Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਮਮਤਾ ਨੇ ਕਿਹਾ- ਭਾਜਪਾ ਨਾਲ ਇੰਚ-ਇੰਚ ਦੀ ਲੜਾਈ ਲੜਾਂਗੇ

17 ਜੁਲਾਈ, 2025 04:30 PM

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਸੂਬਿਆਂ ਵਿਚ ਬੰਗਾਲੀ ਭਾਸ਼ਾਈ ਲੋਕਾਂ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਦੇ ਵਿਰੋਧ ਵਿਚ ਬੁੱਧਵਾਰ ਦੁਪਹਿਰ ਕੋਲਕਾਤਾ ਦੀਆਂ ਸੜਕਾਂ ’ਤੇ ਪ੍ਰਦਰਸ਼ਨ ਕੀਤਾ। ਮੱਧ ਕੋਲਕਾਤਾ ਦੇ ਕਾਲਜ ਸਕੁਆਇਰ ਤੋਂ ਦੁਪਹਿਰ ਲੱਗਭਗ ਪੌਣੇ 2 ਵਜੇ ਸ਼ੁਰੂ ਹੋਏ ਮਾਰਚ ਵਿਚ ਬੈਨਰਜੀ ਨੇ ਹਜ਼ਾਰਾਂ ਲੋਕਾਂ ਦੀ ਅਗਵਾਈ ਕੀਤੀ ਅਤੇ ਇਸ ਦੌਰਾਨ ਤ੍ਰਿਣਮੂਲ ਕਾਂਗਰਸ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਵੀ ਸ਼ਾਮਲ ਹੋਏ। ਇਸ ਮਾਰਚ ਦਾ ਸਮਾਪਨ ਧਰਮਤਲਾ ਦੇ ‘ਡੋਰੀਨਾ ਕ੍ਰਾਸਿੰਗ’ ’ਤੇ ਹੋਇਆ।

ਲੱਗਭਗ 3 ਤਿੰਨ ਕਿਲੋਮੀਟਰ ਲੰਬੇ ਮਾਰਗ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ, ਸੜਕ ਦੇ ਕਿਨਾਰੇ ਫੁੱਟਪਾਥ ਵੱਲ ਅਤੇ ਨੇੜੇ-ਤੇੜੇ ਦੀਆਂ ਇਮਾਰਤਾਂ ਦੇ ਬਾਹਰ ਰੁਕਾਵਟਾਂ ਲਗਾ ਕੇ ਲੱਗਭਗ 1500 ਪੁਲਸ ਮੁਲਾਜ਼ਮਾਂ ਨੇ ਮੋਰਚਾ ਸੰਭਾਲਿਆ ਹੋਇਆ ਸੀ। ਮਾਰਚ ਕਾਰਨ ਸ਼ਹਿਰ ਦੇ ਕੇਂਦਰੀ ਹਿੱਸਿਆਂ ਵਿਚ ਕਈ ਮੁੱਖ ਸੜਕਾਂ ਦਾ ਰਸਤਾ ਬਦਲਿਆ ਗਿਆ। ਤ੍ਰਿਣਮੂਲ ਵੱਲੋਂ ਸੂਬੇ ਭਰ ਦੇ ਜ਼ਿਲਾ ਹੈੱਡਕੁਆਰਟਰਾਂ ’ਚ ਵੀ ਇਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਹ ਵਿਰੋਧ ਪ੍ਰਦਰਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੂਬੇ ਦੇ ਨਿਰਧਾਰਤ ਦੌਰੇ ਤੋਂ ਇਕ ਦਿਨ ਪਹਿਲਾਂ ਹੋਏ।

ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਲਈ ਇਕ ਸਾਲ ਤੋਂ ਵੀ ਘੱਟ ਸਮਾਂ ਬਚਿਆ ਹੈ, ਤ੍ਰਿਣਮੂਲ ਕਾਂਗਰਸ ਨੇ ਅਜਿਹੇ ਮੁੱਦਿਆਂ ’ਤੇ ਆਪਣਾ ਵਿਰੋਧ ਤੇਜ਼ ਕਰ ਦਿੱਤਾ ਹੈ। ਇਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਬੰਗਾਲੀ ਬੋਲਣ ਵਾਲੇ ਲੋਕਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਭਾਸ਼ਾਈ ਵਿਤਕਰੇ, ਗੈਰ-ਕਾਨੂੰਨੀ ਹਿਰਾਸਤ ਅਤੇ ਉਨ੍ਹਾਂ ਨੂੰ ‘ਗੈਰ-ਕਾਨੂੰਨੀ ਪ੍ਰਵਾਸੀ’ ਵਜੋਂ ਲੇਬਲ ਕਰਨ ਦੀ ਸਾਜ਼ਿਸ਼ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।

ਤ੍ਰਿਣਮੂਲ ਕਾਂਗਰਸ ਆਮ ਤੌਰ ’ਤੇ ਹਰ ਸਾਲ 21 ਜੁਲਾਈ ਨੂੰ ਹੋਣ ਵਾਲੀ ਆਪਣੀ ਸ਼ਹੀਦ ਦਿਵਸ ਰੈਲੀ ਤੋਂ ਪਹਿਲਾਂ ਵੱਡੇ ਸਮਾਗਮਾਂ ਤੋਂ ਦੂਰ ਰਹਿੰਦੀ ਹੈ। ਪਰ ਹਾਲ ਹੀ ਵਿਚ ਹੋਈਆਂ ਘਟਨਾਵਾਂ ਜਿਵੇਂ ਕਿ ਓਡਿਸ਼ਾ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਹਿਰਾਸਤ ਵਿਚ ਲੈਣਾ, ਦਿੱਲੀ ਵਿਚ ਕਬਜ਼ੇ ਵਿਰੋਧੀ ਮੁਹਿੰਮਾਂ ਅਤੇ ਆਸਾਮ ਵਿਚ ਵਿਦੇਸ਼ੀ ਟ੍ਰਿਬਿਊਨਲ ਵੱਲੋਂ ਕੂਚ ਬਿਹਾਰ ਦੇ ਇਕ ਕਿਸਾਨ ਨੂੰ ਜਾਰੀ ਕੀਤੇ ਗਏ ਨੋਟਿਸ ਨੇ ਪਾਰਟੀ ਨੂੰ ਆਪਣਾ ਰੁਖ਼ ਬਦਲਣ ਲਈ ਮਜਬੂਰ ਕਰ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ