Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮਲੇਰੀਆ ਮੁਕਤ ਸਮਾਜ ਲਈ ਹਰ ਨਾਗਰਿਕ ਦੀ ਸਰਗਰਮ ਭੂਮਿਕਾ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

24 ਅਪ੍ਰੈਲ, 2026 06:35 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ 25 ਅਪ੍ਰੈਲ, 2026 ਨੂੰ ਮਨਾਏ ਜਾ ਰਹੇ ਵਿਸ਼ਵ ਮਲੇਰੀਆ ਦਿਵਸ ਦੇ ਸੰਦਰਭ ਵਿੱਚ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸ਼ੁੱਕਰਵਾਰ ਨੂੰ ਇੱਕ ਜਾਗਰੂਕਤਾ ਪੋਸਟਰ ਜਾਰੀ ਕੀਤਾ। ਇਸ ਸਾਲ ਵਿਸ਼ਵ ਮਲੇਰੀਆ ਦਿਵਸ ਦਾ ਥੀਮ “ਮਲੇਰੀਆ ਨੂੰ ਖਤਮ ਕਰਨ ਲਈ ਵਚਨਬੱਧ: ਹੁਣ ਅਸੀਂ ਕਰ ਸਕਦੇ ਹਾਂ, ਹੁਣ ਸਾਨੂੰ ਕਰਨਾ ਹੀ ਹੋਵੇਗਾ” ਰੱਖਿਆ ਗਿਆ ਹੈ, ਜੋ ਮਲੇਰੀਆ ਦੇ ਖਾਤਮੇ ਲਈ ਸਾਂਝੀ ਜ਼ਿੰਮੇਵਾਰੀ, ਆਧੁਨਿਕ ਚਿਕਿਤਸਾ ਅਤੇ ਜਾਗਰੂਕਤਾ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮਲੇਰੀਆ ਇੱਕ ਗੰਭੀਰ ਪਰ ਰੋਕਥਾਮਯੋਗ ਬਿਮਾਰੀ ਹੈ, ਜੋ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਸਾਫ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਆਮ ਤੌਰ ‘ਤੇ ਰਾਤ ਅਤੇ ਸਵੇਰੇ ਦੇ ਸਮੇਂ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਮੁੱਖ ਲੱਛਣਾਂ ਵਿੱਚ ਠੰਡ ਅਤੇ ਕਾਂਬੇ ਨਾਲ ਬੁਖਾਰ ਆਉਣਾ, ਤੇਜ਼ ਬੁਖਾਰ, ਸਿਰ ਦਰਦ, ਅਤੇ ਬੁਖਾਰ ਉਤਰਣ ਉਪਰੰਤ ਥਕਾਵਟ ਅਤੇ ਕਮਜ਼ੋਰੀ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਇਸ ਲਈ ਲੱਛਣ ਪ੍ਰਗਟ ਹੋਣ ‘ਤੇ ਤੁਰੰਤ ਜਾਂਚ ਕਰਵਾਉਣੀ ਲਾਜ਼ਮੀ ਹੈ।
 
ਉਨ੍ਹਾਂ ਨੇ ਹੋਰ ਦੱਸਿਆ ਕਿ ਮਲੇਰੀਆ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਮੁਫ਼ਤ ਉਪਲਬੱਧ ਹੈ। ਇਸ ਲਈ ਲੋਕ ਕਿਸੇ ਵੀ ਤਰ੍ਹਾਂ ਦੇ ਬੁਖਾਰ ਨੂੰ ਅਣਦੇਖਾ ਨਾ ਕਰਨ ਅਤੇ ਨੇੜਲੇ ਸਰਕਾਰੀ ਸਿਹਤ ਸੰਸਥਾਨ ਵਿੱਚ ਤੁਰੰਤ ਜਾਂਚ ਕਰਵਾਉਣ।
 
ਅੰਤ ਵਿੱਚ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ ਤੋਂ ਬਚਾਅ ਲਈ ਸਾਂਝੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ ਅਤੇ ਆਓ ਅਸੀਂ ਸਭ ਮਿਲ ਕੇ ਮੱਛਰਾਂ ਦੇ ਪ੍ਰਜਨਨ ਨੂੰ ਰੋਕ ਕੇ ਮਲੇਰੀਆ ਮੁਕਤ ਸਮਾਜ ਦੀ ਸਥਾਪਨਾ ਲਈ ਯੋਗਦਾਨ ਪਾਈਏ। ਮਲੇਰੀਆ ਤੋਂ ਬਚਾਅ ਲਈ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੇ ਉਪਕਰਣਾਂ ਦੀ ਵਰਤੋਂ ਕਰੋ, ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨੋ, ਖੜ੍ਹੇ ਪਾਣੀ ‘ਤੇ ਤੇਲ ਦਾ ਛਿੜਕਾਅ ਕਰਕੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕੋ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਬੀ ਵੇਦਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਹੈਲਥ ਇੰਸਪੈਕਟਰ ਰਾਜੀਵ ਸ਼ਰਮਾ, ਜੋਗਿੰਦਰਪਾਲ ਸਿੰਘ, ਮ.ਪ.ਹ.ਵ. ਰਾਜੇਸ਼ ਕੁਮਾਰ ਤੇ ਈ.ਪੀ.ਆਈ. ਸਹਾਇਕ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ