Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਮਮਤਾ ਸਰਕਾਰ ਨੂੰ SC ਤੋਂ ਵੱਡਾ ਝਟਕਾ ! ED ਅਫਸਰਾਂ ਵਿਰੁੱਧ ਦਰਜ FIR 'ਤੇ ਲਾਈ ਰੋਕ

15 ਜਨਵਰੀ, 2026 05:11 PM

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਆਈ-ਪੈਕ (I-PAC) ਦੇ ਦਫ਼ਤਰ 'ਤੇ ਹੋਈ ਈਡੀ (ED) ਦੀ ਛਾਪੇਮਾਰੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਮਮਤਾ ਬੈਨਰਜੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਈਡੀ ਅਧਿਕਾਰੀਆਂ ਵਿਰੁੱਧ ਦਰਜ ਐਫਆਈਆਰ (FIR) 'ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕੇਂਦਰੀ ਏਜੰਸੀ ਦੀ ਜਾਂਚ ਵਿੱਚ ਦਖਲ ਨਹੀਂ ਦਿੱਤਾ ਜਾ ਸਕਦਾ।

ਈਡੀ ਦੇ ਗੰਭੀਰ ਦੋਸ਼
ਮੁੱਖ ਮੰਤਰੀ ਨੇ ਕੀਤੀ ਸਬੂਤਾਂ ਦੀ 'ਚੋਰੀ' ਸੁਣਵਾਈ ਦੌਰਾਨ ਈਡੀ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ (SG) ਤੁਸ਼ਾਰ ਮਹਿਤਾ ਨੇ ਅਦਾਲਤ ਵਿੱਚ ਬੇਹੱਦ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਛਾਪੇਮਾਰੀ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਰਾਜ ਪੁਲਸ ਦੇ ਅਧਿਕਾਰੀਆਂ ਨਾਲ ਖੁਦ ਮੌਕੇ 'ਤੇ ਪਹੁੰਚੇ ਅਤੇ ਜਾਂਚ ਅਧਿਕਾਰੀਆਂ ਦੇ ਲੈਪਟਾਪ, ਮਹੱਤਵਪੂਰਨ ਦਸਤਾਵੇਜ਼ ਅਤੇ ਮੋਬਾਈਲ ਫੋਨ ਜ਼ਬਰਦਸਤੀ ਖੋਹ ਲਏ। ਈਡੀ ਨੇ ਇਸ ਘਟਨਾ ਨੂੰ ਸਬੂਤਾਂ ਦੀ 'ਚੋਰੀ' ਕਰਾਰ ਦਿੱਤਾ ਹੈ।

ਡੀਜੀਪੀ ਤੇ ਪੁਲਸ ਕਮਿਸ਼ਨਰ ਨੂੰ ਹਟਾਉਣ ਦੀ ਮੰਗ
 ਈਡੀ ਨੇ ਸੁਪਰੀਮ ਕੋਰਟ ਵਿੱਚ ਪੱਛਮੀ ਬੰਗਾਲ ਦੇ ਡੀਜੀਪੀ ਰਾਜੀਵ ਕੁਮਾਰ ਅਤੇ ਕੋਲਕਾਤਾ ਪੁਲਿਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੂੰ ਤੁਰੰਤ ਮੁਅੱਤਲ ਕਰਨ ਅਤੇ ਉਨ੍ਹਾਂ ਵਿਰੁੱਧ FIR ਦਰਜ ਕਰਨ ਦੀ ਮੰਗ ਕੀਤੀ ਹੈ। ਏਜੰਸੀ ਦਾ ਕਹਿਣਾ ਹੈ ਕਿ ਰਾਜ ਦੀ ਮਸ਼ੀਨਰੀ ਦੀ ਵਰਤੋਂ ਕੇਂਦਰੀ ਏਜੰਸੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਲਈ ਕੀਤੀ ਜਾ ਰਹੀ ਹੈ।

ਮਮਤਾ ਬੈਨਰਜੀ ਅਤੇ TMC ਦਾ ਪੱਖ
 ਦੂਜੇ ਪਾਸੇ, ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਈਡੀ ਦੀ ਇਹ ਕਾਰਵਾਈ ਗਲਤ ਇਰਾਦੇ ਨਾਲ ਕੀਤੀ ਗਈ ਹੈ। ਸਿੱਬਲ ਨੇ ਕਿਹਾ ਕਿ ਏਜੰਸੀ ਨੂੰ ਪਤਾ ਸੀ ਕਿ ਉੱਥੇ ਚੋਣਾਂ ਨਾਲ ਸਬੰਧਤ ਗੁਪਤ ਅਤੇ ਸੰਵੇਦਨਸ਼ੀਲ ਦਸਤਾਵੇਜ਼ ਹਨ, ਜਿਸ ਕਾਰਨ ਜਾਣਬੁੱਝ ਕੇ ਛਾਪਾ ਮਾਰਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਮਮਤਾ ਬੈਨਰਜੀ ਕੋਲ Z-ਸ਼੍ਰੇਣੀ ਦੀ ਸੁਰੱਖਿਆ ਹੈ, ਇਸ ਲਈ ਉਨ੍ਹਾਂ ਦੇ ਨਾਲ ਪੁਲਸ ਅਧਿਕਾਰੀਆਂ ਦਾ ਹੋਣਾ ਜ਼ਰੂਰੀ ਸੀ।

ਅਦਾਲਤ ਦੀ ਸਖ਼ਤ ਟਿੱਪਣੀ 
ਜਸਟਿਸ ਪੀਕੇ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਹ ਇੱਕ ਗੰਭੀਰ ਮੁੱਦਾ ਹੈ ਜੋ ਕਾਨੂੰਨ ਦੇ ਰਾਜ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਸੀਸੀਟੀਵੀ (CCTV) ਫੁਟੇਜ ਅਤੇ ਹੋਰ ਰਿਕਾਰਡਿੰਗਾਂ ਵਾਲੇ ਸਟੋਰੇਜ ਡਿਵਾਈਸਾਂ ਨੂੰ ਸੁਰੱਖਿਅਤ ਰੱਖਿਆ ਜਾਵੇ। ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ