Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਮਨੀ ਲਾਂਡਰਿੰਗ ਮਾਮਲਾ: ਜੱਜ ਨੇ ਜੈਕਲੀਨ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ

11 ਜੂਨ, 2026 06:07 PM

ਸੁਪਰੀਮ ਕੋਰਟ ਦੇ ਜੱਜ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੇ ਵੀਰਵਾਰ ਨੂੰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਉਸ ਪਟੀਸ਼ਨ 'ਤੇ ਸੁਣਵਾਈ ਤੋਂ ਖੁੱਦ ਨੂੰ ਵੱਖ ਕਰ ਲਿਆ, ਜਿਸ ਵਿੱਚ ਅਦਾਕਾਰਾ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਆਪਣੇ ਖਿਲਾਫ ਦੋਸ਼ ਤੈਅ ਕਰਨ ਸਬੰਧੀ ਦਿੱਲੀ ਦੀ ਇੱਕ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਅਤੁਲ ਐਸ. ਚੰਦੂਰਕਰ ਦੀ ਇੱਕ ਪਾਰਟ-ਟਾਈਮ ਵਰਕਿੰਗ ਡੇ ਬੈਂਚ ਨੇ ਸੁਣਵਾਈ ਦੇ ਸ਼ੁਰੂ ਵਿੱਚ ਹੀ ਅਦਾਕਾਰਾ ਦੇ ਵਕੀਲ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸੂਚਿਤ ਕੀਤਾ ਕਿ ਮਾਮਲਾ ਕਿਸੇ ਹੋਰ ਬੈਂਚ ਨੂੰ ਭੇਜਿਆ ਜਾਵੇਗਾ। ਜਸਟਿਸ ਮਿਸ਼ਰਾ ਨੇ ਕਿਹਾ, "ਕੁਝ ਸਮੱਸਿਆ ਹੈ। ਮੇਰਾ ਪੁੱਤਰ ਇੱਕ ਸਬੰਧਤ ਮਾਮਲੇ ਵਿੱਚ ਸਰਕਾਰ ਵੱਲੋਂ ਪੇਸ਼ ਹੋਇਆ ਸੀ। ਇਹ ਮਾਮਲਾ 25 ਜੂਨ ਨੂੰ ਉਸ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਵੇ, ਜਿਸ ਵਿੱਚ ਸਾਡੇ ਵਿੱਚੋਂ ਕੋਈ ਵੀ ਮੈਂਬਰ ਨਾ ਹੋਵੇ।"

30 ਮਈ ਨੂੰ, ਦਿੱਲੀ ਦੀ ਇੱਕ ਅਦਾਲਤ ਨੇ ਅਦਾਕਾਰਾ, ਕਥਿਤ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਅਤੇ 15 ਹੋਰਾਂ ਵਿਰੁੱਧ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਸੀ। ਹੇਠਲੀ ਅਦਾਲਤ ਨੇ ਸ਼ਹਿਰ ਦੀ ਪੁਲਸ ਦੇ ਵਿਸ਼ੇਸ਼ ਸੈੱਲ ਦੁਆਰਾ ਦਰਜ ਕੀਤੇ ਗਏ ਇੱਕ ਹੋਰ ਮਾਮਲੇ ਵਿੱਚ ਚੰਦਰਸ਼ੇਖਰ ਅਤੇ 20 ਹੋਰਾਂ ਵਿਰੁੱਧ ਮਹਾਰਾਸ਼ਟਰ ਸੰਗਠਿਤ ਅਪਰਾਧ ਨਿਯੰਤਰਣ ਐਕਟ (MCOCA) ਦੀਆਂ ਧਾਰਾਵਾਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਤੈਅ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਅਦਾਕਾਰਾ ਨੇ ਇਸ ਹੁਕਮ ਦੇ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ED ਨੇ ਜਾਂਚ ਦੌਰਾਨ ਜੈਕਲੀਨ ਨੂੰ ਕਈ ਵਾਰ ਤਲਬ ਕੀਤਾ ਸੀ ਅਤੇ ਬਾਅਦ ਵਿੱਚ ਇੱਕ ਪੂਰਕ ਚਾਰਜਸ਼ੀਟ ਵਿੱਚ ਪਹਿਲੀ ਵਾਰ ਉਸਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ।

ED ਦਾ ਦੋਸ਼ ਹੈ ਕਿ ਜੈਕਲੀਨ ਫਰਨਾਂਡੀਜ਼ ਸੁਕੇਸ਼ ਚੰਦਰਸ਼ੇਖਰ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਸੁਕੇਸ਼ ਦੀ ਸਹਿਯੋਗੀ ਪਿੰਕੀ ਈਰਾਨੀ ਰਾਹੀਂ ਕੀਮਤੀ ਤੋਹਫ਼ੇ ਪ੍ਰਾਪਤ ਕਰਦੀ ਸੀ। ਇਸਤਗਾਸਾ ਪੱਖ ਦੇ ਅਨੁਸਾਰ, ਚੰਦਰਸ਼ੇਖਰ ਜੇਲ੍ਹ ਦੇ ਅੰਦਰੋਂ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਚਲਾਉਂਦਾ ਸੀ ਅਤੇ ਪ੍ਰਧਾਨ ਮੰਤਰੀ ਦਫ਼ਤਰ, ਗ੍ਰਹਿ ਮੰਤਰਾਲੇ ਅਤੇ ਕਾਨੂੰਨ ਅਤੇ ਨਿਆਂ ਮੰਤਰਾਲੇ ਸਮੇਤ ਸੀਨੀਅਰ ਸਰਕਾਰੀ ਅਧਿਕਾਰੀਆਂ ਦਾ ਨਾਂ ਲੈ ਕੇ ਲੋਕਾਂ ਨੂੰ ਠੱਗਦਾ ਸੀ। ਏਜੰਸੀ ਨੇ ਦੋਸ਼ ਲਗਾਇਆ ਕਿ ਜਾਅਲੀ ਕਾਲਾਂ, ਐਨਕ੍ਰਿਪਟਡ ਐਪਸ ਅਤੇ ਨਕਲੀ ਪਛਾਣ ਦੀ ਵਰਤੋਂ ਕਰਕੇ ਦੋਸ਼ੀ ਨੇ ਸ਼ਿਕਾਇਤਕਰਤਾ ਅਦਿਤੀ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਤੋਂ ਵੱਡੀ ਰਕਮ ਦੀ ਠੱਗ ਲਈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ