Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਮਾਨਸਿਕ ਰੋਗੀਆਂ ਦੇ ਇਲਾਜ ਵਿਚ ਕਾਰਗਰ ਸਿੱਧ ਹੋਵੇਗੀ ਟੈਲੀ ਮਾਨਸ ਸੁਵਿਧਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

19 ਅਗਸਤ, 2025 05:00 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਮਾਨਸਿਕ ਰੋਗਾਂ ਦੇ ਬਿਹਤਰ ਇਲਾਜ ਪ੍ਰਬੰਧਨ ਲਈ ਯਤਨਸ਼ੀਲ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿਹਤ ਵਿਭਾਗ ਵੱਲੋਂ ਲੋਕਾਂ ਦੀ ਮਾਨਸਿਕ ਸਿਹਤ ਨੂੰ ਬਣਾਈ ਰੱਖਣ ਲਈ ਟੈਲੀ ਮਾਨਸ ਸੇਵਾ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਾਨਸਿਕ ਰੋਗੀਆਂ ਦੀ ਪਛਾਣ ਅਤੇ ਇਲਾਜ ਪ੍ਰਬੰਧਨ ਲਈ ਟੈਲੀ ਮਾਨਸ ਹੈਲਪਲਾਈਨ ਨਬੰਰ 14416 ਨੂੰ ਵਿਆਪਕ ਪੱਧਰ 'ਤੇ ਪ੍ਰਚਾਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਵੀ ਟੈਲੀ ਮਾਨਸ ਹੈਲਪਲਾਈਨ ਨਬੰਰ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਹੈ ਕਿ ਟੈਲੀ ਮਾਨਸ ਟੋਲ ਫ਼ਰੀ ਹੈਲਪਲਾਈਨ ਨੰਬਰ ਸਮੂਹ ਸਿਹਤ ਸੰਸਥਾਵਾਂ ਵਿੱਚ ਪ੍ਰਮੁੱਖਤਾ ਨਾਲ ਡਿਸਪਲੇਅ ਕੀਤਾ ਜਾਵੇ। ਮਾਨਸਿਕ ਸਿਹਤ ਨੂੰ ਬਣਾਈ ਰੱਖਣ ਲਈ ਬਣਾਈਆਂ ਵੀਡਿਓਜ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮ ਰਾਹੀਂ ਪ੍ਰਚਾਰਿਤ ਕੀਤਾ ਜਾਵੇ। ਟੈਲੀ ਮਾਨਸ ਐਪ ਦੇ ਕਿਯੂ ਆਰ ਕੋਡ ਬਾਰੇ ਪੋਸਟਰ ਨੂੰ ਵੀ ਸਮੂਹ ਸਿਹਤ ਸੰਸਥਾਵਾਂ ਵਿੱਚ ਪ੍ਰਮੁੱਖਤਾ ਨਾਲ਼ ਡਿਸਪਲੇਅ ਕੀਤਾ ਜਾਵੇ। ਟੈਲੀ ਮਾਨਸ ਹੈਲਪਲਾਈਨ ਨਬੰਰ 14416 ਅਤੇ ਟੈਲੀ ਮਾਨਸ ਐਪ ਬਾਰੇ ਮਮਤਾ ਦਿਵਸ ਅਤੇ ਸਕੂਲਾਂ/ਕਾਲਜਾਂ ਆਦਿ ਵਿੱਚ ਵੀ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਵੇ।
 
ਡਾ. ਗੁਰਿੰਦਰਜੀਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿਚ ਹਰ ਤਰ੍ਹਾਂ ਦੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਲਈ ਇੱਕ ਵੱਡੀ ਪਹਿਲਕਦਮੀ ਕਰਦੇ ਹੋਏ ਘਰ ਬੈਠਿਆਂ ਹੀ ਮਾਨਸਿਕ ਰੋਗਾਂ ਦੇ ਇਲਾਜ ਲਈ 14416 ਦੀ ਹੈਲਪਲਾਈਨ ਸੇਵਾ ਸ਼ੁਰੂ ਕੀਤੀ ਹੋਈ ਹੈ। ਇਸ ਪ੍ਰੋਜੈਕਟ ਨੂੰ ਟੈਲੀ ਮਾਨਸ ਨਾਂ ਦਿਤਾ ਗਿਆ ਹੈ। ਇਹ ਪ੍ਰੋਜੈਕਟ ਦਿਮਾਗੀ ਰੋਗਾਂ ਦੇ ਹਰ ਤਰ੍ਹਾਂ ਦੇ ਮਰੀਜ਼ਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਹੈਲਪਲਾਈਨ ਰਾਹੀਂ ਘਰ ਬੈਠੇ ਦਿਮਾਗੀ ਰੋਗੀ ਸਲਾਹ ਅਤੇ ਦਵਾਈ ਬਾਰੇ ਪੁੱਛ ਸਕਦੇ ਹਨ। ਮਰੀਜ਼ ਡਾਕਟਰ ਕੋਲ ਆਨਲਾਈਨ ਅਪੁਆਇਟਮੈਂਟ ਬੁੱਕ ਕਰਵਾ ਸਕਦਾ ਹੈ। ਇਸ ਟੈਲੀ ਮਾਨਸ ਸੇਵਾ ਨਾਲ ਆਪਣੇ ਪਰਿਵਾਰ ਅਤੇ ਕਿਸੇ ਵੀ ਦਿਮਾਗੀ ਰੋਗ ਨਾਲ ਪ੍ਰਭਾਵਿਤ ਵਿਅਕਤੀ ਲਈ ਸਿਹਤ ਸਹੂਲਤ ਲੈ ਸਕਦੇ ਹਨ। ਡਾ ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਦਿਮਾਗੀ ਰੋਗਾਂ ਦਾ ਇਲਾਜ ਜ਼ਰੂਰੀ ਹੈ ਅਤੇ ਸਮੂਹ ਲੋਕਾਂ ਨੂੰ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ।
 
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਕਿਸੇ ਮਾਨਸਿਕ ਸਮੱਸਿਆ ਜਿਵੇਂ ਚਿੰਤਾ, ਉਦਾਸੀ, ਨਾਕਾਰਾਤਮਕ ਵਿਚਾਰ, ਆਤਮ ਹੱਤਿਆ ਦੇ ਵਿਚਾਰ ਆਦਿ ਤੋਂ ਪੀੜਤ ਜਾਂ ਆਪਣੇ ਸਮਾਜਿਕ ਅਤੇ ਪਰਿਵਾਰਕ ਹਾਲਾਤਾਂ ਤੋਂ ਪ੍ਰੇਸ਼ਾਨ ਹੋ ਕੇ ਮਨ ਵਿੱਚ ਵਾਰ-ਵਾਰ ਖੁਦਕੁਸ਼ੀ ਦਾ ਖਿਆਲ ਆਉਣਾ ਜਾਂ ਪੜ੍ਹਾਈ ਦਾ ਤਣਾਅ ਹੋਣਾ, ਸ਼ੱਕ ਜਾਂ ਵਹਿਮ ਦੀ ਬਿਮਾਰੀ ਤੇ ਨਸ਼ਿਆਂ ਤੋਂ ਪੀੜਤ ਮਰੀਜ਼ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਦਿ ਇਸ ਟੋਲ ਫ਼ਰੀ ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਮਦਦ ਲੈ ਸਕਦੇ ਹਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ