Monday, May 25, 2026
BREAKING
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ  ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ 15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਪੰਜਾਬ

ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ

25 ਮਈ, 2026 07:24 PM
ਸੁਨਾਮ (ਰਮੇਸ਼ ਗਰਗ) : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਅੱਜ ਸੁਨਾਮ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਜਿਲ੍ਹਾ ਭਰ ਤੋਂ ਵੱਡੀ ਗਿਣਤੀ ਵਿੱਚ ਨਰੇਗਾ ਮੁਲਾਜ਼ਮਾਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਤੇ ਸੂਬਾ ਕਮੇਟੀ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪਿੱਛਲੇ 6-7 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਜਿਸ ਕਾਰਨ ਮੁਲਾਜ਼ਮਾਂ ਦਾ ਬੂਰਾ ਹਾਲ ਹੈ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ ਤੇ ਮਰਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁੱਝ ਸੰਵਾਰ ਨਹੀਂ ਸਕੀ। ਵਿਭਾਗ ਵੱਲੋਂ ਨਰੇਗਾ ਮੁਲਾਜ਼ਮਾਂ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰੋਸੋਨਲ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਨਹੀਂ ਦਿੱਤੇ ਗਏ। ਇੱਕ ਪਾਸੇ ਮੁੱਖ ਮੰਤਰੀ 63000 ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਦਾਅਵਾ ਕਰ ਰਹੇ ਹਨ ਦੂਜੇ ਪਾਸੇ 18 ਸਾਲਾਂ ਤੋਂ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਤਾਂ ਦੂਰ ਪੰਜ-ਪੰਜ ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ। ਇਸ ਦੇ ਰੋਸ ਵਜੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਮੁੱਚੇ ਪੰਜਾਬ ਅੰਦਰ ਅੱਜ ਰੋਸ ਮਾਰਚ ਕਰ ਕੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿਸ ਦੇ ਦੌਰਾਨ ਆਪ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਅਤੇ ਪੰਚਾਇਤ ਮੰਤਰੀ ਨੂੰ ਫੋਨ ਰਾਹੀਂ ਮਨਰੇਗਾ ਕਰਮਚਾਰੀਆਂ ਦੇ ਹਾਲਾਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ 2 ਜੂਨ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਦਿੱਤੀ ਗਈ।ਅੱਜ ਦੇ ਧਰਨੇ ਦੌਰਾਨ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਕੰਮ ਮੁਕੰਮਲ ਬੰਦ ਕਰਨੇ ਪਏ ਤਾਂ ਕੰਮ ਵੀ ਬੰਦ ਕਰਾਂਗੇ, ਪੱਕਾ ਧਰਨਾ ਲਾਉਣਾ ਪਿਆ ਤਾਂ ਉਹ ਵੀ ਲਾਵਾਂਗੇ, ਵਿੱਤ ਮੰਤਰੀ ਜਾਂ ਮੁੱਖ ਮੰਤਰੀ ਦਾ ਘਿਰਾਓ ਕਰਨਾ ਪਿਆ ਤਾਂ ਉਹ ਵੀ ਕਰਾਂਗੇ। ਜੇਕਰ ਲੋੜ ਪਈ ਤਾਂ ਪਿੰਡਾਂ ਵਿੱਚ ਕੰਮ ਕਰਦੇ 30 ਲੱਖ ਨਰੇਗਾ ਮਜ਼ਦੂਰਾਂ ਨੂੰ ਨਾਲ ਲੈਕੇ ਪਿੰਡਾਂ ਵਿੱਚ ਵੀ ਲੀਡਰਾਂ ਦੇ ਘਿਰਾਓ ਕੀਤੇ ਜਾਣਗੇ। ਅੱਜ ਦੇ ਧਰਨੇ ਦੌਰਾਨ ਰਣਧੀਰ ਸਿੰਘ, ਜਸਵੀਰ ਸਿੰਘ, ਤਰਸੇਮ ਚੰਦ, ਜਸਵੀਰ ਸਿੰਘ ਲਹਿਰਾ, ਗੁਰਜੀਤ ਸਿੰਘ, ਬਲਜੀਤ ਸਿੰਘ ਗੁਰਮੀਤ ਸਿੰਘ ਅਮਨਦੀਪ ਸਿੰਘ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ 

ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ 

ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ

ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ

15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ

PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...

ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...

ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ