Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

'ਮਾਰੂਥਲ ਬਣ ਜਾਵੇਗੀ ਦਿੱਲੀ..!', ਸੁਪਰੀਮ ਕੋਰਟ ਦੀ ਅਰਾਵਲੀ ਰੇਂਜ ਦੀ ਨਵੀਂ ਪਰਿਭਾਸ਼ਾ ਨੂੰ ਲੈ ਕੇ ਸ਼ੁਰੂ ਹੋਏ ਪ੍ਰਦਰਸ਼ਨ

24 ਦਸੰਬਰ, 2025 07:38 PM

ਨਵੀਂ ਦਿੱਲੀ : ਰਾਜਸਥਾਨ 'ਚ ਪੈਂਦੀਆਂ ਪਹਾੜੀਆਂ 'ਅਰਾਵਲੀ ਰੇਂਜ' 'ਚ ਮਾਇਨਿੰਗ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਅਰਾਵਲੀ ਪਹਾੜੀਆਂ ਅਤੇ ਸ਼੍ਰੇਣੀਆਂ ਲਈ ਇੱਕ ਵਿਗਿਆਨਕ ਅਤੇ ਇੱਕਸਾਰ ਪਰਿਭਾਸ਼ਾ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਦਾ ਮੁੱਖ ਮਕਸਦ ਖੇਤਰ ਵਿੱਚ ਮਾਈਨਿੰਗ (ਖਣਨ) ਗਤੀਵਿਧੀਆਂ ਨੂੰ ਨਿਯਮਤ ਕਰਨਾ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਹਾਲਾਂਕਿ ਇਸ ਨਵੀਂ ਪਰਿਭਾਸ਼ਾ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

ਅਦਾਲਤ ਦੁਆਰਾ ਸਵੀਕਾਰ ਕੀਤੀ ਗਈ ਨਵੀਂ ਪਰਿਭਾਸ਼ਾ ਅਨੁਸਾਰ, ਹੁਣ 'ਅਰਾਵਲੀ ਪਹਾੜੀ' ਉਸ ਪਹਾੜੀ ਨੂੰ ਮੰਨਿਆ ਜਾਵੇਗਾ ਜੋ ਜ਼ਮੀਨੀ ਪੱਧਰ ਤੋਂ ਘੱਟੋ-ਘੱਟ 100 ਮੀਟਰ (328 ਫੁੱਟ) ਉੱਚੀ ਹੈ। ਜੇਕਰ ਦੋ ਅਜਿਹੀਆਂ ਪਹਾੜੀਆਂ ਇੱਕ-ਦੂਜੇ ਤੋਂ 500 ਮੀਟਰ ਦੇ ਘੇਰੇ ਵਿੱਚ ਹਨ ਤਾਂ ਉਨ੍ਹਾਂ ਦੇ ਵਿਚਕਾਰਲੇ ਖੇਤਰ ਨੂੰ 'ਅਰਾਵਲੀ ਰੇਂਜ' ਵਜੋਂ ਜਾਣਿਆ ਜਾਵੇਗਾ।

ਸੁਪਰੀਮ ਕੋਰਟ ਵੱਲੋਂ ਦਰਸਾਈ ਗਈ ਇਸ ਨਵੀਂ ਪਰਿਭਾਸ਼ਾ ਬਾਰੇ ਵਾਤਾਵਰਣ ਪ੍ਰੇਮੀਆਂ ਅਤੇ ਪ੍ਰਦਰਸ਼ਨਕਾਰੀਆਂ ਦਾ ਤਰਕ ਹੈ ਕਿ ਸਿਰਫ਼ ਉਚਾਈ ਨੂੰ ਆਧਾਰ ਬਣਾਉਣ ਨਾਲ ਛੋਟੀਆਂ ਪਹਾੜੀਆਂ ਅਤੇ ਟਿੱਲਿਆਂ ਦੀ ਹੋਂਦ ਖ਼ਤਰੇ 'ਚ ਪੈ ਜਾਵੇਗੀ। ਉਨ੍ਹਾਂ ਅਨੁਸਾਰ, ਇਹ ਛੋਟੀਆਂ ਪਹਾੜੀਆਂ ਜ਼ਮੀਨੀ ਪਾਣੀ ਨੂੰ ਸਟੋਰ ਕਰਨ, ਬਾਇਓਡਾਇਵਰਸਿਟੀ ਨੂੰ ਬਚਾਉਣ ਅਤੇ ਮਾਰੂਥਲ ਦੇ ਫੈਲਾਅ ਨੂੰ ਰੋਕਣ ਲਈ ਬਹੁਤ ਮਹੱਤਵਪੂਰਨ ਹਨ।

ਇਸ ਬਾਰੇ ਕਈ ਆਗੂਆਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਰਾਵਲੀ ਪਹਾੜੀਆਂ ਦਾ ਨੁਕਸਾਨ ਦਿੱਲੀ ਅਤੇ ਰਾਜਸਥਾਨ ਲਈ ਬੇਹੱਦ ਘਾਤਕ ਸਾਬਿਤ ਹੋ ਸਕਦਾ ਹੈ, ਕਿਉਂਕਿ ਇਹ ਰੇਂਜ ਮਾਰੂਥਲ ਨੂੰ ਅੱਗੇ ਵਧਣ ਤੋਂ ਰੋਕਣ ਵਾਲੀ ਇੱਕ ਕੁਦਰਤੀ ਕੰਧ ਵਾਂਗ ਕੰਮ ਕਰਦੀ ਹੈ। ਸੁਪਰੀਮ ਕੋਰਟ ਦੇ ਇਸ ਨਿਰਦੇਸ਼ ਦੇ ਖ਼ਿਲਾਫ਼ ਗੁਰੂਗ੍ਰਾਮ ਅਤੇ ਉਦੈਪੁਰ ਵਰਗੇ ਸ਼ਹਿਰਾਂ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕੀਤੇ ਗਏ ਹਨ।

ਕੇਂਦਰ ਸਰਕਾਰ ਨੇ ਇਨ੍ਹਾਂ ਖਦਸ਼ਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਨਵਾਂ ਢਾਂਚਾ ਨਿਯਮਾਂ ਵਿੱਚ ਇੱਕਸਾਰਤਾ ਲਿਆਵੇਗਾ ਅਤੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਨੂੰ ਸਖ਼ਤ ਕਰੇਗਾ। ਵਾਤਾਵਰਣ ਮੰਤਰਾਲੇ ਅਨੁਸਾਰ, ਪੂਰੀ ਅਰਾਵਲੀ ਰੇਂਜ ਦਾ ਸਿਰਫ਼ 2 ਫ਼ੀਸਦੀ ਹਿੱਸਾ ਹੀ ਸਖ਼ਤ ਅਧਿਐਨ ਅਤੇ ਮਨਜ਼ੂਰੀ ਤੋਂ ਬਾਅਦ ਸੰਭਾਵੀ ਮਾਈਨਿੰਗ ਲਈ ਵਰਤਿਆ ਜਾ ਸਕੇਗਾ।

ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਹੁਣ ਤੋਂ ਕਿਸੇ ਵੀ ਨਵੀਂ ਮਾਈਨਿੰਗ ਲੀਜ਼ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਵਾਤਾਵਰਣ ਮੰਤਰਾਲੇ ਨੂੰ ਇੱਕ ਵਿਆਪਕ ਪ੍ਰਬੰਧਨ ਯੋਜਨਾ ਤਿਆਰ ਕਰਨੀ ਹੋਵੇਗੀ। ਅੰਦੋਲਨਕਾਰੀ ਸਮੂਹ ਹੁਣ ਇਸ ਪਰਿਭਾਸ਼ਾ ਨੂੰ ਕਾਨੂੰਨੀ ਤੌਰ 'ਤੇ ਚੁਣੌਤੀ ਦੇਣ ਬਾਰੇ ਵਿਚਾਰ ਕਰ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ