Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ

27 ਅਪ੍ਰੈਲ, 2026 05:33 PM

ਵਿਸ਼ਵ ਪੱਧਰ ’ਤੇ ਲਗਜ਼ਰੀ ਉਤਪਾਦਾਂ ਦੀ ਮੰਗ ’ਚ ਸੁਸਤੀ ਦੇ ਸੰਕੇਤਾਂ ਵਿਚਕਾਰ ਅੰਤਰਰਾਸ਼ਟਰੀ ਬ੍ਰਾਂਡ ਹੁਣ ਭਾਰਤ ਨੂੰ ਇਕ ਵੱਡੇ ਮੌਕੇ ਵਜੋਂ ਦੇਖ ਰਹੇ ਹਨ। ਤੇਜ਼ੀ ਨਾਲ ਵਿਕਸਤ ਹੋ ਰਹੇ ਭਾਰਤੀ ਲਗਜ਼ਰੀ ਬਾਜ਼ਾਰ ’ਤੇ ਪਕੜ ਮਜ਼ਬੂਤ ਕਰਨ ਲਈ ਪ੍ਰਮੁੱਖ ਬ੍ਰਾਂਡ ਆਪਣੀਆਂ ਰਣਨੀਤੀਆਂ ਨੂੰ ਨਵਾਂ ਰੂਪ ਦੇ ਰਹੇ ਹਨ। ਰਾਲਫ ਲੌਰੇਨ ਅਤੇ ਲੈਨਵਿਨ ਗਰੁੱਪ ਵਰਗੇ ਵੱਡੇ ਨਾਂ ਭਾਰਤ ’ਚ ਆਪਣੇ ਕਾਰੋਬਾਰ ਦਾ ਵਿਸਤਾਰ ਕਰਨ ਲਈ ਵੱਖ-ਵੱਖ ਰਸਤੇ ਅਪਣਾ ਰਹੇ ਹਨ। ਜਿੱਥੇ ਇਕ ਪਾਸੇ ਸਟੋਰ ਨੈੱਟਵਰਕ ਵਧਾਉਣ ’ਤੇ ਜ਼ੋਰ ਹੈ, ਉਥੇ ਹੀ ਦੂਜੇ ਪਾਸੇ ਲੋਕਲਾਈਜ਼ੇਸ਼ਨ ਅਤੇ ਸਾਂਝੇਦਾਰੀ ’ਤੇ ਫੋਕਸ ਕੀਤਾ ਜਾ ਰਿਹਾ ਹੈ।

ਰਾਲਫ ਸਟੋਰ ਦਾ ਵਿਸਤਾਰ ਅਤੇ ਡਿਜੀਟਲ ਪਹੁੰਚ

ਰਾਲਫ ਲੌਰੇਨ ਭਾਰਤ ’ਚ ਆਪਣੇ ਫਿਜ਼ੀਕਲ ਸਟੋਰਾਂ ਦੀ ਗਿਣਤੀ ਵਧਾਉਣ ਦੀ ਯੋਜਨਾ ਬਣਾ ਰਿਹਾ ਹੈ। ਕੰਪਨੀ ਦੇ ਫਿਲਹਾਲ ਕਰੀਬ 8 ਸਟੋਰ ਹਨ ਅਤੇ ਹੁਣ ਇਹ ਮੈਟਰੋ ਸ਼ਹਿਰਾਂ ਦੇ ਨਾਲ-ਨਾਲ ਟੀਅਰ-2 ਅਤੇ ਟੀਅਰ-3 ਸ਼ਹਿਰਾਂ ’ਚ ਵੀ ਵਿਸਤਾਰ ਦੀ ਤਿਆਰੀ ਕਰ ਰਹੀ ਹੈ। ਭਾਰਤ ’ਚ ਬ੍ਰਾਂਡ ਦਾ ਸੰਚਾਲਨ ‘ਆਦਿੱਤਿਆ ਬਿਰਲਾ ਫੈਸ਼ਨ ਐਂਡ ਰਿਟੇਲ ਲਿਮਟਿਡ’ ਰਾਹੀਂ ਕੀਤਾ ਜਾ ਰਿਹਾ ਹੈ। ਕੰਪਨੀ ਦਾ ਮੰਨਣਾ ਹੈ ਕਿ ਡਿਜੀਟਲ ਪਲੇਟਫਾਰਮਾਂ ਦੇ ਵਧਦੇ ਪ੍ਰਭਾਵ ਨਾਲ ਛੋਟੇ ਸ਼ਹਿਰਾਂ ਦੇ ਗਾਹਕ ਵੀ ਹੁਣ ਵਿਸ਼ਵਵਿਆਪੀ ਫੈਸ਼ਨ ਟ੍ਰੈਂਡ ਨਾਲ ਜੁੜ ਚੁੱਕੇ ਹਨ, ਜਿਸ ਕਾਰਨ ਮੰਗ ਤੇਜ਼ੀ ਨਾਲ ਫੈਲ ਰਹੀ ਹੈ।

ਲੈਨਵਿਨ ਦਾ ਲੋਕਲ ਕੁਨੈਕਸ਼ਨ ਅਤੇ ਪਾਰਟਨਰਸ਼ਿਪ

ਇਸ ਦੇ ਉਲਟ ਲੈਨਵਿਨ ਗਰੁੱਪ ਭਾਰਤ ’ਚ ਤੇਜ਼ ਵਿਸਤਾਰ ਦੀ ਬਜਾਏ ਸਥਾਨਕ ਸੰਸਕ੍ਰਿਤੀ ਨਾਲ ਜੁੜਨ ’ਤੇ ਜ਼ੋਰ ਦੇ ਰਿਹਾ ਹੈ। ਕੰਪਨੀ ਦਾ ਮੰਨਣਾ ਹੈ ਕਿ ਭਾਰਤ ਵਰਗੇ ਵੰਨ-ਸਵੰਨਤਾ ਵਾਲੇ ਬਾਜ਼ਾਰ ’ਚ ਸਫਲਤਾ ਲਈ ਸਥਾਨਕ ਪਾਰਟਨਰ ਅਤੇ ਸੱਭਿਆਚਾਰਕ ਸਮਝ ਬਹੁਤ ਜ਼ਰੂਰੀ ਹੈ। ਲੈਨਵਿਨ ਗਰੁੱਪ ਦੇ ਅਧੀਨ ਲੈਨਵਿਨ, ਸਰਜੀਓ ਰੌਸੀ, ਵੋਲਫੋਰਡ ਅਤੇ ਸੇਂਟ ਜੌਨ ਨਿਟਸ ਵਰਗੇ ਬ੍ਰਾਂਡ ਸ਼ਾਮਲ ਹਨ।

ਭਾਰਤ ਬਣਿਆ ਉੱਭਰਦਾ ਹੋਇਆ ਲਗਜ਼ਰੀ ਹੱਬ

ਭਾਰਤ ਦਾ ਲਗਜ਼ਰੀ ਬਾਜ਼ਾਰ ਅਜੇ ਚੀਨ ਅਤੇ ਯੂਰਪ ਦੇ ਮੁਕਾਬਲੇ ’ਚ ਛੋਟਾ ਜ਼ਰੂਰ ਹੈ ਪਰ ਤੇਜ਼ੀ ਨਾਲ ਵਧ ਰਿਹਾ ਹੈ। 2023 ’ਚ ਇਸਦਾ ਆਕਾਰ ਲੱਗਭਗ 7.74 ਅਰਬ ਡਾਲਰ ਸੀ, ਜੋ 2028 ਤੱਕ ਵਧ ਕੇ 12 ਅਰਬ ਡਾਲਰ ਤੱਕ ਪਹੁੰਚਣ ਦਾ ਅੰਦਾਜ਼ਾ ਹੈ। ਇਹ ਵਿਕਾਸ ਦਰ ਦੁਨੀਆ ਦੇ ਹੋਰ ਵੱਡੇ ਲਗਜ਼ਰੀ ਬਾਜ਼ਾਰਾਂ ਨਾਲੋਂ ਜ਼ਿਆਦਾ ਰਹਿਣ ਦੀ ਉਮੀਦ ਹੈ, ਜਿਸ ਨਾਲ ਭਾਰਤ ਗਲੋਬਲ ਬ੍ਰਾਂਡਾਂ ਲਈ ਖਿੱਚ ਦਾ ਕੇਂਦਰ ਬਣ ਗਿਆ ਹੈ।

ਗਲੋਬਲ ਬਾਜ਼ਾਰ ’ਚ ਸੁਸਤੀ, ਭਾਰਤ ਵਿਚ ਉਮੀਦ

ਵਿਸ਼ਵ ਪੱਧਰ ’ਤੇ ਕਈ ਵੱਡੇ ਬ੍ਰਾਂਡਾਂ ਨੂੰ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਕੇਰਿੰਗ’ ਦੇ ਮਾਲਕੀ ਹੱਕ ਵਾਲੇ ‘ਗੁੱਚੀ’ ਦੀ ਵਿਕਰੀ ’ਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ‘ਲੂਈ ਵਿਟੌਨ’ ਵਰਗੇ ਬ੍ਰਾਂਡ ਵੀ ਸੁਸਤ ਮੰਗ ਤੋਂ ਪ੍ਰਭਾਵਿਤ ਹੋਏ ਹਨ। ਹਾਲਾਂਕਿ ‘ਹਰਮੀਸ’ ਨੇ ਬਿਹਤਰ ਪ੍ਰਦਰਸ਼ਨ ਕੀਤਾ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਖਪਤਕਾਰ ਹੁਣ ਤੇਜ਼ੀ ਨਾਲ ਬਦਲਦੇ ਫੈਸ਼ਨ ਦੀ ਬਜਾਏ ਭਰੋਸੇਮੰਦ ਅਤੇ ਰਵਾਇਤੀ ਬ੍ਰਾਂਡਾਂ ਵੱਲ ਝੁਕ ਰਹੇ ਹਨ।

ਬਦਲਦਾ ਖਪਤਕਾਰ ਵਿਵਹਾਰ

ਮਾਹਿਰਾਂ ਅਨੁਸਾਰ ਭਾਰਤ ’ਚ ਲਗਜ਼ਰੀ ਖਰੀਦਦਾਰੀ ਹੁਣ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਤ ਨਹੀਂ ਰਹੀ। ਛੋਟੇ ਸ਼ਹਿਰਾਂ ਦੇ ਗਾਹਕ ਵੀ ਹੁਣ ‘ਪੈਰਿਸ ਫੈਸ਼ਨ ਵੀਕ’ ਵਰਗੇ ਵਿਸ਼ਵਵਿਆਪੀ ਆਯੋਜਨਾਂ ਤੋਂ ਅਪਡੇਟ ਰਹਿੰਦੇ ਹਨ ਅਤੇ ਉਸੇ ਅਨੁਸਾਰ ਖਰੀਦਦਾਰੀ ਕਰਦੇ ਹਨ। ਨਾਲ ਹੀ ਭਾਰਤੀ ਬਾਜ਼ਾਰ ’ਚ ਵਿਆਹਾਂ ਅਤੇ ਸਮਾਜਿਕ ਸਮਾਗਮਾਂ ਦੀ ਮਹੱਤਤਾ ਜ਼ਿਆਦਾ ਹੋਣ ਕਾਰਨ ਬ੍ਰਾਂਡ ਆਪਣੇ ਉਤਪਾਦਾਂ ਨੂੰ ਸਥਾਨਕ ਲੋੜਾਂ ਅਨੁਸਾਰ ਢਾਲਣ ’ਤੇ ਜ਼ੋਰ ਦੇ ਰਹੇ ਹਨ।

 

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ