Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮੁਅੱਤਲ DIG ਭੁੱਲਰ ਬਾਰੇ ਵੱਡਾ ਖ਼ੁਲਾਸਾ! ਫਸਣਗੇ ਪੰਜਾਬ ਦੇ ਕਈ ਵੱਡੇ ਅਫ਼ਸਰ, ਬੈਂਕ ਲਾਕਰ ’ਚੋਂ ਮਿਲਿਆ...

22 ਅਕਤੂਬਰ, 2025 06:04 PM

ਚੰਡੀਗੜ੍ਹ : ਸੀ. ਬੀ. ਆਈ. ਨੇ ਰਿਸ਼ਵਤ ਲੈਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦਾ ਸੈਕਟਰ-9 ਸਥਿਤ ਐੱਚ. ਡੀ. ਐੱਫ਼. ਸੀ. ਬੈਂਕ ’ਚ ਮੌਜੂਦ ਲਾਕਰ ਖੋਲ੍ਹਿਆ ਗਿਆ। ਸੀ. ਬੀ. ਆਈ. ਨੂੰ ਲਾਕਰ ’ਚੋਂ 50 ਗ੍ਰਾਮ ਸੋਨੇ ਦੇ ਗਹਿਣੇ ਅਤੇ ਪ੍ਰਾਪਰਟੀ ਦੇ ਕਾਗ਼ਜ਼ਾਤ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਉਸ ਦੇ ਚਾਰ ਹੋਰ ਬੈਂਕਾਂ ’ਚ ਲਾਕਰ ਹਨ। ਛੇਤੀ ਹੀ ਸੀ. ਬੀ. ਆਈ. ਇਨ੍ਹਾਂ ਲਾਕਰਾਂ ਨੂੰ ਖੋਲ੍ਹ ਕੇ ਜਾਂਚ ਕਰੇਗੀ।

ਸੀ. ਬੀ. ਆਈ. ਨੂੰ ਉਮੀਦ ਹੈ ਕਿ ਬਾਕੀ ਬਚੇ ਲਾਕਰਾਂ ’ਚੋਂ ਸੋਨੇ ਦੇ ਹੋਰ ਗਹਿਣੇ ਮਿਲ ਸਕਦੇ ਹਨ। ਦੂਜੇ ਪਾਸੇ ਸੀ. ਬੀ. ਆਈ. ਕੋਲ ਜ਼ਬਤ ਭੁੱਲਰ ਦੀ ਡਾਇਰੀ ’ਚ ਕਈ ਵਿਚੋਲੀਆਂ ਅਤੇ ਅਫ਼ਸਰਾਂ ਦੇ ਨਾਵਾਂ ਦਾ ਜ਼ਿਕਰ ਹੈ। ਸੀ. ਬੀ. ਆਈ. ਡਾਇਰੀ ’ਚ ਮਿਲੇ ਨਾਵਾਂ ਦੀ ਜਾਂਚ ਕਰਨ ’ਚ ਲੱਗੀ ਹੈ। ਸੀ. ਬੀ. ਆਈ. ਛੇਤੀ ਹੀ ਪੰਜਾਬ ਦੇ ਕਈ ਅਫ਼ਸਰਾਂ ’ਤੇ ਸ਼ਿਕੰਜਾ ਕਸ ਸਕਦੀ ਹੈ। ਸੀ. ਬੀ. ਆਈ. ਦੀਆਂ ਟੀਮਾਂ ਭ੍ਰਿਸ਼ਟ ਅਫ਼ਸਰਾਂ ’ਤੇ ਨਜ਼ਰ ਰੱਖ ਰਹੀਆਂ ਹਨ ਤਾਂ ਕਿ ਉਨ੍ਹਾਂ ਨੂੰ ਵੀ ਸਲਾਖਾਂ ਪਿੱਛੇ ਭੇਜ ਸਕੇ।

ਹਾਕੀ ਦਾ ਖਿਡਾਰੀ ਰਹਿ ਚੁੱਕਿਆ ਵਿਚੋਲੀਆ ਕ੍ਰਿਸ਼ਨੂੰ
ਹਰਚਰਨ ਸਿੰਘ ਭੁੱਲਰ ਲਈ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲਾ ਕ੍ਰਿਸ਼ਨੂੰ ਹਾਕੀ ਦਾ ਕੌਮੀ ਖਿਡਾਰੀ ਰਹਿ ਚੁੱਕਿਆ ਹੈ। ਤਿੰਨ ਸਾਲ ਪਹਿਲਾਂ ਉਸ ਨੇ ਖੇਡਣਾ ਬੰਦ ਕਰ ਦਿੱਤਾ ਸੀ। ਉਹ ਕੌਮੀ ਖੇਡਾਂ ’ਚ ਚੰਡੀਗੜ੍ਹ ਦੀ ਹਾਕੀ ਟੀਮ ਵੱਲੋਂ ਖੇਡ ਚੁੱਕਿਆ ਹੈ। ਉਸ ਦੇ ਪੰਜਾਬ ਦੇ ਕਈ ਨੇਤਾਵਾਂ ਤੇ ਪੁਲਸ ਅਫ਼ਸਰਾਂ ਨਾਲ ਸਬੰਧਤ ਹਨ। ਫੇਸਬੁੱਕ ’ਤੇ ਕਈ ਨੇਤਾਵਾਂ ਨਾਲ ਉਸ ਦੀਆਂ ਤਸਵੀਰਾਂ ਮੌਜੂਦ ਹਨ। ਇਹ ਤਸਵੀਰਾਂ ਵਿਖਾ ਕੇ ਹੀ ਉਸ ਨੇ ਪੰਜਾਬ ਪੁਲਸ ਦੇ ਅਫ਼ਸਰਾਂ ’ਚ ਆਪਣਾ ਦਬਦਬਾ ਬਣਾਇਆ ਸੀ। ਜਾਂਚ ’ਚ ਸਾਹਮਣੇ ਆਇਆ ਕਿ ਉਸ ਨੇ ਖਿਡਾਰੀ ਹੁੰਦੇ ਹੀ ਅਧਿਕਾਰੀਆਂ ਨਾਲ ਨੇੜਤਾ ਬਣਾਈ ਸੀ। ਉਹ ਕਿਸੇ ਨਾ ਕਿਸੇ ਬਹਾਨੇ ਪਾਰਟੀ ’ਚ ਮੌਜੂਦ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਕਰਦਾ ਸੀ। ਇਸ ਤੋਂ ਬਾਅਦ ਗ਼ਲਤ ਕੰਮ ਕਰਨ ਵਾਲੇ ਲੋਕਾਂ ਦੀ ਜਾਣਕਾਰੀ ਉਹ ਪਲਸ ਅਧਿਕਾਰੀਆਂ ਨੂੰ ਦਿੰਦਾ ਸੀ। ਇਸੇ ਦਾ ਫ਼ਾਇਦਾ ਉਠਾਉਂਦਿਆਂ ਉਹ ਗ਼ਲਤ ਕੰਮ ਕਰਨ ਵਾਲਿਆਂ ਨੂੰ ਬੁਲਾ ਕੇ ਮਾਮਲਾ ਦਰਜ ਕਰਨ ਦੀ ਧਮਕੀ ਦਿੰਦਾ ਸੀ। ਇਸੇ ਦੌਰਾਨ ਉਹ ਵਿਚੋਲੇ ਵਜੋਂ ਕੰਮ ਕਰ ਕੇ ‘ਸੈਟਿੰਗ’ ਕਰਵਾਉਂਦਾ ਸੀ।

ਸੀ. ਬੀ. ਆਈ. ਦੋਬਾਰਾ ਲਵੇਗੀ ਭੁੱਲਰ ਦਾ ਰਿਮਾਂਡ
ਅੱਠ ਲੱਖ ਰਿਸ਼ਵਤ ਮਾਮਲੇ ’ਚ ਇਕ ਤੋਂ ਬਾਅਦ ਇਕ ਪਰਤਾਂ ਖੁੱਲ੍ਹਣ ਲੱਗੀਆਂ ਹਨ। ਇਸੇ ਕਾਰਨ ਸੀ. ਬੀ. ਆਈ. ਜਲਦੀ ਹੀ ਭੁੱਲਰ ਦਾ ਦੋਬਾਰਾ ਤੋਂ ਪੁਲਸ ਰਿਮਾਂਡ ਹਾਸਲ ਕਰੇਗੀ ਤਾਂ ਜੋ ਸੀ. ਬੀ. ਆਈ. ਉਸ ਨਾਲ ਸ਼ਾਮਲ ਭ੍ਰਿਸ਼ਟ ਅਧਿਕਾਰੀਆਂ ਬਾਰੇ ਪੁੱਛਗਿੱਛ ਕਰ ਸਕੇ। ਸੀ. ਬੀ. ਆਈ. ਨੂੰ ਭ੍ਰਿਸ਼ਟ ਅਧਿਕਾਰੀਆਂ ਬਾਰੇ ਕਈ ਅਹਿਮ ਜਾਣਕਾਰੀਆਂ ਮਿਲ ਚੁੱਕੀਆਂ ਹਨ। ਸੀ. ਬੀ. ਆਈ. ਜਲਦੀ ਹੀ ਮਾਮਲੇ ਵਿਚ ਸ਼ਾਮਲ ਪੁਲਸ ਅਧਿਕਾਰੀਆਂ ਨੂੰ ਸੰਮਨ ਦੇ ਕੇ ਪੁੱਛਗਿੱਛ ਲਈ ਦਫ਼ਤਰ ਬੁਲਾਵੇਗੀ।

ਹੁਣ ਤੱਕ ਹੋਈ ਇਹ ਬਰਾਮਦਗੀ
ਸੀ. ਬੀ. ਆਈ. ਨੇ ਭੁੱਲਰ ਦੀ ਸੈਕਟਰ 40 ਸਥਿਤ ਕੋਠੀ ਤੋਂ ਸਾਢੇ ਸੱਤ ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਢਾਈ ਕਿੱਲੋ ਸੋਨੇ ਦੇ ਗਹਿਣੇ, ਲਗਜ਼ਰੀ 26 ਘੜੀਆਂ, 50 ਤੋਂ ਵੱਧ ਦਸਤਾਵੇਜ਼, ਲਾਕਰ ਦੀਆਂ ਚਾਬੀਆਂ, ਬੈਂਕ ਖਾਤੇ, ਸਮਰਾਲਾ ਫਾਰਮ ਹਾਊਸ ਅੰਦਰੋਂ ਪੰਜ ਲੱਖ 70 ਹਜਾਰ ਨਕਦ, 17 ਕਾਰਤੂਸ ਅਤੇ ਸ਼ਰਾਬ ਦੀਆਂ 108 ਬੋਤਲਾਂ ਬਰਾਮਦ ਹੋਈਆਂ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.