Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਮਜੀਠੀਆ ਦੇ ਸਰਚ ਵਾਰੰਟਾਂ ਵਾਲੀ ਅਰਜ਼ੀ 'ਤੇ ਸੁਣਵਾਈ, ਜਾਇਦਾਦਾਂ ਦਾ ਦੁਬਾਰਾ ਮੁਲਾਂਕਣ ਕਰਨ ਦੇ ਹੁਕਮ

16 ਜੁਲਾਈ, 2025 04:35 PM

ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਜਾਇਦਾਦਾਂ ਦੇ ਜਾਰੀ ਕੀਤੇ ਗਏ ਸਰਚ ਵਾਰੰਟਾਂ ਨੂੰ ਵਾਪਸ ਲੈਣ ਦੀ ਮੰਗ ਵਾਲੀ ਦਾਇਰ ਅਰਜ਼ੀ ’ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਅਦਾਲਤ ’ਚ ਸੁਣਵਾਈ ਹੋਈ। ਇਹ ਸੁਣਵਾਈ ਕਰੀਬ 12 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੀ। ਬਚਾਅ ਪੱਖ ਵੱਲੋਂ ਐਡਵੋਕੇਟ ਐੱਚ. ਐੱਸ. ਧਨੋਆ, ਅਰਸ਼ਦੀਪ ਸਿੰਘ ਕਲੇਰ ਅਤੇ ਡੀ.ਐੱਸ.ਸੋਬਤੀ ਵੱਲੋਂ ਬਹਿਸ ਕੀਤੀ ਗਈ, ਜਦੋਂ ਸਰਕਾਰੀ ਧਿਰ ਵੱਲੋਂ ਸਪੈਸ਼ਲ ਪੀ. ਪੀ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਪੇਸ਼ ਹੋਏ।

 

ਅਦਾਲਤ ’ਚ ਬਿਕਰਮ ਮਜੀਠੀਆ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਅਦਾਲਤ ਵਲੋਂ ਜਾਰੀ ਕੀਤੇ ਗਏ ਸਰਚ ਵਾਰੰਟ ਅਦਾਲਤ ਦੇ ਹੁਕਮਾਂ ਅਤੇ ਇੱਥੋਂ ਤੱਕ ਕਿ ਜਾਂਚ ਏਜੰਸੀ ਦੀ ਬੇਨਤੀ ਦੇ ਅਨੁਸਾਰ ਲਾਗੂ ਨਹੀਂ ਕੀਤੇ ਗਏ ਹਨ, ਕਿਉਂਕਿ ਉਨ੍ਹਾਂ ਨੇ ਅਰਜ਼ੀ ’ਚ ਦੱਸੇ ਗਏ ਘਰਾਂ ਦੇ ਅੰਦਰ ਚੱਲ ਅਤੇ ਅਚੱਲ ਜਾਇਦਾਦਾਂ ਦਾ ਮੁਲਾਂਕਣ ਕਰਵਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਇਹ ਵੀ ਪੇਸ਼ ਕੀਤਾ ਕਿ ਤਲਾਸ਼ੀ ਪ੍ਰਕਿਰਿਆ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਤਲਾਸ਼ੀ ਦੌਰਾਨ ਚਾਰਜ ’ਚ ਲਈਆਂ ਗਈਆਂ ਵਸਤੂਆਂ ਦੀ ਸੂਚੀ ਪਹਿਲਾਂ ਹੀ ਅਦਾਲਤ ’ਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਜਿਸ ਜਾਂਚ ਅਧਿਕਾਰੀ ਨੇ ਸਰਚ ਵਾਰੰਟ ਪ੍ਰਾਪਤ ਕੀਤੇ ਸਨ, ਉਹ ਖ਼ੁਦ ਅਰਜ਼ੀ ’ਚ ਦੱਸੇ ਗਏ ਤਿੰਨ ਪ੍ਰਾਪਰਟੀਆਂ ’ਚੋਂ ਕਿਸੇ ’ਤੇ ਵੀ ਵਾਰੰਟਾਂ ਨੂੰ ਲਾਗੂ ਕਰਨ ਲਈ ਨਹੀਂ ਗਿਆ, ਸਗੋਂ ਉਸ ਨੇ ਆਪਣੇ ਅਧਿਕਾਰ ਤੋਂ ਬਾਹਰ ਕੁਝ ਹੋਰ ਵਿਅਕਤੀਆਂ ਨੂੰ ਭੇਜਿਆ।

 

ਉਧਰ ਸਰਕਾਰੀ ਧਿਰ ਦੇ ਵਕੀਲਾਂ ਨੇ ਇਹ ਦਲੀਲ ਦਿੱਤੀ ਕਿ ਜਾਂਚ ਏਜੰਸੀ ਅਦਾਲਤ ਦੇ ਹੁਕਮਾਂ ਦੀ ਪਾਲਣਾ ਆਪਣੀ ਪੂਰੀ ਭਾਵਨਾ ਨਾਲ ਕਰ ਰਹੀ ਹੈ। ਜਿਹੜੇ ਅਧਿਕਾਰੀ ਇਹ ਕਾਰਵਾਈ ਕਰ ਰਹੇ ਹਨ, ਉਨ੍ਹਾਂ ਨੂੰ ਇਸ ਮਾਮਲੇ ’ਚ ਕਾਰਵਾਈ ਕਰਨ ਲਈ ਮੁੱਖ ਨਿਰਦੇਸ਼ਕ ਵਿਜੀਲੈਂਸ, ਪੰਜਾਬ ਦੁਆਰਾ ਅਧਿਕਾਰਤ ਕੀਤਾ ਗਿਆ ਹੈ ਅਤੇ ਸਿਰਫ਼ ਅਰਜ਼ੀ ’ਚ ਦੱਸੀਆਂ ਗਈਆਂ ਵਸਤੂਆਂ ਅਤੇ ਜਾਇਦਾਦਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤੇ ਕਿ ਚੱਲ ਰਹੀ ਤਲਾਸ਼ੀ ਨੂੰ ਤੁਰੰਤ ਰੋਕ ਦਿੱਤਾ ਜਾਵੇ ਅਤੇ ਜਾਂਚ ਟੀਮ ਦੁਆਰਾ ਤਿੰਨੋਂ ਥਾਵਾਂ ’ਤੇ ਕੀਤੀ ਗਈ ਕਾਰਵਾਈ ਨੂੰ ਜਲਦੀ ਤੋਂ ਜਲਦੀ ਅਦਾਲਤ ’ਚ ਪੇਸ਼ ਕੀਤਾ ਜਾਵੇ।

 

ਇਹ ਵੀ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਜਾਇਦਾਦ ਦੇ ਮੁਲਾਂਕਣ ਦਾ ਕੰਮ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਮੌਜੂਦਗੀ ’ਚ ਦੁਬਾਰਾ ਕੀਤਾ ਜਾਵੇ। ਹਾਲਾਂਕਿ, ਅਰਸ਼ਦੀਪ ਸਿੰਘ ਕਲੇਰ ਉਹ ਢੁਕਵੀਂ ਜਗਾ ’ਤੇ ਮੌਜੂਦ ਰਹਿਣਗੇ ਅਤੇ ਮੁਲਾਂਕਣ ਪ੍ਰਕਿਰਿਆ ’ਚ ਦਖਲ ਨਹੀਂ ਦੇਣਗੇ। ਜੇਕਰ ਜਾਂਚ ਏਜੰਸੀ ਆਪਣੇ ਵੱਲੋਂ ਦਿੱਤੇ ਗਏ ਵਾਅਦੇ ਤੋਂ ਉਲਟ ਜਾਂਦੀ ਹੈ ਤਾਂ ਐਡਵੋਕੇਟ ਕਲੇਰ ਅਦਾਲਤ ਨੂੰ ਇਕ ਹਲਫ਼ਨਾਮੇ ਦੇ ਰੂਪ ’ਚ ਸੂਚਿਤ ਕਰਨਗੇ। ਜਾਂਚ ਏਜੰਸੀ ਨੂੰ ਇਸ ਦੁਆਰਾ ਸਥਾਨ ਦਾ ਦੌਰਾ ਕਰਨ ਤੋਂ ਇਕ ਦਿਨ ਪਹਿਲਾਂ ਬਚਾਅ ਪੱਖ ਪਾਰਟੀ ਨੂੰ ਸੂਚਿਤ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 22 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ