾਈ।

ਮੀਟਿੰਗ ਤੋਂ ਬਾਅਦ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਦੋਵੇਂ ਦੇਸ਼ 'ਜੁਆਇੰਟ ਮੈਰੀਟਾਈਮ ਸਿਕਿਓਰਿਟੀ ਕੋਲੈਬੋਰੇਸ਼ਨ ਰੋਡਮੈਪ' ਨੂੰ ਅੰਤਿਮ ਰੂਪ ਦੇਣ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਨ। ਦੋਵਾਂ ਦੇਸ਼ਾਂ ਦੇ ਸਮੁੰਦਰੀ ਗਸ਼ਤੀ ਜਹਾਜ਼ਾਂ ਰਾਹੀਂ ਆਪਸੀ ਨਿਗਰਾਨੀ ਗਤੀਵਿਧੀਆਂ ਨੂੰ ਵਧਾਇਆ ਜਾਵੇਗਾ। ਹਿੰਦ ਮਹਾਸਾਗਰ ਵਿੱਚ ਵਧਦੇ ਖ਼ਤਰਿਆਂ ਦੇ ਮੱਦੇਨਜ਼ਰ ਦੋਵਾਂ ਦੇਸ਼ਾਂ ਨੇ ਸਮੁੰਦਰ ਦੇ ਅੰਦਰੂਨੀ ਹਿੱਸੇ ਦੀ ਨਿਗਰਾਨੀ ਦੇ ਖੇਤਰ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਫ਼ੈਸਲਾ ਕੀਤਾ ਹੈ। ਦੋਵਾਂ ਆਗੂਆਂ ਨੇ 1982 ਦੇ ਸੰਯੁਕਤ ਰਾਸ਼ਟਰ ਦੇ ਸਮੁੰਦਰੀ ਕਾਨੂੰਨ ਦੇ ਤਹਿਤ ਅੰਤਰਰਾਸ਼ਟਰੀ ਨਿਯਮਾਂ ਦੀ ਪਾਲਣਾ ਕਰਨ ਦੀ ਪ੍ਰਤੀਬੱਧਤਾ ਦੁਹਰਾਈ।

ਰਾਜਨਾਥ ਸਿੰਘ ਅਤੇ ਰਿਚਰਡ ਮਾਰਲਸ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ (Quad) ਦੇ ਵਧਦੇ ਰਣਨੀਤਕ ਤਾਲਮੇਲ ਦਾ ਸਵਾਗਤ ਕੀਤਾ। ਦੋਵਾਂ ਮੰਤਰੀਆਂ ਨੇ 'ਕੁਆਡ ਹਿੰਦ-ਪ੍ਰਸ਼ਾਂਤ ਮੈਰੀਟਾਈਮ ਸਰਵੇਲੈਂਸ ਕੋਲੈਬੋਰੇਸ਼ਨ' ਪਹਿਲਕਦਮੀ ਲਈ ਮਜ਼ਬੂਤ ਸਮਰਥਨ ਪ੍ਰਗਟਾਇਆ, ਜਿਸ ਨੂੰ ਸ਼ੁਰੂਆਤੀ ਤੌਰ 'ਤੇ ਹਿੰਦ ਮਹਾਸਾਗਰ ਖੇਤਰ ਵਿੱਚ ਮਾਹਿਰਾਂ ਦੇ ਆਦਾਨ-ਪ੍ਰਦਾਨ ਅਤੇ ਟੇਬਲਟੌਪ ਅਭਿਆਸਾਂ ਰਾਹੀਂ ਲਾਗੂ ਕੀਤਾ ਜਾਵੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਸ ਬੈਠਕ ਨੂੰ ਸ਼ਾਨਦਾਰ ਦੱਸਦਿਆਂ ਲਿਖਿਆ ਕਿ ਭਾਰਤ-ਆਸਟ੍ਰੇਲੀਆ ਰੱਖਿਆ ਭਾਈਵਾਲੀ ਆਉਣ ਵਾਲੇ ਸਾਲਾਂ ਵਿੱਚ ਨਿਰੰਤਰ ਤਰੱਕੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ