Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

24 ਅਗਸਤ, 2026 06:15 PM
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਹੁਣ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀ.ਸੀ.ਸੀ.) ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ ਮੁਹਾਲੀ ਉੱਤਰੀ ਭਾਰਤ ਵਿੱਚ ਤੇਜ਼ੀ ਨਾਲ ਪਸੰਦੀਦਾ ਸਥਾਨ ਬਣ ਰਿਹਾ ਹੈ। ਸਾਡੇ ਕੋਲ ਆਈ.ਆਈ.ਟੀ. ਅਤੇ ਆਈ.ਐੱਸ.ਬੀ. ਵਰਗੀਆਂ ਨਾਮਵਰ ਸੰਸਥਾਵਾਂ ਤੋਂ ਮਜ਼ਬੂਤ ਅਤੇ ਹੁਨਰਮੰਦ ਪ੍ਰਤਿਭਾ ਪੂਲ ਹੈ। ਇਸ ਦੇ ਨਾਲ ਹੀ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ‘ਆਪ` ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਤਕਨਾਲੋਜੀ ਆਧਾਰਤ ਤਬਦੀਲੀ `ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਸੂਬੇ ਵਿੱਚ ਅਗਲੀ ਪੀੜ੍ਹੀ ਲਈ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉੱਭਰ ਰਹੇ ਤਕਨੀਕੀ ਮਾਡਲਾਂ ਦਾ ਲਾਭ ਉਠਾਉਣਾ ਚਾਹੁੰਦਾ ਹੈ। ਮੈਂ ਨੈਸਕੌਮ ਨੂੰ ਮੁਹਾਲੀ ਵਿੱਚ ਅਤਿ-ਆਧੁਨਿਕ ਸਟਾਰਟਅੱਪ ਇਨਕਿਊਬੇਟਰ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਆਖਿਆ, “ਪੰਜਾਬ ਨੇ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਈ.ਆਈ.ਟੀ. ਰੋਪੜ ਅਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਹੱਥ ਮਿਲਾਇਆ ਹੈ। ਇਹ ਸਹਿਯੋਗ ਕਿਸਾਨਾਂ ਦੀ ਪੈਦਾਵਾਰ ਵਧਾਉਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਸਮਾਰਟ ਫਾਰਮਿੰਗ ਮਾਡਲਾਂ ਅਤੇ ਭਵਿੱਖਬਾਣੀ ਵਿਸ਼ਲੇਸ਼ਣ ਨੂੰ ਏਕੀਕ੍ਰਿਤ ਕਰਨ ਵੱਲ ਕੰਮ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁ-ਕੌਮੀ ਕਾਰਪੋਰੇਸ਼ਨਾਂ ਪੰਜਾਬ ਭਰ ਵਿੱਚ, ਖ਼ਾਸ ਕਰ ਕੇ ਮੁਹਾਲੀ ਵਿੱਚ ਨਿਵੇਸ਼ ਲਈ ਭਾਰੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਕਿਹਾ, “ਮੁਹਾਲੀ ਵਿਸ਼ਵ ਪੱਧਰੀ ਹਵਾਈ, ਰੇਲ ਅਤੇ ਸੜਕੀ ਸੰਪਰਕ, ਉੱਚ ਪੱਧਰੀ ਮੈਡੀਕਲ ਸਹੂਲਤਾਂ, ਮਿਆਰੀ ਵਿੱਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਨਾਲ ਬੇਮਿਸਾਲ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ। ਇਹ ਚੀਜ਼ਾਂ ਮੁਹਾਲੀ ਨੂੰ ਗਲੋਬਲ ਕੰਪਨੀਆਂ ਅਤੇ ਤਕਨਾਲੋਜੀ ਆਧਾਰਤ ਨਿਵੇਸ਼ ਲਈ ਆਕਰਸ਼ਕ ਸਥਾਨ ਬਣਾਉਂਦੀਆਂ ਹਨ।”

ਉਨ੍ਹਾਂ ਕਿਹਾ, “ਮੁਹਾਲੀ ਵਿੱਚ ਅਤੇ ਇਸ ਦੇ ਆਲੇ-ਦੁਆਲੇ ਛੇ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਸਥਿਤ ਹਨ, ਜੋ ਗਲੋਬਲ ਕੰਪਨੀਆਂ ਨੂੰ ਪ੍ਰਤਿਭਾ ਪੂਲ ਤੱਕ ਸਿੱਧੀ ਪਹੁੰਚ ਦਿੰਦੀਆਂ ਹਨ। ਹੁਨਰਮੰਦ ਮਨੁੱਖੀ ਸ਼ਕਤੀ, ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਅਤੇ ਸੰਪਰਕ ਦਾ ਇਹ ਸੁਮੇਲ ਕੰਪਨੀਆਂ ਨੂੰ ਆਪਣੇ ਕੰਮਕਾਜ ਸਥਾਪਤ ਕਰਨ ਅਤੇ ਵਧਾਉਣ ਲਈ ਨਿੱਗਰ ਈਕੋ-ਸਿਸਟਮ ਮੁਹੱਈਆ ਕਰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਇਤਿਹਾਸਕ ‘ਰਾਈਟ ਟੂ ਬਿਜ਼ਨਸ ਐਕਟ` ਪਾਸ ਕੀਤਾ, ਜਿਸ ਨਾਲ ਉੱਦਮੀਆਂ ਲਈ ਕੰਮਕਾਜ ਸ਼ੁਰੂ ਕਰਨ ਦੀ ਪ੍ਰਕਿਰਿਆ ਸੁਖਾਲੀ ਹੋਈ। ਉਨ੍ਹਾਂ ਕਿਹਾ, “ਪੰਜਾਬ ਦਾ ਮਜ਼ਬੂਤ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਾਈਜ਼ਡ ਜਨਤਕ ਸੇਵਾ ਡਿਲੀਵਰੀ ਉਦਯੋਗ ਦੇ ਮਾਪਦੰਡਾਂ ਵਜੋਂ ਉੱਭਰੀ ਹੈ। ਕਈ ਹੋਰ ਰਾਜਾਂ ਨੇ ਵੀ ਪੰਜਾਬ ਮਾਡਲ ਅਪਣਾਇਆ ਹੈ। ਸਾਡੀ ਸਰਕਾਰ ਕਾਰੋਬਾਰਾਂ ਲਈ ਪੰਜਾਬ ਵਿੱਚ ਨਿਵੇਸ਼ ਕਰਨਾ, ਕੰਮ ਕਰਨਾ ਅਤੇ ਵਿਸਤਾਰ ਕਰਨਾ ਆਸਾਨ ਬਣਾਉਣ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਸਾਡੀ ਸਰਕਾਰ ਨਿਵੇਸ਼ ਈਕੋ-ਸਿਸਟਮ ਨੂੰ ਮਜ਼ਬੂਤ ਕਰਨ, ਤਕਨਾਲੋਜੀ-ਸੰਚਾਲਿਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ