Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ 'ਤੇ ਰਾਜ ਸਭਾ ਤੋਂ ਵਿਰੋਧੀ ਧਿਰ ਨੇ ਕੀਤਾ ਬਾਈਕਾਟ

09 ਫ਼ਰਵਰੀ, 2026 05:36 PM

ਨਵੀਂ ਦਿੱਲੀ : ਰਾਜ ਸਭਾ 'ਚ ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕੀਤਾ। ਉੱਚ ਸਦਨ 'ਚ ਜਦੋਂ ਜ਼ੀਰੋ ਕਾਲ ਖ਼ਤਮ ਹੋਇਆ ਅਤੇ ਪ੍ਰਸ਼ਨਕਾਲ ਸ਼ੁਰੂ ਹੋਇਆ, ਉਦੋਂ ਕਾਂਗਰਸ ਮੈਂਬਰ ਖੜਗੇ ਨੇ ਆਪਣੀ ਗੱਲ ਰੱਖਣੀ ਚਾਹੀ। ਆਸਨ ਤੋਂ ਮਨਜ਼ੂਰੀ ਮਿਲਣ 'ਤੇ ਖੜਗੇ ਨੇ ਕਿਹਾ ਕਿ ਲੋਕ ਸਭਾ ਅਤੇ ਰਾਜ ਸਭਾ, ਇਨ੍ਹਾਂ ਦੋਵਾਂ ਸਦਨਾਂ ਨੂੰ ਮਿਲਾ ਕੇ ਸੰਸਦ ਬਣਦੀ ਹੈ ਅਤੇ ਸੰਵਿਧਾਨ ਦੀ ਪਾਲਣਾ ਸਾਰਿਆਂ ਨੇ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਲਿਆਂਦੇ ਗਏ ਧੰਨਵਾਦ ਪ੍ਰਸਤਾਵ 'ਤੇ ਬੋਲਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਲੋਕ ਸਭਾ ਨਾਲ ਸੰਬੰਧਤ ਇਸ ਮੁੱਦੇ ਨੂੰ ਉੱਚ ਸਦਨ 'ਚ ਚੁੱਕਣ ਦੀ ਮਨਜ਼ੂਰੀ ਨਹੀਂ ਦਿੱਤੀ ਅਤੇ ਕਿਹਾ ਕਿ 'ਉਹ (ਖੜਗੇ) ਜੋ ਕੁਝ ਵੀ ਕਹਿਣਗੇ, ਉਹ ਰਿਕਾਰਡ 'ਚ ਨਹੀਂ ਜਾਵੇਗਾ।''

ਇਸ ਤੋਂ ਪਹਿਲਾਂ ਖੜਗੇ ਨੇ ਵਣਜ ਮੰਤਰੀ ਪੀਊਸ਼ ਗੋਇਲ ਵਲੋਂ ਪਿਛਲੇ ਹਫ਼ਤੇ ਸੰਸਦ ਸੈਸ਼ਨ ਦੌਰਾਨ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਸਦਨ ਦੇ ਬਾਹਰ ਬਿਆਨ ਦੇਣ ਦਾ ਮੁੱਦਾ ਵੀ ਚੁੱਕਿਆ ਸੀ। ਜਦੋਂ ਸਪੀਕਰ ਨੇ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਹੀਂ ਦਿੱਤੀ, ਉਦੋਂ ਵਿਰੋਧੀ ਧਿਰ ਦੇ ਸਾਰੇ ਮੈਂਬਰ ਖੜ੍ਹੇ ਹੋ ਕੇ ਵਿਰੋਧ ਕਰਨ ਲੱਗੇ। ਸਪੀਕਰ ਨੇ ਪ੍ਰਸ਼ਨਕਾਲ ਦੀ ਕਾਰਵਾਈ ਅੱਗੇ ਵਧਾਈ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਅਤੇ ਬਾਅਦ 'ਚ ਸਦਨ ਤੋਂ ਬਾਈਕਾਟ ਕਰ ਦਿੱਤਾ। ਇਸ ਤੋਂ ਪਹਿਲਾਂ, ਜ਼ੀਰੋ ਕਾਲ ਸ਼ੁਰੂ ਹੋਣ 'ਤੇ ਦਰਮੁਕ ਮੈਂਬਰ ਤਿਰੂਚੀ ਸ਼ਿਵਾ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਅਧਿਕਾਰ ਹਨਨ ਦਾ ਨੋਟਿਸ ਦਿੱਤਾ, ਕਿਉਂਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ ਅਤੇ ਪੀਊਸ਼ ਗੋਇਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਸਦਨ ਦੇ ਬਾਹਰ ਬਿਆਨ ਦਿੱਤਾ ਸੀ। ਸਪੀਕਰ ਨੇ ਕਿਹਾ ਕਿ ਉਹ ਇਸ ਬਾਰੇ ਵਿਵਸਥਾ ਦੇ ਚੁੱਕੇ ਹਨ। ਇਸ ਤੋਂ ਬਾਅਦ ਸਦਨ 'ਚ ਜ਼ੀਰੋ ਕਾਲ ਆਮ ਤਰੀਕੇ ਨਾਲ ਚੱਲਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ