Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

22 ਫ਼ਰਵਰੀ, 2026 06:54 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨਾਲ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ। ਪੀ. ਐੱਮ. ਮੋਦੀ ਨੇ ਕਿਹਾ ਕਿ ਭਾਰਤ ਹੁਣ ਗੁਲਾਮੀ ਦੀ ਮਾਨਸਿਕਤਾ ਨੂੰ ਪਿੱਛੇ ਛੱਡ ਕੇ ਆਪਣੀ ਵਿਰਾਸਤ ਅਤੇ ਸੱਭਿਆਚਾਰਕ ਮਹਾਂਪੁਰਖਾਂ ਨੂੰ ਬਣਦਾ ਸਤਿਕਾਰ ਦੇਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਆਯੋਜਿਤ ਕੀਤਾ ਜਾਵੇਗਾ।

ਇਸ ਮੌਕੇ ਰਾਸ਼ਟਰਪਤੀ ਭਵਨ ਦੇ ਕੇਂਦਰੀ ਵਿਹੜੇ ਵਿੱਚ ਦੇਸ਼ ਦੇ ਪਹਿਲੇ ਭਾਰਤੀ ਗਵਰਨਰ ਜਨਰਲ ਸੀ. ਰਾਜਗੋਪਾਲਾਚਾਰੀ ਦੀ ਮੂਰਤੀ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿੱਚ ਪਹਿਲਾਂ ਬ੍ਰਿਟਿਸ਼ ਆਰਕੀਟੈਕਟ ਐਡਵਿਨ ਲੁਟੀਅਨਜ਼ ਦਾ ਬੁੱਤ ਸੀ ਪਰ ਹੁਣ ਇਸਦੀ ਥਾਂ ਰਾਜਾਜੀ ਦੀ ਮੂਰਤੀ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਇਸਨੂੰ ਬਸਤੀਵਾਦੀ ਪ੍ਰਤੀਕਾਂ ਤੋਂ ਪਰੇ ਜਾਣ ਅਤੇ ਭਾਰਤੀ ਪਛਾਣ ਦਾ ਸਨਮਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਰਾਜਗੋਪਾਲਾਚਾਰੀ ਦੇ ਜੀਵਨ ਅਤੇ ਯੋਗਦਾਨ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜੋ 24 ਫਰਵਰੀ ਤੋਂ 1 ਮਾਰਚ ਤੱਕ ਚੱਲੇਗੀ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਦਰਸ਼ਨੀ ਦਾ ਦੌਰਾ ਕਰਨ ਅਤੇ ਮਹਾਨ ਰਾਸ਼ਟਰ ਨਿਰਮਾਤਾਵਾਂ ਤੋਂ ਪ੍ਰੇਰਨਾ ਲੈਣ।

'ਡਿਜੀਟਲ ਅਰੈਸਟ' ਅਤੇ ਫਰਾਡ ਤੋਂ ਰਹੋ ਸਾਵਧਾਨ
ਵਧਦੇ ਸਾਈਬਰ ਅਪਰਾਧਾਂ 'ਤੇ ਚਿੰਤਾ ਜਤਾਉਂਦਿਆਂ ਪੀ. ਐੱਮ. ਮੋਦੀ ਨੇ ਲੋਕਾਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਡਿਜੀਟਲ ਠੱਗ ਆਪਣੇ ਆਪ ਨੂੰ ਵੱਡੇ ਅਧਿਕਾਰੀ ਦੱਸ ਕੇ ਫੋਨ ਕਰਦੇ ਹਨ ਅਤੇ ਨਿੱਜੀ ਜਾਣਕਾਰੀ ਮੰਗਦੇ ਹਨ। ਅਜਿਹੇ ਫੋਨ ਕਾਲਾਂ ਅਤੇ ਲਿੰਕਾਂ ਤੋਂ ਸਾਵਧਾਨ ਰਹੋ। ਉਨ੍ਹਾਂ ਸਪੱਸ਼ਟ ਕੀਤਾ ਕਿ ਬੈਂਕ ਖਾਤੇ ਦੀ ਸੁਰੱਖਿਆ ਲਈ ਕੇ.ਵਾਈ.ਸੀ. (KYC) ਜ਼ਰੂਰੀ ਹੈ ਪਰ ਇਹ ਸਿਰਫ਼ ਅਧਿਕਾਰਤ ਐਪ ਜਾਂ ਬੈਂਕ ਸ਼ਾਖਾ ਵਿੱਚ ਜਾ ਕੇ ਹੀ ਕਰਵਾਓ। ਕਦੇ ਵੀ ਆਪਣਾ OTP, ਆਧਾਰ ਨੰਬਰ ਜਾਂ ਬੈਂਕ ਵੇਰਵੇ ਕਿਸੇ ਨਾਲ ਸਾਂਝੇ ਨਾ ਕਰੋ।

ਅੰਗਦਾਨ ਦੀ ਮਿਸਾਲ: 10 ਮਹੀਨਿਆਂ ਦੀ 'ਆਲੀਨ' ਨੇ ਦਿੱਤਾ ਨਵਾਂ ਜੀਵਨ
ਪ੍ਰਧਾਨ ਮੰਤਰੀ ਨੇ ਕੇਰਲ ਦੀ 10 ਮਹੀਨਿਆਂ ਦੀ ਮਾਸੂਮ ਬੱਚੀ ਆਲੀਨ ਸ਼ੇਰਿਨ ਅਬਰਾਹਿਮ ਦਾ ਜ਼ਿਕਰ ਕਰਦਿਆਂ ਭਾਵੁਕ ਹੁੰਦਿਆਂ ਦੱਸਿਆ ਕਿ ਕਿਵੇਂ ਉਸ ਦੇ ਮਾਤਾ-ਪਿਤਾ ਨੇ ਧੀ ਨੂੰ ਖੋਣ ਦੇ ਦੁੱਖ ਦੇ ਬਾਵਜੂਦ ਉਸ ਦੇ ਅੰਗਦਾਨ ਦਾ ਫੈਸਲਾ ਲਿਆ। ਆਲੀਨ ਦੇਸ਼ ਦੀ ਸਭ ਤੋਂ ਘੱਟ ਉਮਰ ਦੀ ਅੰਗਦਾਨੀ ਬਣ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਗਦਾਨ ਨਾਲ ਜਿੱਥੇ ਲੋਕਾਂ ਨੂੰ ਨਵਾਂ ਜੀਵਨ ਮਿਲ ਰਿਹਾ ਹੈ, ਉੱਥੇ ਹੀ ਮੈਡੀਕਲ ਖੋਜ ਨੂੰ ਵੀ ਵੱਡਾ ਹੁਲਾਰਾ ਮਿਲ ਰਿਹਾ ਹੈ।
ਪੀ. ਐੱਮ. ਨੇ ਹੋਰ ਵੀ ਪ੍ਰੇਰਨਾਦਾਇਕ ਉਦਾਹਰਣਾਂ ਦਿੱਤੀਆਂ:

ਲਕਸ਼ਮੀ ਦੇਵੀ (ਦਿੱਲੀ): ਦਿਲ ਦੇ ਟ੍ਰਾਂਸਪਲਾਂਟ ਤੋਂ ਬਾਅਦ 14 ਕਿਲੋਮੀਟਰ ਕੇਦਾਰਨਾਥ ਦੀ ਯਾਤਰਾ ਕੀਤੀ।
ਗੌਰਾਂਗ ਬੈਨਰਜੀ (ਬੰਗਾਲ): ਫੇਫੜਿਆਂ ਦੇ ਟ੍ਰਾਂਸਪਲਾਂਟ ਤੋਂ ਬਾਅਦ 14 ਹਜ਼ਾਰ ਫੁੱਟ ਦੀ ਉਚਾਈ 'ਤੇ ਨਾਥੂ-ਲਾ ਗਏ।
ਰਾਮਦੇਵ ਸਿੰਘ (ਰਾਜਸਥਾਨ): ਕਿਡਨੀ ਟ੍ਰਾਂਸਪਲਾਂਟ ਤੋਂ ਬਾਅਦ ਖੇਡਾਂ ਵਿੱਚ ਸਰਗਰਮ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ