Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਧਾਰਾ-120 ਬੀ ਦਾ ਵਾਧਾ

27 ਨਵੰਬਰ, 2025 01:42 PM

ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੁੱਧਵਾਰ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ੀ ਸੀ। ਮਜੀਠੀਆ ਨੂੰ ਨਾਭਾ ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ’ਚ ਸਰਕਾਰੀ ਧਿਰ ਵੱਲੋਂ ਪ੍ਰੀਤ ਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਤੇ ਮਨਜੀਤ ਸਿੰਘ ਪੇਸ਼ ਹੋਏ ਜਦਕਿ ਮਜੀਠੀਆ ਵੱਲੋਂ ਵਕੀਲ ਐੱਚ. ਐੱਸ. ਧਨੋਆ ਪੇਸ਼ ਹੋਏ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ’ਚ ਧਾਰਾ 120ਬੀ ਦਾ ਵਾਧਾ ਕਰ ਦਿੱਤਾ ਗਿਆ ਹੈ ਅਤੇ ਮਜੀਠੀਆ ਦੇ ਰਿਸ਼ਤੇਦਾਰ (ਸਾਲਾ) ਗਜਪਤ ਸਿੰਘ ਗਰੇਵਾਲ ਨੂੰ ਨਾਮਜ਼ਦ ਕਰਨ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ’ਚੋਂ ਗਜਪਤ ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਵੀ ਹਾਸਲ ਕੀਤੇ ਗਏ ਹਨ, ਜੋ ਕਿ 29 ਨਵੰਬਰ ਤੱਕ ਲਈ ਹਨ।

ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ’ਚ ਦੋਸ਼ ਤੈਅ ਕਰਨ ਲਈ 10 ਦਸੰਬਰ ਦੀ ਤਾਰੀਖ਼ ਤੈਅ ਕੀਤੀ ਹੈ। ਉੱਧਰ ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ ਦੋਸ਼ ਤੈਅ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਵਕੀਲ ਅਦਾਲਤ ’ਚ ਪੇਸ਼ ਕੀਤੇ ਗਏ ਚਲਾਨ ’ਤੇ ਬਹਿਸ ਕਰ ਸਕਦੇ ਹਨ। ਦੱਸਣਯੋਗ ਹੈ ਕਿ ਪਿਛਲੀ ਪੇਸ਼ੀ ’ਤੇ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਖ਼ਿਲਾਫ਼ 25 ਜੂਨ 2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 13(1)(ਬੀ) ਅਤੇ 13(2) ਦੇ ਤਹਿਤ ਪੁਲਸ ਸਟੇਸ਼ਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਮੋਹਾਲੀ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ