Monday, March 02, 2026
BREAKING
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ  ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ ਖਾੜੀ ਦੇਸ਼ਾਂ 'ਚ ਜੰਗ ਦਾ ਖ਼ਤਰਾ: ਬਿਹਾਰ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

ਪੰਜਾਬ

ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ 

02 ਮਾਰਚ, 2026 07:09 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਭਾਰਤ ਸਰਕਾਰ ਦੇ ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਸੈਂਟਰ ਫਾਰ ਸਾਇੰਸ ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੀ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੇ ਹੁਕਮ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਾਤਾਵਰਨ ਸਿੱਖਿਆ ਅਤੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਗਤੀਵਿਧੀਆਂ ਕਰਵਾਉਣ ਲਈ ਜਿਲ੍ਹੇ ਦੇ ਈਕੋ ਕਲੱਬ ਇੰਚਾਰਜਾਂ ਦੀ ਮਿਸ਼ਨ ਲਾਈਵ ਤਹਿਤ ਸਕੂਲ ਆਫ ਐਮੀਨਸ ਨਵਾਂ ਸ਼ਹਿਰ ਵਿਖੇ ਵਰਕਸ਼ਾਪ ਲਗਾਈ ਗਈ ਅਤੇ ਵਾਤਾਵਰਣ ਸਬੰਧੀ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉਪ ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਆਦੇਸ਼ਾ ਅਤੇ ਜ਼ਿਲਾ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਕੋਆਰਡੀਨੇਟਰ ਸਤਨਾਮ ਸਿੰਘ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਨਵਾਂ ਸ਼ਹਿਰ ਵਿਖੇ ਜ਼ਿਲੇ ਦੇ 70 ਸਕੂਲਾਂ ਦੀ " ਸਕੂਲਾਂ ਵਿੱਚ ਵਰਮੀ ਕੰਪੋਸਟਿੰਗ ਖਾਦ ਕਿਵੇਂ ਤਿਆਰ ਕਰੀਏ" ਦੇ ਸਿਰਲੇਖ ਹੇਠ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵਿਸ਼ੇਸ਼ ਤੌਰ ਤੇ ਰਿਸੋਰਸ ਪਰਸਨ ਅਸ਼ੋਕ ਕੁਮਾਰ ਕਾਲੀਆ ਜਿਲਾ ਕੋ ਆਰਡੀਨੇਟਰ ,ਜਗਜੀਤ ਸਿੰਘ ਲੈਕਚਰਰ ਕਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਅਤੇ ਡਾਕਟਰ ਹਰਦੀਪ ਕੁਮਾਰ ਲੈਕਚਰਰ ਕਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਦਵਾਲ  ਨੂੰ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ।  ਰਿਸੋਰਸ ਪਰਸਨ ਦੁਆਰਾ ਸਮੂਹ ਈਕੋ ਕਲੱਬ ਇੰਚਾਰਜ ਨੂੰ ਵਾਤਾਵਰਨ ਸਬੰਧੀ ਗਤੀਵਿਧੀਆਂ ਕਰਵਾਉਣ ਹਿੱਤ ਵਰਮੀ ਕੰਪੋਸਟਿੰਗ ਨੂੰ ਤਿਆਰ ਕਰਨ ਲਈ ਪ੍ਰਯੋਗੀ ਤੌਰ ਤੇ ਵਰਮੀ ਕੰਪੋਸਟਿੰਗ ਨੂੰ ਤਿਆਰ ਕਰਨ ਦੀ ਟਰੇਨਿੰਗ ਦਿੱਤੀ ਗਈ ਜਿਸ ਨੂੰ ਸਮੂਹ ਈਕੋ ਕਲੱਬ ਇੰਚਾਰਜਾਂ ਨੇ ਬਾਖੂਬੀ ਸਿੱਖਿਆ। ਇਸ ਮੌਕੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ  ਕਰਵਾਏ ਗਏ ਜਿਸ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਅਸੀਸ ਕੁਮਾਰ ਸਰਕਾਰੀ ਮਿਡਲ ਸਕੂਲ ਕੰਗਣਾ ਬੇਟ, ਮਨਵੀਰ ਕੌਰ ਸਰਕਾਰੀ ਮਿਡਲ ਸਕੂਲ ਕੰਗ, ਭਾਵਨਾ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਜਸਕੀਰਤ ਕੌਰ ਸਰਕਾਰੀ ਹਾਈ ਸਕੂਲ ਖਾਨ ਖਾਨਾ ,ਦਾਮਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਅਤੇ ਪੂਜਾ ਸਰਕਾਰੀ ਹਾਈ ਸਕੂਲ ਕੌਲਗੜ੍ਹ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਕਿਹਾ ਕਿ ਸਾਨੂੰ ਹਰ ਮੁਸ਼ਕਿਲ ਦਾ ਸਾਹਮਣਾ ਕਰਕੇ ਸਫਲਤਾ ਵੱਲ ਨੂੰ ਵਧਣਾ ਚਾਹੀਦਾ ਹੈ।ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਨੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਅੱਗੇ ਨੂੰ ਬਚਾਉਣ ਲਈ ਸਾਨੂੰ ਵਾਤਾਵਰਨ ਪ੍ਰਤੀ ਸੁਚੇਤ ਹੋਣਾ ਅਤੀ ਜਰੂਰੀ ਹੈ ਅਤੇ ਵਿਦਿਆਰਥੀ ਉਸ ਸਾਧਨ ਹਨ ਜਿਨਾਂ ਨੂੰ ਜਾਗਰੂਕ ਕਰਕੇ ਅਸੀਂ ਆਪਣੇ ਭਵਿੱਖ ਨੂੰ ਬਚਾ ਸਕਦੇ ਹਾਂ। ਇਸ ਮੌਕੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਗਰੀਨ ਸਕੂਲ ਪ੍ਰੋਗਰਾਮ ਵਿੱਚ ਰਾਸ਼ਟਰੀ ਪੱਧਰ ਤੇ ਚੁਣੇ ਗਏ ਦਸ ਕੂਲ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਭੱਦੀ ,ਸਰਕਾਰੀ ਹਾਈ ਸਕੂਲ ਕੌਲਗੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ, ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਗੁਣਾਚੌਰ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ, ਸਰਕਾਰੀ ਹਾਈ ਸਕੂਲ ਗੜ੍ਹਪਧਾਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ  ਦੇ ਈਕੋ ਕਲੱਬ ਇੰਚਾਰਜਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵੀਰ ਚੰਦ ,ਸੰਦੀਪ ਕੁਮਾਰ, ਕਮਲਦੀਪ ਸਲਣ, ਮੋਨਿਕਾ ਵਰਮਾ, ਸਰਬਜੀਤ ਸਿੰਘ, ਲਾਲੀ ਜੋਸ਼ੀ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ

ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ

ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ

ਖਾੜੀ ਦੇਸ਼ਾਂ ਦੀ ਜੰਗ ਨੇ ਵਧਾਈ ਪੰਜਾਬ ਦੇ ਸਨਅਤਕਾਰਾਂ ਦੀ ਚਿੰਤਾ

ਖਾੜੀ ਦੇਸ਼ਾਂ ਦੀ ਜੰਗ ਨੇ ਵਧਾਈ ਪੰਜਾਬ ਦੇ ਸਨਅਤਕਾਰਾਂ ਦੀ ਚਿੰਤਾ

ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ