Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

25 ਸਤੰਬਰ, 2026 08:22 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਤਿਓਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਮਾਣਯੋਗ ਕਮਿਸ਼ਨਰ ਫੂਡ ਸੇਫਟੀ, ਪੰਜਾਬ, ਸ਼੍ਰੀਮਤੀ ਕੰਵਲਪ੍ਰੀਤ ਬਰਾੜ ਜੀ ਦੀਆਂ ਹਦਾਇਤਾਂ ਅਨੁਸਾਰ ਫੂਡ ਸੇਫਟੀ ਟੀਮ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 19 ਅਤੇ 20 ਸਤੰਬਰ ਨੂੰ ਬਲਾਚੌਰ ਅਤੇ ਨਵਾਂਸ਼ਹਿਰ ਖੇਤਰ ਵਿੱਚ 10 ਹਲਵਾਈਆਂ/ਬੇਕਰੀਆਂ ਦੀਆਂ ਵਰਕਸ਼ਾਪਾਂ ਦੀ ਜਾਂਚ ਕੀਤੀ ਗਈ। ਸਫ਼ਾਈ ਸਬੰਧੀ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ 2 ਵਰਕਸ਼ਾਪਾਂ ਦੇ ਚਲਾਨ ਕੀਤੇ ਗਏ, ਜਦਕਿ 10 ਸੁਧਾਰ ਨੋਟਿਸ ਵੀ ਜਾਰੀ ਕੀਤੇ ਗਏ। ਸਬੰਧਤ ਕਾਰੋਬਾਰੀਆਂ ਨੂੰ ਪਾਈਆਂ ਗਈਆਂ ਕਮੀਆਂ ਤੁਰੰਤ ਦੂਰ ਕਰਨ ਅਤੇ ਫੂਡ ਸੇਫਟੀ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।
 
ਇਸੇ ਤਰ੍ਹਾਂ ਮਿਤੀ 22 ਤੋਂ 24 ਸਤੰਬਰ ਤੱਕ ਹਲਵਾਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕਰਦਿਆਂ 14 ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਸੁਧਾਰ ਨੋਟਿਸ ਜਾਰੀ ਕੀਤੇ ਗਏ। ਇਹ ਕਾਰਵਾਈ ਗੜ੍ਹੀ ਕਾਨੂੰਗੋ, ਬਲਾਚੌਰ ਅਤੇ ਰਾਹੋਂ ਰੋਡ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੀ ਗਈ।
ਚੈਕਿੰਗ ਦੌਰਾਨ ਬਾਸੀ ਅਤੇ ਮਨੁੱਖੀ ਖਪਤ ਲਈ ਅਯੋਗ ਕੁੱਲ 60 ਕਿਲੋਗ੍ਰਾਮ ਮਿਠਾਈਆਂ ਮੌਕੇ ’ਤੇ ਹੀ ਨਸ਼ਟ ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਰੰਗਦਾਰ ਮਿਠਾਈਆਂ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਲੰਗੜੋਆ ਅਤੇ ਨਵਾਂਸ਼ਹਿਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ 36 ਕਿਲੋਗ੍ਰਾਮ ਮਿਠਾਈਆਂ ਨਸ਼ਟ ਕਰਵਾਈਆਂ ਗਈਆਂ।
ਫੂਡ ਸੇਫਟੀ ਟੀਮ ਵੱਲੋਂ ਟੋਲ ਪਲਾਜ਼ਾ ਨੇੜੇ ਨਾਕਾ ਲਗਾ ਕੇ ਜ਼ਿਲ੍ਹੇ ਤੋਂ ਬਾਹਰੋਂ ਆਉਣ ਵਾਲੀਆਂ ਗੱਡੀਆਂ ਦੀ ਵੀ ਚੈਕਿੰਗ ਕੀਤੀ ਗਈ, ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਆਉਣ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਆ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ।
 
ਫੂਡ ਸੇਫਟੀ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਤਿਓਹਾਰਾਂ ਦੇ ਮੱਦੇਨਜ਼ਰ ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਮਿਠਾਈ ਵਿਕਰੇਤਾਵਾਂ ਅਤੇ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ ਵਾਲੇ ਮਿਠਾਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀਆਂ ਵਰਕਸ਼ਾਪਾਂ ਅਤੇ ਦੁਕਾਨਾਂ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਮਿਆਰੀ ਕੱਚੇ ਮਾਲ ਦੀ ਵਰਤੋਂ ਕਰਨ ਅਤੇ ਫੂਡ ਸੇਫਟੀ ਐਕਟ ਅਧੀਨ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਫੂਡ ਸੇਫਟੀ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ