Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

14 ਅਪ੍ਰੈਲ, 2026 02:24 PM

ਬਠਿੰਡਾ : ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਕੀਤਾ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਨੂੰ ਕੰਚਨ ਕੁਮਾਰੀ ਦੇ ਕਤਲ ਦਾ ਬੇਹੱਦ ਪਛਤਾਵਾ ਹੈ ਅਤੇ ਉਸ ਦਾ ਇਰਾਦਾ ਉਸ ਨੂੰ ਜਾਨੋਂ ਮਾਰਨ ਦਾ ਨਹੀਂ ਸੀ। ਪੁਲਸ ਪੁੱਛਗਿੱਛ ਦੌਰਾਨ ਉਸ ਨੇ ਦਾਅਵਾ ਕੀਤਾ ਕਿ ਇਹ ਕਤਲ ਅਣਜਾਣੇ 'ਚ ਹੋਇਆ, ਜਿਸ ਕਾਰਨ ਘਬਰਾਹਟ 'ਚ ਉਸ ਨੂੰ ਮੌਕੇ ਤੋਂ ਫ਼ਰਾਰ ਹੋਣਾ ਪਿਆ। ਡੀ. ਐੱਸ. ਪੀ. ਸਿਟੀ-2 ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਆਪਣਾ ਗੁਨਾਹ ਕਬੂਲਦਿਆਂ ਪਛਤਾਵਾ ਜ਼ਾਹਰ ਕੀਤਾ ਹੈ।

ਪੁਲਸ ਅਧਿਕਾਰੀ ਮੁਤਾਬਕ ਅਕਸਰ ਕਾਤਲ ਕਾਨੂੰਨੀ ਕਾਰਵਾਈ ਜਾਂ ਸਜ਼ਾ 'ਚ ਨਰਮੀ ਪਾਉਣ ਲਈ ਪੁੱਛਗਿੱਛ ਦੌਰਾਨ ਅਜਿਹੇ ਪਛਤਾਵੇ ਦਾ ਪ੍ਰਗਟਾਵਾ ਕਰਦੇ ਹਨ। ਮੁਲਜ਼ਮ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ, ਜਿਸ ਨਾਲ ਕਤਲ ਨਾਲ ਜੁੜੇ ਕਈ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਇਸ ਵੇਲੇ ਪੁਲਸ ਰਿਮਾਂਡ ’ਤੇ ਹੈ। ਉਸ ਦੀ ਰਿਮਾਂਡ ਦੀ ਮਿਆਦ 15 ਅਪ੍ਰੈਲ ਨੂੰ ਖ਼ਤਮ ਹੋਵੇਗੀ, ਜਿਸ ਤੋਂ ਬਾਅਦ ਉਸ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਕੀ ਸੀ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਜੂਨ 2025 'ਚ ਕੰਚਨ ਕੁਮਾਰੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਨੇ ਪੂਰੇ ਪੰਜਾਬ 'ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਕੰਚਨ ਨੂੰ ਇੱਕ ਪ੍ਰਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ, ਜਿੱਥੇ 9-10 ਜੂਨ ਦੀ ਰਾਤ ਨੂੰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਤਿੰਨ ਦਿਨ ਬਾਅਦ ਉਸ ਦੀ ਲਾਸ਼ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ 'ਚ ਖੜ੍ਹੀ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ। ਪੁਲਸ ਜਾਂਚ ਮੁਤਾਬਕ ਪਿੰਡ ਮਹਿਰੋਂ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ, ਜੋ ਕਿ ਇੱਕ ਨਿਹੰਗ ਸਿੰਘ ਹੈ, ਨੇ ਆਪਣੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਦਾ ਦੋਸ਼ ਸੀ ਕਿ ਕੰਚਨ ਦਾ ਸੋਸ਼ਲ ਮੀਡੀਆ ਕੰਟੈਂਟ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁਝ ਘੰਟੇ ਬਾਅਦ ਹੀ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂ. ਏ. ਈ. ਫ਼ਰਾਰ ਹੋ ਗਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ