Friday, November 13, 2026
BREAKING
• ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਪੰਜਾਬ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

13 ਨਵੰਬਰ, 2026 04:51 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਮੌਕੇ 'ਤੇ ਪੂਜਯ ਗੁਰੂਣੀ ਮਹਾਸਾਧਵੀ ਡਾ. ਸ੍ਰੀ ਸਵਾਤੀ ਜੀ ਮਹਾਰਾਜ, ਸ੍ਰੀ ਸੁਪ੍ਰੱਗਿਆ ਜੀ, ਸ੍ਰੀ ਸੁਦੀਪਤੀ ਜੀ ਅਤੇ ਸ੍ਰੀ ਸੁਵਿਧੀ ਮਹਾਰਾਜ ਠਾਣੇ-4 ਜੀ ਦੀ ਪ੍ਰੇਰਨਾ ਸਦਕਾ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਵੱਲੋਂ ਐੱਸ.ਐੱਸ. ਜੈਨ ਸਭਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਭੂਮੀ ਰੱਖਿਆ ਵਿਭਾਗ ਦੇ ਐੱਸ.ਡੀ.ਓ. ਸ੍ਰੀ ਕ੍ਰਿਸ਼ਨ ਦੁੱਗਲ ਅਤੇ ਉਨ੍ਹਾਂ ਦੀ ਪਤਨੀ ਮੀਨਾ ਦੁੱਗਲ ਨੇ ਕੀਤਾ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ. ਮਹਿੰਦਰ ਸਿੰਘ ਹੁਸੈਨਪੁਰ, ਕਮਲਜੀਤ ਸਿੰਘ ਰਾਣਾ, ਚਰਨਜੀਤ ਸਿੰਘ ਮੱਲਪੁਰ ਅੜਕਾਂ, ਕਪਿਲ ਕਿਰਪਾਲ ਅਤੇ ਅਸ਼ਵਨੀ ਹਾਜ਼ਰ ਸਨ। ਰਤਨ ਕੁਮਾਰ ਜੈਨ ਨੇ ਇਸ ਕੈਂਪ ਵਿੱਚ ਅਮਰੀਕਾ ਨਿਵਾਸੀ ਨਰਿੰਦਰ ਕੌਰ ਅਤੇ ਪ੍ਰਵੀਨ ਕੁਮਾਰ ਜੀ ਵੱਲੋਂ ਵਿਸ਼ੇਸ਼ ਆਰਥਿਕ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਕੈਂਪ ਦੇ ਉਦਘਾਟਨ ਮੌਕੇ ਬਿਰਾਜਮਾਨ ਮਹਾਸਾਧਵੀ ਸ੍ਰੀ ਸਵਾਤੀ ਜੀ ਮਹਾਰਾਜ ਨੇ ਮੰਗਲ ਪਾਠ ਸੁਣਾ ਕੇ ਕੈਂਪ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਮਹਾਸਾਧਵੀ ਸ੍ਰੀ ਸੁਪ੍ਰੱਗਿਆ ਜੀ, ਸ੍ਰੀ ਸੁਦੀਪਤੀ ਜੀ ਅਤੇ ਸ੍ਰੀ ਸੁਵਿਧੀ ਜੀ ਨੇ ਕਿਹਾ ਕਿ ਕਿਸੇ ਨੂੰ ਅੱਖਾਂ ਦੀ ਰੌਸ਼ਨੀ ਦੇਣਾ ਬਹੁਤ ਵੱਡਾ ਪੁੰਨ ਦਾ ਕਾਰਜ ਹੈ। ਉਨ੍ਹਾਂ ਨੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਵੱਲੋਂ ਐੱਸ.ਐੱਸ. ਜੈਨ ਸਭਾ ਦੇ ਪ੍ਰਧਾਨ ਮੁਨੀਸ਼ ਜੈਨ, ਨੇਮ ਕੁਮਾਰ ਜੈਨ, ਰਜਨੀਸ਼ ਜੈਨ, ਅਸ਼ੋਕ ਜੈਨ, ਚੰਦਰਮੋਹਨ ਜੈਨ, ਸ੍ਰੀਪਾਲ ਜੈਨ, ਸਕੱਤਰ ਰਤਨ ਕੁਮਾਰ ਜੈਨ, ਖਜ਼ਾਨਚੀ ਅਚਲ ਜੈਨ, ਸ੍ਰੀ ਰਾਕੇਸ਼ ਜੈਨ ਬੱਬੀ, ਅਨਿਲ ਜੈਨ ਭੋਲੂ, ਰਾਜੇਸ਼ ਜੈਨ, ਸੁਦਰਸ਼ਨ ਜੈਨ, ਲਲਿਤ ਜੈਨ, ਰੋਹਿਤ ਜੈਨ, ਜੈਨ ਮਹਿਲਾ ਮੰਡਲ ਦੀ ਪ੍ਰਧਾਨ ਕੰਚਨ ਜੈਨ, ਕੁਸੁਮ ਜੈਨ, ਯੁਵਤੀ ਮੰਡਲ ਦੀ ਪ੍ਰਧਾਨ ਰੀਤੂ ਜੈਨ, ਅਲਕਾ ਜੈਨ, ਅੰਜਲੀ ਜੈਨ, ਮੀਨਾਕਸ਼ੀ ਜੈਨ, ਆਦਰਸ਼ ਜੈਨ, ਸ੍ਰੀ ਮਹਾਵੀਰ ਜੈਨ ਯੁਵਕ ਮੰਡਲ ਦੇ ਪ੍ਰਧਾਨ ਪੰਕਜ ਜੈਨ, ਮੰਤਰੀ ਸ਼ੁਭਮ ਜੈਨ, ਚਰਚਿਤ ਜੈਨ, ਪ੍ਰਯਾਸ ਸੁਸਾਇਟੀ ਦੇ ਦਿਨੇਸ਼ ਜੈਨ ਅਤੇ ਹੋਰ ਮੈਂਬਰਾਂ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਟੀਮ ਨੂੰ ਹਾਰ ਅਤੇ ਸ਼ਾਲ ਪਹਿਨਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਕ੍ਰਿਸ਼ਨ ਦੁੱਗਲ ਅਤੇ ਮੀਨਾ ਦੁੱਗਲ ਜੀ ਨੇ ਕਿਹਾ ਕਿ ਅਜਿਹੇ ਕੈਂਪ ਲਗਾਉਣ ਨਾਲ ਲੋੜਵੰਦ ਅਤੇ ਗਰੀਬ ਲੋਕ ਵੀ ਵੱਡੇ ਹਸਪਤਾਲਾਂ ਦੇ ਡਾਕਟਰਾਂ ਤੋਂ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਨੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਸਾਰੇ ਸੇਵਾ ਕਾਰਜਾਂ ਵਿੱਚ ਆਪਣਾ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮਨੀਸ਼ ਜੈਨ ਅਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਟੀਮ ਨੇ ਲਗਭਗ 270 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਅਤੇ 32 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ, ਜਿਨ੍ਹਾਂ ਦੇ ਆਪ੍ਰੇਸ਼ਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਕੀਤੇ ਜਾਣਗੇ। ਇਸ ਕੈਂਪ ਵਿੱਚ ਸ੍ਰੀ ਸੁਦਰਸ਼ਨ ਜੈਨ ਜੀ ਦੀ ਅਗਵਾਈ ਹੇਠ ਆਦਰਸ਼ ਬਾਲ ਵਿਦਿਆਲਿਆ ਹਾਈ ਸਕੂਲ ਰਾਹੋਂ ਅਤੇ ਸ੍ਰੀ ਮਹਾਵੀਰ ਜੈਨ ਯੁਵਕ ਮੰਡਲ ਦੇ ਮੈਂਬਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਐੱਸ.ਐੱਸ. ਜੈਨ ਸਭਾ, ਸ੍ਰੀ ਮਹਾਵੀਰ ਜੈਨ ਯੁਵਕ ਮੰਡਲ, ਸ੍ਰੀ ਵਰਧਮਾਨ ਜੈਨ ਸੇਵਾ ਸੰਘ, ਪ੍ਰਯਾਸ ਸੁਸਾਇਟੀ, ਜੈਨ ਮਹਿਲਾ ਮੰਡਲ, ਸ੍ਰੀ ਚੰਦਨਬਾਲਾ ਜੈਨ ਯੁਵਤੀ ਮੰਡਲ, ਦੋਆਬਾ ਸੇਵਾ ਸਮਿਤੀ, ਨੇਤਰਦਾਨ ਸੰਸਥਾ, ਸ਼ਿਵ ਸ਼ੰਕਰ ਗੋਲਡਨ ਕਲੱਬ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ