Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

31 ਮਈ, 2026 06:53 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 134ਵੇਂ ਐਪੀਸੋਡ ਰਾਹੀਂ ਦੇਸ਼ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਲੂ ਤੋਂ ਬਚਣ ਲਈ ਦੇਸ਼ਵਾਸੀਆਂ ਨੂੰ ਖ਼ਾਸ ਸਲਾਹ ਦਿੱਤੀ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਤੇਜ਼ ਧੁੱਪ ਅਤੇ ਸੇਕ ਦੌਰਾਨ ਸਰੀਰ 'ਚ ਪਾਣੀ ਦੀ ਕਮੀ ਨਾ ਹੋਣ ਦੇਣ ਲਈ ਸਰਕਾਰੀ ਗਾਈਡਲਾਈਨਜ਼ ਦੀ ਪਾਲਣਾ ਕਰੋ ਅਤੇ ਗਰਮੀ ਨੂੰ ਮਾਤ ਦੇਣ ਲਈ ਰਸੋਈਆਂ 'ਚ ਮੌਜੂਦ ਰਵਾਇਤੀ 'ਦੇਸੀ ਡ੍ਰਿੰਕਸ' ਦਾ ਆਨੰਦ ਲਓ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਗਰਮੀ ਵਧਣ ਨਾਲ ਸਾਡੇ ਘਰਾਂ ਦੀ ਰਸੋਈ ਦਾ ਸਵਾਦ ਬਦਲ ਜਾਂਦਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਦੀਆਂ ਤੋਂ ਚੱਲੇ ਆ ਰਹੇ ਇਹ ਦੇਸੀ ਡ੍ਰਿੰਕਸ ਬਿਨਾਂ ਕਿਸੇ ਵੱਡੀ ਬ੍ਰਾਂਡਿੰਗ ਦੇ ਸਾਡੀਆਂ ਪੀੜ੍ਹੀਆਂ ਦੇ ਤਜ਼ਰਬੇ ਨੂੰ ਦਰਸਾਉਂਦੇ ਹਨ ਅਤੇ 'ਇੱਕ ਭਾਰਤ ਸ਼੍ਰੇਸ਼ਠ ਭਾਰਤ' ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਉੱਤਰ ਭਾਰਤ ਵਿੱਚ ਕੱਚੇ ਅੰਬਾਂ ਦਾ 'ਆਮ ਪੰਨਾ' ਗਰਮੀ ਤੋਂ ਰਾਹਤ ਦਿਵਾਉਂਦਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਵੱਡੇ ਗਲਾਸਾਂ ਵਿੱਚ ਲੱਸੀ ਅਤੇ ਰਾਜਸਥਾਨ ਤੇ ਗੁਜਰਾਤ ਵਿੱਚ ਛਾਛ ਗਰਮੀ 'ਚ ਖਾਣੇ ਦਾ ਸਾਥੀ ਬਣਦੀ ਹੈ, ਜਦਕਿ ਬਿਹਾਰ, ਝਾਰਖੰਡ ਤੇ ਪੂਰਬੀ ਯੂਪੀ ਦਾ ਤਾਕਤਵਰ 'ਸੱਤੂ ਸ਼ਰਬਤ', ਕੋਂਕਣ ਤੇ ਗੋਆ ਦਾ 'ਕੋਕਮ ਸ਼ਰਬਤ ਅਤੇ ਸੋਲ ਕੜ੍ਹੀ', ਓਡੀਸ਼ਾ ਦਾ 'ਬੇਲ ਪਨਾ' ਅਤੇ ਦੱਖਣ ਭਾਰਤ ਦੇ 'ਪਾਨਕਮ, ਨੀਰ ਮੋਰ ਤੇ ਸੰਬਾਰਮ' ਸਿਰਫ਼ ਡ੍ਰਿੰਕਸ ਨਹੀਂ ਬਲਕਿ ਸਾਡੀ ਪਰੰਪਰਾ ਦਾ ਹਿੱਸਾ ਹਨ।

ਪ੍ਰਧਾਨ ਮੰਤਰੀ ਨੇ ਗਰਮੀਆਂ ਵਿੱਚ ਹਰ ਘਰ ਦੀ ਚਰਚਾ ਦਾ ਵਿਸ਼ਾ ਬਣਨ ਵਾਲੇ 'ਫਲਾਂ ਦੇ ਰਾਜੇ' ਅੰਬ ਦੀਆਂ ਵੱਖ-ਵੱਖ ਕਿਸਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮਹਾਰਾਸ਼ਟਰ ਦੇ 'ਹਾਪੁਸ' (ਅਲਫਾਂਸੋ), ਗੁਜਰਾਤ ਦੇ 'ਕੇਸਰ' ਅਤੇ ਬਿਹਾਰ ਦੇ 'ਜ਼ਰਦਾਲੂ' ਸਣੇ ਦੱਖਣ ਦੇ 'ਬੰਗਨਪੱਲੀ' ਅਤੇ ਬੰਗਾਲ ਦੇ 'ਹਿਮਸਾਗਰ' ਦਾ ਨਾਂ ਲਿਆ। ਉਨ੍ਹਾਂ ਆਪਣੇ ਸੰਸਦੀ ਖੇਤਰ ਦੇ ਅੰਬ ਦਾ ਜ਼ਿਕਰ ਕਰਦਿਆਂ ਕਿਹਾ, "ਮੇਰੀ ਕਾਸ਼ੀ ਦੇ 'ਲੰਗੜਾ' ਅੰਬ ਦੀ ਇਹ ਖ਼ਾਸੀਅਤ ਹੈ ਕਿ ਇਹ ਪੱਕਣ ਤੋਂ ਬਾਅਦ ਵੀ ਅਕਸਰ ਹਰਾ ਹੀ ਦਿਖਾਈ ਦਿੰਦਾ ਹੈ।"

ਪੀ.ਐੱਮ. ਮੋਦੀ ਨੇ ਅੰਬਾਂ ਦੀ ਖੇਤੀ ਕਰਨ ਵਾਲੇ ਦੇਸ਼ ਦੇ ਕਿਸਾਨ ਭਰਾਵਾਂ-ਭੈਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੰਬਾਂ ਦਾ ਸਫ਼ਰ ਹੁਣ ਪਿੰਡਾਂ ਤੋਂ ਨਿਕਲ ਕੇ ਗਲੋਬਲ ਮਾਰਕੀਟ ਤੱਕ ਪਹੁੰਚ ਚੁੱਕਾ ਹੈ। ਸਾਡੇ ਕਿਸਾਨ ਕੋਈ ਆਮ ਕਿਸਾਨ ਨਹੀਂ ਹਨ, ਬਲਕਿ ਉਹ ਦੇਸ਼ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ