Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਹਿਮਾਚਲ

ਮਾਤਾ ਚਿੰਤਪੂਰਨੀ ਮੰਦਰ ਦਾ ਹੋਵੇਗਾ ਸੁੰਦਰੀਕਰਨ, ਸ਼ਰਧਾਲੂਆਂ ਨੂੰ ਮਿਲਣਗੀਆਂ ਹੋਰ ਵੀ ਸਹੂਲਤਾਂ

07 ਮਾਰਚ, 2025 05:20 PM

ਹਿਮਾਚਲ : ਮਾਤਾ ਚਿੰਤਪੂਰਨੀ ਮੰਦਰ ਦਾ ਸੁੰਦਰੀਕਰਨ ਹੋਵੇਗਾ। ਇਸ ਲਈ ਹਿਮਾਚਲ ਸਰਕਾਰ ਨੇ 56.67 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਹ ਧਨ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਤਾਂ ਕਿ ਸੂਬੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਸਕਣ।

ਮਨਜ਼ੂਰ ਕੀਤੀ ਧਨ ਰਾਸ਼ੀ ਦੀ ਵਰਤੋਂ ਅਤਿ-ਆਧੁਨਿਕ ਕਤਾਰ ਕੰਪਲੈਕਸ (ਕਿਊ ਕੰਪਲੈਕਸ), ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਅਤੇ ਮੰਦਰ ਕੰਪਲੈਕਸ ਵਿਚ ਸੀ. ਸੀ. ਟੀ. ਵੀ ਦੀ ਸਹੂਲਤ ਸ਼ਾਮਲ ਹੈ। ਇਸ ਤੋਂ ਇਲਾਵਾ ਪਲਾਸਟਿਕ ਸ਼ਰੈਡਰ ਅਤੇ ਸਾਲਿਡ ਵੇਸਟ ਰੀਸਾਈਕਲਿੰਗ ਅਤੇ ਮੈਨੇਜਮੈਂਟ ਪਲਾਂਟ ਸਥਾਪਿਤ ਕੀਤਾ ਜਾਵੇਗਾ, ਜੋ ਕਿ ਮੰਦਰ ਕੰਪਲੈਕਸ ਵਿਚ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰੇਗਾ ਅਤੇ ਮੰਦਰ ਦੇ ਕੰਪਲੈਕਸ ਵਿਚ ਸਫਾਈ ਬਰਕਰਾਰ ਰੱਖੇਗਾ। ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਚਿੰਨ੍ਹ ਬਣਾਏ ਜਾਣਗੇ ਅਤੇ ਸਥਾਨਕ ਦੁਕਾਨਦਾਰਾਂ ਲਈ ਦੁਕਾਨਾਂ ਦੀ ਉਸਾਰੀ ਕੀਤੀ ਜਾਵੇਗੀ। ਇਨ੍ਹਾਂ ਨਵੀਨਤਾਕਾਰੀ ਪਹਿਲਕਦਮੀਆਂ ਦਾ ਉਦੇਸ਼ ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਦੇ ਸਮੁੱਚੇ ਅਨੁਭਵ ਨੂੰ ਹੋਰ ਬਿਹਤਰ ਬਣਾਉਣਾ ਹੈ।

ਪ੍ਰਦੇਸ਼ ਸਰਕਾਰ ਦੇ ਬੁਲਾਰੇ ਨੇ ਸ਼ਿਮਲਾ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਮੁੱਖ ਮੰਤਰੀ ਸੁੱਖੂ ਦੀ ਅਗਵਾਈ 'ਚ ਸੂਬੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਨਵੇਂ ਆਯਾਮ ਪ੍ਰਦਾਨ ਕਰਨ ਲਈ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੰਦਰ ਉੱਤਰੀ ਭਾਰਤ ਦਾ ਪ੍ਰਸਿੱਧ ਸ਼ਕਤੀਪੀਠ ਹੈ ਅਤੇ ਹਰ ਸਾਲ ਲੱਖਾਂ ਸ਼ਰਧਾਲੂ ਇਸ ਸ਼ਕਤੀਪੀਠ ਦੇ ਦਰਸ਼ਨਾਂ ਲਈ ਆਉਂਦੇ ਹਨ। ਇਹ ਸਹੂਲਤਾਂ ਸ਼ਰਧਾਲੂਆਂ ਦੀ ਯਾਤਰਾ ਨੂੰ ਹੋਰ ਸੁਖਾਲਾ ਅਤੇ ਆਰਾਮਦਾਇਕ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੀਆਂ।

Have something to say? Post your comment

ਅਤੇ ਹਿਮਾਚਲ ਖਬਰਾਂ

ਹਮੀਰਪੁਰ, ਚੰਬਾ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

ਹਮੀਰਪੁਰ, ਚੰਬਾ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਹਿਮਾਚਲ ਪ੍ਰਦੇਸ਼ 'ਚ ਹਾਈ ਅਲਰਟ

ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਹਿਮਾਚਲ ਪ੍ਰਦੇਸ਼ 'ਚ ਹਾਈ ਅਲਰਟ

ਹਿਮਾਚਲ ਪ੍ਰਦੇਸ਼ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਹਿਮਾਚਲ ਪ੍ਰਦੇਸ਼ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਸ਼ਿਮਲਾ 'ਚ JCB ਮਸ਼ੀਨ ਖੱਡ 'ਚ ਡਿੱਗੀ, 2 ਦੀ ਮੌਤ

ਸ਼ਿਮਲਾ 'ਚ JCB ਮਸ਼ੀਨ ਖੱਡ 'ਚ ਡਿੱਗੀ, 2 ਦੀ ਮੌਤ

ਸਮੋਸੇ' ਤੋਂ ਬਾਅਦ ਨਵਾਂ ਬਵਾਲ! ਮੁੱਖ ਸਕੱਤਰ ਨੇ ਅਫ਼ਸਰਾਂ ਨੂੰ ਦਿੱਤੀ ਹੋਲੀ ਪਾਰਟੀ, ਸਰਕਾਰ ਨੂੰ ਭੇਜ ਦਿੱਤਾ ਬਿੱਲ

ਸਮੋਸੇ' ਤੋਂ ਬਾਅਦ ਨਵਾਂ ਬਵਾਲ! ਮੁੱਖ ਸਕੱਤਰ ਨੇ ਅਫ਼ਸਰਾਂ ਨੂੰ ਦਿੱਤੀ ਹੋਲੀ ਪਾਰਟੀ, ਸਰਕਾਰ ਨੂੰ ਭੇਜ ਦਿੱਤਾ ਬਿੱਲ

DC ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਗਿਆ ਭਵਨ

DC ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਗਿਆ ਭਵਨ

PM ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀ ਵਧਾਈ

PM ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀ ਵਧਾਈ

ਤੜਕਸਾਰ ਵਾਪਰ ਗਿਆ ਵੱਡਾ ਹਾਦਸਾ ; ਚੰਡੀਗੜ੍ਹ ਤੋਂ ਨਿਕਲ ਕੇ ਪਲਟ ਗਈ ਸਵਾਰੀਆਂ ਨਾਲ ਭਰੀ ਲਗਜ਼ਰੀ ਬੱਸ

ਤੜਕਸਾਰ ਵਾਪਰ ਗਿਆ ਵੱਡਾ ਹਾਦਸਾ ; ਚੰਡੀਗੜ੍ਹ ਤੋਂ ਨਿਕਲ ਕੇ ਪਲਟ ਗਈ ਸਵਾਰੀਆਂ ਨਾਲ ਭਰੀ ਲਗਜ਼ਰੀ ਬੱਸ

ਨਰਾਤਿਆਂ ਦੌਰਾਨ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਹਿਮਾਚਲ 'ਚ ਸ਼ਕਤੀਪੀਠਾਂ ਦੇ ਕੀਤੇ ਦਰਸ਼ਨ

ਨਰਾਤਿਆਂ ਦੌਰਾਨ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਹਿਮਾਚਲ 'ਚ ਸ਼ਕਤੀਪੀਠਾਂ ਦੇ ਕੀਤੇ ਦਰਸ਼ਨ

ਕੰਗਨਾ ਰਣੌਤ ਨੂੰ ਬਿਜਲੀ ਵਿਭਾਗ ਦਾ ਝਟਕਾ, ਖਾਲੀ ਘਰ 'ਚ ਆਇਆ ਮੋਟਾ ਬਿੱਲ

ਕੰਗਨਾ ਰਣੌਤ ਨੂੰ ਬਿਜਲੀ ਵਿਭਾਗ ਦਾ ਝਟਕਾ, ਖਾਲੀ ਘਰ 'ਚ ਆਇਆ ਮੋਟਾ ਬਿੱਲ