Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਮਾਤਾ-ਪਿਤਾ ਦੇ ਆਸ਼ੀਰਵਾਦ ਵਾਲੇ ਬੱਚਿਆਂ ਨੂੰ ਦੁਨੀਆਂ ਦੀ ਹਰ ਖੁਸ਼ੀ ਮਿਲਦੀ ਹੈ: ਸਵਾਮੀ ਰਮੇਸ਼ਾਨੰਦ ਜੀ ਮਹਾਰਾਜ

04 ਨਵੰਬਰ, 2025 05:25 PM
ਸੁਨਾਮ (ਰਮੇਸ਼ ਗਰਗ) : ਸੁਨਾਮ ਦੇ ਮਾਇਆ ਗਾਰਡਨ ਵਿਖੇ ਸਥਿਤ ਸ਼੍ਰੀ ਸ਼ਿਵ ਮੰਦਰ ਦੇ ਵਿੱਚ ਚੱਲ ਰਹੀ ਸੱਤ ਰੋਜ਼ਾ ਸ਼੍ਰੀਮਦ ਭਾਗਵਤ ਕਥਾ ਗਿਆਨ ਯਗ ਦੇ ਚੌਥੇ ਦਿਨ ਭਗਵਾਨ ਸ਼੍ਰੀਕ੍ਰਿਸ਼ਨ ਦਾ ਜਨਮ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਕਥਾ ਦੌਰਾਨ ਜਦੋਂ ਪ੍ਰਸਿੱਧ ਭਜਨ “ਨੰਦ ਕੇ ਘਰ ਆਨੰਦ ਭਯੋ, ਜੈ ਕਨ੍ਹਈਆ ਲਾਲ ਕੀ” ਗੂੰਜਿਆ, ਤਾਂ ਪੂਰਾ ਕਥਾ ਪੰਡਾਲ ਭਗਤੀ ਰਸ ਵਿੱਚ ਝੂਮ ਉਠਿਆ। ਭਗਤਾਂ ਨੇ ਭਗਵਾਨ ਦੇ ਜਨਮ ਦੀ ਖੁਸ਼ੀ ਵਿੱਚ ਨਾਚ ਗੀਤਾਂ ਨਾਲ ਝੂਮ ਕੇ ਮਹੌਲ ਨੂੰ ਭਗਤੀਮਈ ਬਣਾ ਦਿੱਤਾ।
 
ਕਥਾ ਪੰਡਾਲ ਨੂੰ ਗੁਬਾਰਿਆਂ ਅਤੇ ਫੁੱਲਾਂ ਦੀਆਂ ਮਾਲਾਵਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਕਥਾਵਾਚਕ ਸਵਾਮੀ ਰਮੇਸ਼ਾਨੰਦ ਜੀ ਮਹਾਰਾਜ ਨੇ ਸ਼੍ਰੀਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਦਾ ਮਨਮੋਹਕ ਵਰਣਨ ਕੀਤਾ ਅਤੇ ਧਰਮ, ਅਰਥ, ਕਾਮ ਅਤੇ ਮੋਖ ਦੇ ਮਹੱਤਵ ’ਤੇ ਵਿਸਤ੍ਰਿਤ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਦੁਨੀਆਂ ਵਿੱਚ ਅਨਿਆਇ ਅਤੇ ਅਧਰਮ ਵਧਦਾ ਹੈ, ਤਦੋਂ ਪ੍ਰਭੂ ਵੱਖ-ਵੱਖ ਰੂਪਾਂ ਵਿੱਚ ਅਵਤਾਰ ਧਾਰਨ ਕਰਕੇ ਧਰਮ ਦੀ ਸਥਾਪਨਾ ਕਰਦੇ ਹਨ। ਕੰਸ ਦੇ ਅਤਿਆਚਾਰਾਂ ਦਾ ਅੰਤ ਕਰਨ ਲਈ ਭਗਵਾਨ ਸ਼੍ਰੀਕ੍ਰਿਸ਼ਨ ਦਾ ਜਨਮ ਹੋਇਆ ਸੀ।
 
ਜਦੋਂ ਕਥਾ ਦੌਰਾਨ ਬਾਸੁਦੇਵ ਤੇ ਬਾਲ ਗੋਪਾਲ ਦੀ ਝਾਂਕੀ ਦਰਸ਼ਨ ਲਈ ਪ੍ਰਦਰਸ਼ਿਤ ਕੀਤੀ ਗਈ, ਤਾਂ ਸਾਰੇ ਸ਼ਰਧਾਲੂਆਂ ਨੇ “ਜੈ ਕਨ੍ਹਈਆ ਲਾਲ ਕੀ” ਦੇ ਨਾਅਰੇ ਲਗਾ ਕੇ ਭਗਤੀਮਈ ਨ੍ਰਿਤ ਕਰਨਾ ਸ਼ੁਰੂ ਕਰ ਦਿੱਤਾ।
 
ਸਵਾਮੀ ਜੀ ਨੇ ਆਪਣੇ ਪ੍ਰਵਚਨ ਦੌਰਾਨ ਕਿਹਾ ਕਿ ਜੇਕਰ ਜੀਵਨ ਵਿੱਚ ਸਹੀ ਰਾਹ ਤੇ ਤੁਰਨਾ ਹੈ, ਤਾਂ ਸੱਚੇ ਸੰਕਲਪ ਲੈਣੇ ਬਹੁਤ ਜ਼ਰੂਰੀ ਹਨ। ਹਰ ਬੱਚੇ ਨੂੰ ਆਪਣੇ ਮਾਤਾ-ਪਿਤਾ ਅਤੇ ਗੁਰੂ ਦੀ ਗੱਲ ਮੰਨਣੀ ਚਾਹੀਦੀ ਹੈ, ਕਿਉਂਕਿ ਜਿਨ੍ਹਾਂ ਬੱਚਿਆਂ ’ਤੇ ਮਾਤਾ-ਪਿਤਾ ਦਾ ਆਸ਼ੀਰਵਾਦ ਹੁੰਦਾ ਹੈ, ਉਹਨਾਂ ਨੂੰ ਸੰਸਾਰ ਦੀ ਹਰ ਖੁਸ਼ੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਭਾਗਵਤ ਕਥਾ, ਸਤਸੰਗ ਅਤੇ ਕੀਰਤਨ ਵਰਗੇ ਧਾਰਮਿਕ ਸਮਾਗਮਾਂ ਵਿੱਚ ਜ਼ਰੂਰ ਲੈ ਕੇ ਜਾਣ, ਤਾਂ ਜੋ ਬੱਚਿਆਂ ਵਿੱਚ ਚੰਗੇ ਸੰਸਕਾਰ ਵਿਕਸਤ ਹੋਣ।
 
ਕਥਾ ਦੌਰਾਨ ਵਿਆਸ ਪੂਜਾ, ਭਜਨ, ਝਾਂਕੀ ਅਤੇ ਆਰਤੀ ਦੇ ਸਮੇਂ ਸ਼ਰਧਾਲੂਆਂ ਦਾ ਉਤਸ਼ਾਹ ਦੇਖਣ ਵਾਲਾ ਸੀ। ਮਾਇਆ ਗਾਰਡਨ ਪੂਰੀ ਤਰ੍ਹਾਂ ਭਗਤੀ ਰਸ ਵਿੱਚ ਡੁੱਬਿਆ ਹੋਇਆ ਦਿਖਾਈ ਦਿੱਤਾ।
 
ਕਥਾ ਦੇ ਅੰਤ ’ਤੇ ਪ੍ਰਸਿੱਧ ਆਰਤੀ “ਸ਼੍ਰੀ ਭਾਗਵਤ ਭਗਵਾਨ ਕੀ ਹੈ ਆਰਤੀ, ਪਾਪੀਆਂ ਕੋ ਪਾਪ ਸੇ ਹੈ ਤਾਰਤੀ” ਦਾ ਸਮੂਹਿਕ ਗਾਇਨ ਕੀਤਾ ਗਿਆ। ਇਸ ਤੋਂ ਬਾਅਦ ਸਾਰੇ ਸ਼ਰਧਾਲੂਆਂ ਵਿੱਚ ਮਹਾਪ੍ਰਸਾਦ ਦਾ ਵਿਤਰਨ ਕੀਤਾ ਗਿਆ।
 
ਇਸ ਧਾਰਮਿਕ ਸਮਾਗਮ ਦੀ ਪ੍ਰਧਾਨਗੀ ਸਵਾਮੀ ਦਾਮੋਦਰ ਸ਼ਰਣ ਜੀ (ਹਰਿਦੁਆਰ) ਨੇ ਕੀਤੀ, ਜਦਕਿ ਸਵਾਮੀ ਸ਼ੰਕਰ ਮੁਨੀ ਜੀ ਮਹਾਰਾਜ (ਨਿਲੋਵਾਲ ਵਾਲੇ) ਨੇ ਭਗਤਾਂ ਨੂੰ ਸੰਬੋਧਨ ਕਰਦੇ ਹੋਏ ਧਰਮ ਅਨੁਸਾਰ ਜੀਵਨ ਜੀਉਣ ਦਾ ਸੰਦੇਸ਼ ਦਿੱਤਾ।
ਅੱਜ ਕਥਾ ਵਿੱਚ ਨਰਿੰਦਰਪਾਲ ਸ਼ਰਮਾ ਸੈਕਟਰੀ ਮਾਰਕੀਟ ਕਮੇਟੀ ਅਤੇ ਬ੍ਰਿਜ ਬਾਲਾ, ਐਡਵੋਕੇਟ ਪੁਰਸ਼ੋਤਮ ਬਾਂਸਲ ਅਤੇ ਸੁਮਿਤਰਾ ਬਾਂਸਲ, ਉਦਯੋਗਪਤੀ  ਭੂਸ਼ਣ ਕਾਂਸਲ ਅਤੇ ਮੀਨੂ ਕਾਂਸਲ, ਅਜੈ ਕਾਂਸਲ, ਅੰਕਿਤ ਕਾਂਸਲ ਅਤੇ ਹੋਰ ਕਮੇਟੀ ਸ਼ਿਵ ਮੰਦਰ ਅੰਗਾਰੀਆਂ ਵਾਲਾ,  ਸੁਬੇਦਾਰ ਦਰਸ਼ਨ ਸਿੰਘ,  ਜਗਦੀਸ਼ ਵਰਮਾ ਅਤੇ  ਰਾਜੇਸ਼ ਕੁਮਾਰ ਸਾਬਕਾ ਪ੍ਰਧਾਨ ਸ਼੍ਰੀ ਨੈਨਾ ਦੇਵੀ ਮੰਦਰ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ