Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ ਝਟਕਾ

13 ਜੂਨ, 2026 06:08 PM

ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਭਿਆਨਕ ਗਰਮੀ ਦੌਰਾਨ ਦਿੱਲੀ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਦਿੱਲੀ ਵਿਚ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ। ਇਸ ਨਾਲ ਰਾਜਧਾਨੀ ਵਿੱਚ 500 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਨ ਵਾਲਿਆਂ ਨੂੰ 1 ਤੋਂ 3.30 ਪ੍ਰਤੀਸ਼ਤ ਵੱਧ ਭੁਗਤਾਨ ਕਰਨਾ ਪਵੇਗਾ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਨੇ ਰਾਜਧਾਨੀ ਵਿਚ ਬਿਜਲੀ ਸਪਲਾਈ ਕਰਨ ਵਾਲੀਆਂ ਤਿੰਨ ਪ੍ਰਮੁੱਖ ਕੰਪਨੀਆਂ - BRPL, BYPL ਅਤੇ TPDDL ਨੂੰ ਅਪ੍ਰੈਲ 2026 ਲਈ 'ਪਾਵਰ ਪਰਚੇਜ਼ ਐਡਜਸਟਮੈਂਟ ਚਾਰਜ' (PPAC) ਭਾਵ ਵਾਧੂ ਸਰਚਾਰਜ ਲਗਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।


ਇਸ ਫੈਸਲੇ ਤੋਂ ਬਾਅਦ ਦਿੱਲੀ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਲਗਭਗ 1 ਤੋਂ 3.30 ਪ੍ਰਤੀਸ਼ਤ ਤੱਕ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸਭ ਤੋਂ ਵੱਡਾ ਬਦਲਾਅ ਇਹ ਹੈ ਕਿ ਦਿੱਲੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਮਹੀਨਾਵਾਰ PPAC ਸਿਸਟਮ ਲਾਗੂ ਕੀਤਾ ਜਾ ਰਿਹਾ ਹੈ। ਇਸਦਾ ਮਤਲਬ ਹੈ ਕਿ ਬਿਜਲੀ ਦੀਆਂ ਕੀਮਤਾਂ ਦੀ ਸਮੀਖਿਆ ਹੁਣ ਹਰ ਤਿੰਨ ਮਹੀਨਿਆਂ ਦੀ ਬਜਾਏ ਹਰ ਮਹੀਨੇ ਕੀਤੀ ਜਾਵੇਗੀ। ਇਸ ਵਾਧੇ ਦਾ ਸਿੱਧਾ ਅਸਰ ਜੂਨ ਮਹੀਨੇ ਆਉਣ ਵਾਲੇ ਬਿਜਲੀ ਬਿੱਲਾਂ 'ਤੇ ਦੇਖਣ ਨੂੰ ਮਿਲੇਗਾ।


ਪਾਵਰ ਪਰਚੇਜ਼ ਐਡਜਸਟਮੈਂਟ ਚਾਰਜ (PPAC) ਇੱਕ ਵਾਧੂ ਫੀਸ ਹੈ, ਜੋ ਬਿਜਲੀ ਵੰਡ ਕੰਪਨੀਆਂ (DISCOMs) ਦੁਆਰਾ ਵਸੂਲੀ ਜਾਂਦੀ ਹੈ, ਜਦੋਂ ਉਨ੍ਹਾਂ ਨੂੰ ਬਿਜਲੀ ਜਨਰੇਟਰਾਂ ਤੋਂ ਉੱਚ ਦਰਾਂ 'ਤੇ ਬਿਜਲੀ ਖਰੀਦਣੀ ਪੈਂਦੀ ਹੈ। ਕੋਲਾ, ਗੈਸ ਅਤੇ ਹੋਰ ਬਾਲਣਾਂ ਦੀਆਂ ਅੰਤਰਰਾਸ਼ਟਰੀ ਜਾਂ ਘਰੇਲੂ ਕੀਮਤਾਂ ਵਧਣ ਨਾਲ ਬਿਜਲੀ ਖਰੀਦਣ ਦੀ ਲਾਗਤ ਵਧ ਜਾਂਦੀ ਹੈ। ਇਹ ਨਿਯਮ ਦੇਸ਼ ਦੇ 25 ਤੋਂ ਵੱਧ ਰਾਜਾਂ ਵਿੱਚ ਪਹਿਲਾਂ ਹੀ ਲਾਗੂ ਹੈ ਅਤੇ ਇਸਨੂੰ ਕਾਨੂੰਨੀ ਅਤੇ ਅਦਾਲਤੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਰੂਰੀ ਮੰਨਿਆ ਗਿਆ ਹੈ।

 

ਦਿੱਲੀ ਸਰਕਾਰ ਦੀ ਬਿਜਲੀ ਸਬਸਿਡੀ ਯੂਨਿਟਾਂ (ਖਪਤ) ਦੇ ਆਧਾਰ 'ਤੇ ਨਿਰਧਾਰਤ ਕੀਤੀ ਜਾਂਦੀ ਹੈ, ਕੁੱਲ ਬਿੱਲ ਦੀ ਰਕਮ ਦੇ ਆਧਾਰ 'ਤੇ ਨਹੀਂ। ਇਸ ਲਈ 200 ਯੂਨਿਟ ਤੱਕ ਮੁਫ਼ਤ ਬਿਜਲੀ ਜਾਂ 400 ਯੂਨਿਟ ਤੱਕ ਅੱਧੀ ਕੀਮਤ 'ਤੇ ਬਿਜਲੀ ਪ੍ਰਾਪਤ ਕਰਨ ਵਾਲੇ ਘਰਾਂ 'ਤੇ ਇਸ ਨਵੇਂ ਸਰਚਾਰਜ ਦਾ ਕੋਈ ਅਸਰ ਨਹੀਂ ਪਵੇਗਾ। ਜਿਹੜੇ ਖਪਤਕਾਰ ਪ੍ਰਤੀ ਮਹੀਨਾ 500 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਦੇ ਹਨ ਜਾਂ ਜੋ ਸਬਸਿਡੀ ਦੇ ਦਾਇਰੇ ਤੋਂ ਬਾਹਰ ਹਨ, ਉਨ੍ਹਾਂ ਨੂੰ ਅਪ੍ਰੈਲ ਦੇ ਬਿੱਲ ਵਿੱਚ 7 ਤੋਂ 18 ਪ੍ਰਤੀਸ਼ਤ ਦਾ ਵਾਧੂ ਵਿੱਤੀ ਬੋਝ ਪੈ ਸਕਦਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'