Wednesday, June 24, 2026
BREAKING
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ        ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ

ਪੰਜਾਬ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

24 ਜੂਨ, 2026 05:48 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਐਲਾਨੇ ਗਏ ਸਾਂਝੇ ਐਕਸ਼ਨਾਂ ਦੀ ਲੜੀ ਵਜੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਸੋਮ ਲਾਲ, ਨਰਿੰਦਰ ਕੁਮਾਰ ਮਹਿਤਾ, ਬਹਾਦਰ ਸਿੰਘ ਜੀਤ ਲਾਲ ਗੋਹਲੜੋਂ, ਅਜੇ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਹਰਮਿੰਦਰ ਸਿੰਘ ਉਪਲ, ਅਜੀਤ ਸਿੰਘ ਬਰਨਾਲਾ, ਮੁਲਖ ਰਾਜ ਸ਼ਰਮਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮਦਨ ਲਾਲ, ਕਰਨੈਲ ਸਿੰਘ ਰਾਹੋਂ, ਗੁਲਸ਼ਨ ਕੁਮਾਰ, ਜਸਵੀਰ ਸਿੰਘ ਮੋਰੋਂ, ਸੁਰਿੰਦਰ ਸਿੰਘ ਸੋਇਤਾ, ਪਰਸ਼ੋਤਮ ਲਾਲ, ਅਮਰੀਕ ਸਿੰਘ, ਸੋਹਣ ਸਿੰਘ, ਸੁਰਜੀਤ ਕੁਮਾਰ, ਜਗਦੀਸ਼ ਚੰਦਰ, ਨੰਦ ਲਾਲ ਬੰਗਾ, ਵਰਿੰਦਰ ਕੁਮਾਰ, ਅਸ਼ਵਨੀ ਕੁਮਾਰ, ਹਸ਼ਮਤ ਅਲੀ ਆਦਿ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਾਢੇ ਚਾਰ ਸਾਲ ਤੋਂ ਵੱਟੀ ਚੁੱਪ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪਿਛਲੇ ਤਨਖਾਹ ਕਮਿਸ਼ਨਾਂ ਵਲੋਂ ਦਿੱਤੇ ਲਾਭ ਖੋਹਣ ਦੇ ਨਾਲ ਨਾਲ ਅਦਾਲਤਾਂ ਵਲੋਂ ਦਿੱਤੇ ਜਾਂਦੇ ਹੱਕ ਵੀ ਖੋਹਣ ਦਾ ਯਤਨ ਕਰ ਰਹੀ ਹੈ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ। ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਦਿੱਤੇ ਗਏ ਉਚੇਰੀ ਗ੍ਰੇਡ ਪੇ ਦੇ ਲਾਭ ਖੋਹ ਲਏ ਗਏ ਹਨ। ਪੇਂਡੂ ਭੱਤੇ, ਬਾਰਡਰ ਭੱਤੇ ਸਮੇਤ 37 ਭੱਤੇ ਸੋਧਣ ਦੇ ਨਾਂ ਤੇ ਬੰਦ ਕੀਤੇ ਗਏ ਹਨ। ਛੇਵੇਂ ਤਨਖਾਹ ਕਮਿਸ਼ਨ ਦੀ ਅੱਧੀ ਰਿਪੋਰਟ ਜਾਰੀ ਕੀਤੀ ਗਈ ਹੈ ਜੋ ਕਿ ਲਾਗੂ ਨਹੀਂ ਕੀਤੀ ਗਈ। ਅੱਧੀ ਰਿਪੋਰਟ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ, ਜਦੋਂ ਕਿ ਜਨਵਰੀ 26 ਤੋਂ ਅਗਲਾ ਸੱਤਵਾਂ ਪੇ ਕਮਿਸ਼ਨ ਲਾਗੂ ਹੋਣਾ ਸੀ। ਪੈਨਸ਼ਨਰਾਂ ਨੂੰ ਤਨਖਾਹ ਕਮਿਸ਼ਨ ਵੱਲੋਂ 2.59 ਦਾ ਗੁਣਾਕ ਦੇਣ ਦੀ ਸਿਫਾਰਿਸ਼ ਲਾਗੂ ਨਹੀਂ ਕੀਤੀ ਜਾ ਰਹੀ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 18 ਪ੍ਰਤੀਸ਼ਤ ਮਹਿੰਗਾਈ ਭੱਤਾ ਘੱਟ ਦਿੱਤਾ ਜਾ ਰਿਹਾ ਹੈ। ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਹਾਲੇ ਤੱਕ ਵੀ ਨਸੀਬ ਨਹੀਂ ਹੋਇਆ। ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਬਕਾਇਆ ਦੇਣ ਦੇ ਫੈਸਲੇ ਨੂੰ ਰੋਕਣ ਲਈ ਸਰਕਾਰ ਡਬਲ ਬੈਂਚ ਕੋਲ ਅਪੀਲਾਂ ਪਾ ਰਹੀ ਹੈ। ਆਗੂਆਂ ਨੇ ਇਸ ਸਰਕਾਰ ਨੂੰ ਸਭ ਤੋਂ ਵੱਧ ਭ੍ਰਿਸ਼ਟ ਅਤੇ ਮੁਲਾਜ਼ਮਾਂ ਪੈਨਸ਼ਨਰਾਂ ਦੇ ਵਿਰੋਧੀ ਕਰਾਰ ਦਿੱਤਾ ਹੈ।

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਵਾਲੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਨ ਦੇ ਸੱਦੇ ਅਨੁਸਾਰ 7 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਉਪਰੰਤ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!

ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!