Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਭਾਰੀ ਮੀਂਹ ਦਾ ਕਹਿਰ; ਝੀਲ 'ਚ ਡੁੱਬੇ ਹਵਾਈ ਫ਼ੌਜ ਦੇ ਦੋ ਜਵਾਨ

04 ਜੁਲਾਈ, 2025 04:22 PM

ਦੇਹਰਾਦੂਨ : ਉਤਰਾਖੰਡ ਵਿਚ ਭਾਰੀ ਮੀਂਹ ਕਾਰਨ ਭੀਮਤਾਲ ਵਿਚ ਇਕ ਝੀਲ 'ਚ ਡੁੱਬਣ ਨਾਲ ਭਾਰਤੀ ਹਵਾਈ ਫ਼ੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਏਰੀਆ ਮੈਜਿਸਟ੍ਰੇਟ ਪ੍ਰਮੋਦ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਪਠਾਨਕੋਟ ਦੇ ਰਹਿਣ ਵਾਲੇ ਪ੍ਰਿੰਸ ਯਾਦਵ (22) ਅਤੇ ਬਿਹਾਰ ਦੇ ਮੁਜ਼ੱਫਰਪੁਰ ਦੇ ਰਹਿਣ ਵਾਲੇ ਸਾਹਿਲ ਕੁਮਾਰ (23) ਭਾਰਤੀ ਹਵਾਈ ਫ਼ੌਜ ਦੇ ਅੱਠ ਜਵਾਨਾਂ ਦੇ ਸਮੂਹ ਦਾ ਹਿੱਸਾ ਸਨ, ਜਿਨ੍ਹਾਂ ਵਿਚ ਚਾਰ ਔਰਤਾਂ ਵੀ ਸ਼ਾਮਲ ਸਨ, ਜੋ ਛੁੱਟੀਆਂ ਮਨਾਉਣ ਨੈਨੀਤਾਲ ਗਏ ਸਨ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੇ ਪੁਲਸ ਨਾਲ ਮਿਲ ਕੇ ਬਚਾਅ ਕਾਰਜ ਚਲਾਇਆ ਅਤੇ ਲਗਭਗ ਇਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਯਾਦਵ ਅਤੇ ਕੁਮਾਰ ਦੀਆਂ ਲਾਸ਼ਾਂ ਨੂੰ ਝੀਲ ਵਿਚੋਂ ਬਾਹਰ ਕੱਢਿਆ ਗਿਆ। 

ਸੂਬੇ ਵਿਚ ਭਾਰੀ ਮੀਂਹ ਨੇ ਰੋਜ਼ਾਨਾ ਦੀ ਜ਼ਿੰਦਗੀ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਸੂਬੇ ਭਰ ਵਿਚ 100 ਤੋਂ ਵੱਧ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਚਾਰ ਧਾਮ ਯਾਤਰਾ ਵਿਚ ਵਿਘਨ ਪਿਆ ਹੈ ਅਤੇ ਉੱਤਰਕਾਸ਼ੀ ਜ਼ਿਲ੍ਹੇ ਦੇ ਕੁਝ ਪਿੰਡਾਂ ਵਿਚ ਭੋਜਨ ਦੀ ਘਾਟ ਪੈਦਾ ਹੋ ਗਈ ਹੈ। ਜ਼ਮੀਨ ਖਿਸਕਣ ਕਾਰਨ ਨੌਂ ਲੋਕ ਲਾਪਤਾ ਹੋ ਗਏ ਹਨ ਅਤੇ ਸੜਕ ਦਾ 12 ਮੀਟਰ ਹਿੱਸਾ ਵਹਿ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸੋਨਪ੍ਰਯਾਗ ਅਤੇ ਗੌਰੀਕੁੰਡ ਵਿਚਕਾਰ ਜ਼ਮੀਨ ਖਿਸਕਣ ਦੇ ਮਲਬੇ ਕਾਰਨ ਕੇਦਾਰਨਾਥ ਨੂੰ ਜਾਣ ਵਾਲੀ ਸੜਕ ਵੀ ਬੰਦ ਹੋ ਗਈ ਹੈ, ਜਿਸ ਕਾਰਨ ਦੋਵਾਂ ਥਾਵਾਂ ਵਿਚਕਾਰ ਆਵਾਜਾਈ ਅਸੰਭਵ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁੜ ਖੋਲ੍ਹਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਗੱਲ ਕੀਤੀ ਅਤੇ ਸੂਬੇ ਦੇ ਆਫ਼ਤ-ਸੰਵੇਦਨਸ਼ੀਲ ਜ਼ਿਲ੍ਹਿਆਂ 'ਚ ਸਥਿਤੀ ਦਾ ਜਾਇਜ਼ਾ ਲਿਆ, ਜਿਸ 'ਚ ਰੁਦਰਪ੍ਰਯਾਗ ਜ਼ਿਲ੍ਹੇ 'ਚ ਕੇਦਾਰਨਾਥ ਧਾਮ ਵੀ ਸ਼ਾਮਲ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਰਿਦੁਆਰ ਵਿਚ ਗੰਗਾ, ਚਮੋਲੀ 'ਚ ਅਲਕਨੰਦਾ, ਨੰਦਾਕਿਨੀ ਅਤੇ ਪਿੰਡਰ, ਉੱਤਰਕਾਸ਼ੀ 'ਚ ਭਾਗੀਰਥੀ ਅਤੇ ਪਿਥੌਰਾਗੜ੍ਹ ਜ਼ਿਲ੍ਹੇ 'ਚ ਕਾਲੀ, ਗੋਰੀ ਅਤੇ ਸਰਯੂ ਨਦੀਆਂ ਉਫਾਨ 'ਤੇ ਹਨ ਅਤੇ ਖ਼ਤਰੇ ਦੇ ਨਿਸ਼ਾਨ ਤੋਂ ਕੁਝ ਮੀਟਰ ਹੇਠਾਂ ਵਹਿ ਰਹੀਆਂ ਹਨ। ਪ੍ਰਸ਼ਾਸਨ ਝੀਲ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਕਰਨ ਲਈ ਲਾਊਡਸਪੀਕਰਾਂ ਰਾਹੀਂ ਐਲਾਨ ਕਰ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਤਰਕਾਸ਼ੀ ਦੇ ਬੜਕੋਟ ਖੇਤਰ ਵਿਚ ਸਯਾਨਾਚੱਟੀ ਵਿਖੇ ਯਮੁਨਾ ਨਦੀ ਦੇ ਓਵਰਫਲੋਅ ਕਾਰਨ ਬਣੀ ਝੀਲ ਦਾ ਪਾਣੀ ਇਸ ਦੇ ਕੰਢੇ ਸਥਿਤ ਘਰਾਂ ਅਤੇ ਹੋਟਲਾਂ ਵਿਚ ਦਾਖਲ ਹੋਣਾ ਸ਼ੁਰੂ ਹੋ ਗਿਆ ਹੈ। ਯਮੁਨੋਤਰੀ ਹਾਈਵੇਅ ਨੂੰ ਮੁੜ ਖੋਲ੍ਹਣ ਲਈ ਵੀ ਯਤਨ ਕੀਤੇ ਜਾ ਰਹੇ ਹਨ ਜੋ ਕਿ ਓਜਰੀ ਅਤੇ ਬਨਾਸ ਸਮੇਤ ਕਈ ਥਾਵਾਂ 'ਤੇ ਟੁੱਟ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ