ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ 'ਸੰਤ ਕਬੀਰ ਕੁਟੀਰ' ਵਿਖੇ ਮਸ਼ਹੂਰ ਅਦਾਕਾਰਾ, ਟੈਲੀਵਿਜ਼ਨ ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਨੇ ਇੱਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਪੰਜਾਬ ਕਲਾ ਪ੍ਰੀਸ਼ਦ ਦੀ ਸਾਬਕਾ ਚੇਅਰਪਰਸਨ ਰਹੀ ਸਤਿੰਦਰ ਸੱਤੀ ਦੀ ਇਸ ਮੁਲਾਕਾਤ ਨੂੰ ਇੱਕ ਅਹਿਮ ਸੱਭਿਆਚਾਰਕ ਮੇਲ-ਜੋਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਅਤੇ ਸੱਤੀ ਵਿਚਾਲੇ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਹੋਇਆ। ਸਤਿੰਦਰ ਸੱਤੀ ਕਲਾ ਤੇ ਸੱਭਿਆਚਾਰ ਦੇ ਖੇਤਰ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਵਜੋਂ ਜਾਣੇ ਜਾਂਦੇ ਹਨ।