Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮਿੱਟੀ ਬਣਨ ਤੋਂ ਪਹਿਲਾਂ ਮਨੁੱਖਤਾ ਦੇ ਕੰਮ ਆਵੇ ਮ੍ਰਿਤਕ ਸਰੀਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ

07 ਮਈ, 2026 05:16 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਦੇਹਦਾਨ ਮਨੁੱਖਤਾ ਦੀ ਭਲਾਈ ਲਈ ਇਕ ਮਹਾਨ ਅਤੇ ਪੁੰਨ ਦਾ ਕਾਰਜ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਡਾਕਟਰੀ ਸਿੱਖਿਆ ਵਿੱਚ ਮ੍ਰਿਤਕ ਦੇਹਾਂ ਤੋਂ ਬਿਨਾਂ ਮਨੁੱਖੀ ਸਰੀਰ ਦੀ ਡੂੰਘੀ ਸਮਝ ਸੰਭਵ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹਾਂ ਦੇ ਵੱਖ-ਵੱਖ ਅੰਗ ਲੋੜਵੰਦ ਮਰੀਜ਼ਾਂ ਦੇ ਕੰਮ ਆ ਸਕਦੇ ਹਨ ਅਤੇ ਮੈਡੀਕਲ ਖੋਜ ਲਈ ਵੀ ਇਹ ਬਹੁਮੁੱਲਾ ਯੋਗਦਾਨ ਸਾਬਤ ਹੁੰਦੀਆਂ ਹਨ।
 
ਉਨ੍ਹਾਂ ਕਿਹਾ ਕਿ ਐੱਮ.ਬੀ.ਬੀ.ਐੱਸ. ਅਤੇ ਹੋਰ ਡਾਕਟਰੀ ਕੋਰਸਾਂ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਮਨੁੱਖੀ ਸਰੀਰ ਦੀ ਬਣਤਰ ਅਤੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਸਮਝਣ ਲਈ ਮ੍ਰਿਤਕ ਦੇਹ ਦੀ ਬਹੁਤ ਜ਼ਰੂਰਤ ਹੁੰਦੀ ਹੈ। ਦੇਹ ਦੀ ਉਪਲੱਬਧਤਾ ਨਾਲ ਵਿਦਿਆਰਥੀ ਮਨੁੱਖੀ ਸਰੀਰ ਦੇ ਹਰ ਅੰਗ ਨੂੰ ਬਰੀਕੀ ਨਾਲ ਸਮਝ ਸਕਦੇ ਹਨ, ਜਿਸ ਨਾਲ ਉਹ ਭਵਿੱਖ ਵਿੱਚ ਹੋਰ ਨਿਪੁੰਨ ਅਤੇ ਕਾਬਿਲ ਡਾਕਟਰ ਬਣਦੇ ਹਨ।
 
ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਦੇਹਦਾਨ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਦੇਹਦਾਨ ਫਾਰਮ ਭਰਨਾ ਹੁੰਦਾ ਹੈ ਅਤੇ ਆਪਣੇ ਪਰਿਵਾਰ ਨੂੰ ਇਸ ਸਬੰਧੀ ਜਾਣੂ ਕਰਵਾਉਣਾ ਲਾਜ਼ਮੀ ਹੁੰਦਾ ਹੈ, ਤਾਂ ਜੋ ਮੌਤ ਮਗਰੋਂ ਉਸ ਦੀ ਇੱਛਾ ਅਨੁਸਾਰ ਦੇਹਦਾਨ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਅਤੇ ਮਨੁੱਖਤਾ ਭਰੇ ਕਾਰਜ ਨਾਲ ਜੁੜ ਕੇ ਮਰਨ ਉਪਰੰਤ ਵੀ ਸਮਾਜ ਦੀ ਸੇਵਾ ਕਰਨ ਦਾ ਪ੍ਰਣ ਲੈਣ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੋਆਬਾ ਸੇਵਾ ਸਮਿੱਤੀ, ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ, ਮਾਸਟਰ ਹੁਸਨ ਲਾਲ, ਸੇਵਾਮੁਕਤ ਬੈਂਕ ਮੈਨੇਜਰ ਅਸ਼ੋਕ ਸ਼ਰਮਾ, ਸੇਵਾਮੁਕਤ ਸੁਪਰਡੈਂਟ ਅਸ਼ੋਕ ਸ਼ਰਮਾ ਸਮੇਤ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਇਸ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ।
 
ਦੋਆਬਾ ਸੇਵਾ ਸਮਿੱਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹੁਣ ਤੱਕ 146 ਲੋਕਾਂ ਨੂੰ ਮਰਨ ਉਪਰੰਤ ਦੇਹਦਾਨ ਲਈ ਪ੍ਰੇਰਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਸਵੈ-ਇੱਛੁੱਕ ਲੋਕਾਂ ਦੇ ਦੇਹਦਾਨ ਫਾਰਮ ਭਰੇ ਜਾਂਦੇ ਹਨ ਅਤੇ ਇਹ ਫਾਰਮ ਸਰਕਾਰੀ ਮੈਡੀਕਲ ਕਾਲਜ ਜਲੰਧਰ ਜਾਂ ਅੰਮ੍ਰਿਤਸਰ ਭੇਜੇ ਜਾਂਦੇ ਹਨ, ਜਿੱਥੋਂ ਦੇਹਦਾਨੀਆਂ ਦੇ ਪਛਾਣ-ਕਾਰਡ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੀ ਦੇਹਦਾਨ ਕਰਨਾ ਚਾਹੁੰਦਾ ਹੈ ਤਾਂ ਉਹ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ।
 
ਦੇਹਦਾਨੀ ਜਸਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਤਨੀ ਸਰੋਜਾ ਬਾਲਾ ਅਤੇ ਧੀਆਂ ਸਮਨਪ੍ਰੀਤ ਕੌਰ ਤੇ ਕਿਰਨਦੀਪ ਕੌਰ ਦੀ ਸਹਿਮਤੀ ਨਾਲ ਦੇਹਦਾਨ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਮਨੁੱਖੀ ਸਰੀਰ ਮਿੱਟੀ ਵਿੱਚ ਮਿਲ ਜਾਣਾ ਹੁੰਦਾ ਹੈ, ਪਰ ਜੇਕਰ ਉਸ ਦੀ ਦੇਹ ਕਿਸੇ ਵਿਦਿਆਰਥੀ ਦੀ ਪੜ੍ਹਾਈ ਅਤੇ ਖੋਜ ਲਈ ਸਹਾਇਕ ਬਣ ਕੇ ਭਵਿੱਖ ਵਿੱਚ ਕਿਸੇ ਦੀ ਜ਼ਿੰਦਗੀ ਬਚਾਉਣ ਦਾ ਕਾਰਨ ਬਣੇ, ਤਾਂ ਇਸ ਤੋਂ ਵੱਡੀ ਸੇਵਾ ਹੋਰ ਕੋਈ ਨਹੀਂ ਹੋ ਸਕਦੀ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਡਾ. ਰਮਨ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ