Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਮਰੀਜ਼ਾਂ ਦੀ ਜੀਵਨ ਗੁਣਵੱਤਾ ਸੁਧਾਰਨ ਲਈ ਯਤਨਸ਼ੀਲ ਹਾਂ : ਡਾ. ਗਗਨਦੀਪ ਸਿੰਘ

20 ਮਾਰਚ, 2026 04:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ Tਸਟਾਪ ਐਪੀਲੈਪਸੀ ਪ੍ਰੋਜੈਕਟUਤਹਿਤ ਮਿਰਗੀ ਦੇ ਮਰੀਜ਼ਾਂ ਨੂੰ ਬਿਹਤਰ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਵਿਖੇ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ ਸਮਰੱਥਾ ਨਿਰਮਾਣ ਟ੍ਰੇਨਿੰਗ ਕਰਵਾਈ ਗਈ |

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੇਂਦਰੀ ਮੰਤਵ ਮਿਰਗੀ ਨਾਲ ਪੀੜਤ ਮਰੀਜ਼ਾਂ ਦੀ ਸਮੇਂ ਸਿਰ ਪਛਾਣ, ਇਲਾਜ ਅਤੇ ਫਾਲੋਅਪ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਘਰ ਦੇ ਨੇੜੇ ਹੀ ਉੱਚ ਦਰਜੇ ਦੀ ਸਿਹਤ ਸਹੂਲਤ ਪ੍ਰਾਪਤ ਹੋ ਸਕੇ |

ਟ੍ਰੇਨਿੰਗ ਦੌਰਾਨ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਰਗੀ ਦਿਮਾਗ ਦੀ ਤੰਤੂ ਪ੍ਰਣਾਲੀ ਨਾਲ ਜੁੜੀ ਇੱਕ ਗੰਭੀਰ ਅਵਸਥਾ ਹੈ, ਜਿਸਦਾ ਸਹੀ ਅਤੇ ਲਗਾਤਾਰ ਇਲਾਜ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮਰੀਜ਼ਾਂ ਨੂੰ ਦਵਾਈ ਦੀ ਕੋਈ ਵੀ ਖੁਰਾਕ ਛੱਡਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਦੌਰੇ ਆਉਣ ਦੀ ਸੰਭਾਵਨਾ ਵੱਧ ਜਾਂਦੀ ਹੈ |

ਉਨ੍ਹਾਂ ਕਿਹਾ ਕਿ ਮਿਰਗੀ ਦੀ ਸਮੇਂ ਸਿਰ ਪਛਾਣ ਅਤੇ ਵਿਗਿਆਨਕ ਢੰਗ ਨਾਲ ਇਲਾਜ ਕਰਨ ਨਾਲ ਲਗਭਗ 70 ਪ੍ਰਤੀਸ਼ਤ ਮਰੀਜ਼ ਸਾਧਾਰਣ ਜੀਵਨ ਬਤੀਤ ਕਰ ਸਕਦੇ ਹਨ | ਮਿਰਗੀ ਦੇ ਸੰਭਾਵਿਤ ਕਾਰਨਾਂ ਵਿੱਚ ਦਿਮਾਗੀ ਚੋਟ, ਟਿਊਮਰ, ਇੰਫੈਕਸ਼ਨ, ਤਣਾਅ, ਦਿਮਾਗੀ ਸੋਜ, ਲਹੂ ਨਾੜੀਆਂ ਦੇ ਰੋਗ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਆਦਿ ਸ਼ਾਮਲ ਹਨ |

ਮਿਰਗੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਚਾਨਕ ਬੇਹੋਸ਼ ਹੋ ਜਾਣਾ, ਸਰੀਰ ਵਿੱਚ ਖਿੱਚ ਜਾਂ ਆਕੜ, ਝਟਕੇ ਆਉਣਾ, ਮੂੰਹ ਵਿੱਚੋਂ ਝੱਗ ਨਿਕਲਣਾ, ਦੰਦ ਭਿੰਚ ਜਾਣਾ, ਪਿਸ਼ਾਬ 'ਤੇ ਕਾਬੂ ਨਾ ਰਹਿਣਾ ਅਤੇ ਜੀਭ ਨੂੰ ਚੋਟ ਲੱਗਣਾ ਆਮ ਲੱਛਣ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਦੌਰੇ ਦੀ ਸਥਿਤੀ ਵਿੱਚ ਤੁਰੰਤ ਮੁੱਢਲੀ ਸਹਾਇਤਾ ਦੇ ਕੇ ਮਰੀਜ਼ ਦੀ ਹਾਲਤ ਨੂੰ ਸੰਭਾਲਿਆ ਜਾ ਸਕਦਾ ਹੈ |

ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਮਿਰਗੀ ਸਬੰਧੀ ਸਮਾਜ ਵਿੱਚ ਮੌਜੂਦ ਭਰਮ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਮਰੀਜ਼ ਬਿਨਾ ਡਰ ਅਤੇ ਸੰਕੋਚ ਦੇ ਇਲਾਜ ਲੈ ਸਕਣ ਅਤੇ ਆਮ ਜੀਵਨ ਜੀ ਸਕਣ | ਉਨ੍ਹਾਂ ਕਿਹਾ ਕਿ ਅਸੀਂ ਸਟਾਪ ਐਪੀਲੈਪਸੀ ਪ੍ਰੋਜੈਕਟ ਤਹਿਤ ਮਿਰਗੀ ਦੇ ਮਰੀਜ਼ਾਂ ਦੀ ਜੀਵਨ ਗੁਣਵੱਤਾ ਸੁਧਾਰਨ ਲਈ ਯਤਨਸ਼ੀਲ ਹਾਂ |

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਪ੍ਰੋਜੈਕਟ ਨਾਲ ਸੰਬੰਧਿਤ ਰਿਸਰਚ ਐਸੋਸੀਏਟ ਸਰਿਸ਼ਟੀ ਵਰਮਾ ਅਤੇ ਬੱਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ