Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਭਾਰਤ ਤੋਂ ਲਾਰੈਂਸ ਦੀ ਹਵਾਲਗੀ ਮੰਗੇਗਾ USA ! ਅਮਰੀਕੀ ਅਫ਼ਸਰ ਨੇ ਕੀਤੀ ਪੁਸ਼ਟੀ

12 ਜੁਲਾਈ, 2026 06:08 PM

ਅਮਰੀਕਾ ਦੇ ਨਿਆਂ ਵਿਭਾਗ ਨੇ ਅਧਿਕਾਰਤ ਤੌਰ 'ਤੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਉਹ ਭਾਰਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਮਰੀਕਾ ਹਵਾਲਗੀ ਦੀ ਮੰਗ ਕਰੇਗਾ। ਇਹ ਕਦਮ ਅਮਰੀਕਾ ਵੱਲੋਂ ਚਲਾਏ ਗਏ 'ਆਪ੍ਰੇਸ਼ਨ ਹਾਰਡਬਾਲ' ਦੇ ਤਹਿਤ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਗੋਲਡੀ ਬਰਾੜ ਸਮੇਤ 37 ਲੋਕਾਂ ਖ਼ਿਲਾਫ਼ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਚਲਾਉਣ, ਫੇਸਬੁੱਕ/ਸੋਸ਼ਲ ਮੀਡੀਆ ਰਾਹੀਂ ਫਿਰੌਤੀਆਂ ਮੰਗਣ ਅਤੇ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿਜੱਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ਾਂ ਹੇਠ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ।

ਇਕ ਇੰਟਰਵਿਊ ਦੌਰਾਨ ਸੈਂਟਰਲ ਡਿਸਟ੍ਰਿਕਟ ਆਫ ਕੈਲੀਫੋਰਨੀਆ ਦੇ ਅਮਰੀਕੀ ਅਟਾਰਨੀ ਦਫਤਰ ਦੇ ਪਬਲਿਕ ਅਫੇਅਰਜ਼ ਅਫਸਰ ਸਿਆਰਨ ਮੈਕਐਵੋਏ ਨੇ ਈਮੇਲ ਰਾਹੀਂ ਪੁਸ਼ਟੀ ਕੀਤੀ ਕਿ ਬਿਸ਼ਨੋਈ, ਜੋ ਕਿ ਭਾਰਤੀ ਜੇਲ੍ਹ 'ਚ ਬੰਦ ਹੈ ਦੀ ਹਵਾਲਗੀ ਲਈ ਲਈ ਅਮਰੀਕਾ ਭਾਰਤ ਅੱਗੇ ਅਪੀਲ ਕਰ ਸਕਦਾ ਹੈ। ਹਾਲਾਂਕਿ, ਹਵਾਲਗੀ ਇੱਕ ਲੰਬੀ ਤੇ ਗੁੰਝਲਦਾਰ ਕਾਨੂੰਨੀ ਪ੍ਰਕਿਰਿਆ ਹੈ ਅਤੇ ਇਸ ਨੂੰ ਪੂਰਾ ਹੋਣ ਵਿੱਚ ਅਕਸਰ ਕਈ ਸਾਲ ਲੱਗ ਜਾਂਦੇ ਹਨ।" ਅਮਰੀਕੀ ਅਦਾਲਤ 'ਚ ਦਾਇਰ ਚਾਰਜਸ਼ੀਟ 'ਚ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰਿਆ ਅਤੇ ਕੈਨੇਡਾ ਸਥਿਤ ਰਵਿੰਦਰ ਸਿੰਘ ਢਾਂਡਾ ਦੇ ਗੈਂਗ ਸ਼ਾਮਲ ਹਨ।

ਭਾਰਤ ਅਤੇ ਅਮਰੀਕਾ ਦਰਮਿਆਨ 1997 ਦੀ ਹਵਾਲਗੀ ਸੰਧੀ ਲਾਗੂ ਹੈ, ਪਰ ਸਭ ਤੋਂ ਵੱਡੀ ਕਾਨੂੰਨੀ ਰੁਕਾਵਟ ਇਹ ਹੈ ਕਿ ਲਾਰੈਂਸ ਬਿਸ਼ਨੋਈ ਇਸ ਵੇਲੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ ਅਤੇ ਭਾਰਤ 'ਚ ਉਸ 'ਤੇ ਕਤਲ, ਜਬਰਨ ਵਸੂਲੀ ਅਤੇ ਸੰਗਠਿਤ ਅਪਰਾਧ ਦੇ ਦਰਜਨਾਂ ਮਾਮਲੇ ਚੱਲ ਰਹੇ ਹਨ। ਕਾਨੂੰਨੀ ਮਾਹਿਰਾਂ ਮੁਤਾਬਕ, ਭਾਰਤ ਇਹ ਦਲੀਲ ਦੇ ਸਕਦਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਪਹਿਲਾਂ ਭਾਰਤੀ ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਵਿੱਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਜ਼ਾ ਪੂਰੀ ਕਰਨੀ ਪਵੇਗੀ, ਜਿਸ ਤੋਂ ਬਾਅਦ ਹੀ ਉਸ ਨੂੰ ਕਿਸੇ ਹੋਰ ਦੇਸ਼ ਨੂੰ ਸੌਂਪਿਆ ਜਾ ਸਕਦਾ ਹੈ।

ਅਮਰੀਕੀ ਨਿਆਂ ਵਿਭਾਗ ਵੱਲੋਂ ਤਿਆਰ ਕੀਤੀ ਜਾਣ ਵਾਲੀ ਹਵਾਲਗੀ ਦੀ ਰਸਮੀ ਬੇਨਤੀ ਅਮਰੀਕੀ ਵਿਦੇਸ਼ ਮੰਤਰਾਲੇ ਰਾਹੀਂ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾਵੇਗੀ, ਜਿਸ ਤੋਂ ਬਾਅਦ ਭਾਰਤ ਦੀਆਂ ਜਾਂਚ ਏਜੰਸੀਆਂ ਇਸ ਦੀ ਕਾਨੂੰਨੀ ਸਮੀਖਿਆ ਕਰਨਗੀਆਂ ਤੇ ਬਿਸ਼ਨੋਈ ਦੀ ਹਵਾਲਗੀ ਬਾਰੇ ਕੋਈ ਫ਼ੈਸਲਾ ਲੈਣਗੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ