ਜੰਮੂ-ਕਸ਼ਮੀਰ ਦੇ ਕੁਪਵਾਰਾ ਜ਼ਿਲ੍ਹੇ 'ਚ ਵੀਰਵਾਰ (21 ਅਗਸਤ) ਦੁਪਹਿਰ 1:41 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 3.5 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ ਲਗਭਗ ਪੰਜ ਕਿਲੋਮੀਟਰ ਹੇਠਾਂ ਸੀ।
ਇਹ ਲਗਾਤਾਰ ਦੂਜੇ ਦਿਨ ਭੂਚਾਲ ਆਇਆ ਹੈ, ਜਿਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਪੈਦਾ ਹੋ ਗਈ ਹੈ। ਇਕ ਦਿਨ ਪਹਿਲਾਂ, ਡੋਡਾ ਜ਼ਿਲ੍ਹੇ ਵਿੱਚ ਵੀ 3.5 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਤਾਜ਼ਾ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ ਹੈ। ਵਿਗਿਆਨਕ ਅੰਕੜਿਆਂ ਅਨੁਸਾਰ, ਭੂਚਾਲ ਦਾ ਕੇਂਦਰ ਡੋਡਾ ਖੇਤਰ ਵਿੱਚ ਵੀ ਸਤ੍ਹਾ ਤੋਂ ਪੰਜ ਕਿਲੋਮੀਟਰ ਹੇਠਾਂ ਸਥਿਤ ਸੀ।