ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਸੰਗੀਤਕਾਰ ਚਰਨਜੀਤ ਸਿੰਘ ਅਹੂਜਾ (74) ਅੱਜ ਪੰਜ ਤੱਤਾਂ ‘ਚ ਵਿਲੀਨ ਹੋ ਗਏ। ਉਨ੍ਹਾਂ ਦੇ ਪੁੱਤਰ ਸਚਿਨ ਆਹੂਜਾ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਚਰਨਜੀਤ ਆਹੂਜਾ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ ‘ਚ ਲੋਕ ਪਹੁੰਚੇ।
ਇਸ ਦੌਰਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਗਾਇਕਾਂ ਤੇ ਕਲਾਕਾਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਗਿੱਪੀ ਗਰੇਵਾਲ, ਹੰਸ ਰਾਜ ਹੰਸ, ਸਤਿੰਦਰ ਬੁੱਗਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਗਾਇਕ, ਕਲਾਕਾਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਦੱਸ ਦਈਏ ਕਿ ਚਰਨਜੀਤ ਆਹੂਜਾ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ ਤੇ ਬੀਤੇ ਕੱਲ੍ਹ ਉਨ੍ਹਾਂ ਨੇ ਆਪਣੇ ਘਰ ਆਖਰੀ ਸਾਹ ਲਏ।