ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਮਜੀਠੀਆ ਨੇ ਇਸ ਨੂੰ ਆਪਣਾ ਸੁਭਾਗ ਦੱਸਿਆ ਅਤੇ ਕਿਹਾ ਕਿ ਬਾਬਾ ਜੀ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਹੀ ਪਿਆਰ ਅਤੇ ਸਨੇਹ ਮਿਲਿਆ ਹੈ।
ਮਜੀਠੀਆ ਨੇ ਭਾਵੁਕ ਹੁੰਦਿਆਂ ਟਵੀਟ 'ਚ ਲਿਖਿਆ ਕਿ ਉਨ੍ਹਾਂ ਦੇ ਔਖੇ-ਸੌਖੇ ਸਮੇਂ 'ਚ ਬਾਬਾ ਜੀ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਕੋਲ ਅਜਿਹੇ ਕੋਈ ਲਫ਼ਜ਼ ਨਹੀਂ ਹਨ, ਜਿਨ੍ਹਾਂ ਰਾਹੀਂ ਉਹ ਬਾਬਾ ਜੀ ਦਾ ਧੰਨਵਾਦ ਕਰ ਸਕਣ।
ਅਖ਼ੀਰ 'ਚ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਇਹ ਸਾਂਝ ਹਮੇਸ਼ਾ ਇਸੇ ਤਰ੍ਹਾਂ ਬਰਕਰਾਰ ਰਹੇ।