Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਦੁਨੀਆਂ

ਮੁੜ ਲੀਹ 'ਤੇ ਆਉਣਗੇ ਭਾਰਤ-ਕੈਨੇਡਾ ਦੇ ਸਬੰਧ ! PM ਕਾਰਨੀ ਨੇ ਵਪਾਰ ਵਧਾਉਣ 'ਚ ਦਿਖਾਈ ਦਿਲਸਚਪੀ

23 ਦਸੰਬਰ, 2025 06:40 PM

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਭਾਰਤ ਨਾਲ ਵਪਾਰਕ ਸਬੰਧਾਂ ਨੂੰ ਮੁੜ ਸੁਰਜੀਤ ਅਤੇ ਮਜ਼ਬੂਤ ਕਰਨ ਲਈ ਇੱਕ ਨਵੀਂ ਗਲੋਬਲ ਰਣਨੀਤੀ ਦਾ ਐਲਾਨ ਕੀਤਾ ਹੈ। ਮਾਰਚ 2025 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਕਾਰਨੀ ਨੇ ਭਾਰਤ ਨਾਲ ਰਿਸ਼ਤਿਆਂ ਨੂੰ ਰੀਸੈੱਟ ਕਰਨ ਦਾ ਸੰਕੇਤ ਦਿੱਤਾ ਹੈ, ਜੋ ਕਿ 2023 ਵਿੱਚ ਹੋਏ ਡਿਪਲੋਮੈਟਿਕ ਤਣਾਅ ਤੋਂ ਬਾਅਦ ਕਾਫ਼ੀ ਪ੍ਰਭਾਵਿਤ ਹੋਏ ਸਨ।

ਕੈਨੇਡਾ ਅਤੇ ਭਾਰਤ ਵਿਚਕਾਰ ਇੱਕ 'ਵਿਆਪਕ ਆਰਥਿਕ ਭਾਈਵਾਲੀ ਸਮਝੌਤੇ' 'ਤੇ ਗੱਲਬਾਤ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਸਮਝੌਤੇ ਦਾ ਮੁੱਖ ਉਦੇਸ਼ 2030 ਤੱਕ ਦੋਵਾਂ ਦੇਸ਼ਾਂ ਦੇ ਦੁਵੱਲੇ ਵਪਾਰ ਨੂੰ ਦੁੱਗਣਾ ਕਰਕੇ 70 ਅਰਬ ਕੈਨੇਡੀਅਨ ਡਾਲਰ ਤੱਕ ਪਹੁੰਚਾਉਣਾ ਹੈ। ਪ੍ਰਧਾਨ ਮੰਤਰੀ ਕਾਰਨੀ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਕੈਨੇਡਾ ਇਕੋ ਦੇਸ਼ 'ਤੇ ਨਿਰਭਰ ਨਹੀਂ ਰਹਿ ਸਕਦਾ। ਉਹ ਚਾਹੁੰਦੇ ਹਨ ਕਿ ਕੈਨੇਡਾ ਅਮਰੀਕਾ 'ਤੇ ਆਪਣੀ ਆਰਥਿਕ ਨਿਰਭਰਤਾ ਘਟਾ ਕੇ ਭਾਰਤ, ਚੀਨ, ਯੂਰਪੀ ਸੰਘ ਅਤੇ ਬ੍ਰਿਟੇਨ ਵਰਗੀਆਂ ਹੋਰ ਪ੍ਰਮੁੱਖ ਅਰਥਵਿਵਸਥਾਵਾਂ ਨਾਲ ਸਬੰਧ ਵਧਾਵੇ।

ਕਾਰਨੀ ਅਨੁਸਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਕੈਨੇਡਾ ਦੇ ਦੂਜੇ ਦੇਸ਼ਾਂ ਨਾਲ ਵਪਾਰਕ ਵਾਰਤਾਵਾਂ ਸ਼ੁਰੂ ਕਰਨ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਮਾਰਕ ਕਾਰਨੀ ਵਿਚਕਾਰ ਜੀ-7 ਅਤੇ ਜੀ-20 ਸੰਮੇਲਨਾਂ ਦੌਰਾਨ ਹੋਈਆਂ ਮੁਲਾਕਾਤਾਂ ਤੋਂ ਬਾਅਦ, ਕਾਰਨੀ ਨੇ ਭਾਰਤ ਆਉਣ ਦਾ ਸੱਦਾ ਸਵੀਕਾਰ ਕਰ ਲਿਆ ਹੈ। ਉਹ ਅਗਲੇ ਸਾਲ ਦੀ ਪਹਿਲੀ ਤਿਮਾਹੀ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ, ਜਿਸ ਨਾਲ ਵਪਾਰਕ ਗੱਲਬਾਤ ਨੂੰ ਤੇਜ਼ੀ ਮਿਲਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਉਸ ਤੋਂ ਬਾਅਦ ਪੈਦਾ ਹੋਏ ਤਣਾਅ ਕਾਰਨ ਦੋਵਾਂ ਦੇਸ਼ਾਂ ਦੇ ਵਪਾਰਕ ਰਿਸ਼ਤੇ ਰੁਕ ਗਏ ਸਨ। ਮਾਰਕ ਕਾਰਨੀ ਦੀ ਅਗਵਾਈ ਵਿੱਚ ਹੁਣ ਕੈਨੇਡਾ ਇਨ੍ਹਾਂ ਰਿਸ਼ਤਿਆਂ ਨੂੰ ਸਥਿਰਤਾ ਦੇਣ ਅਤੇ ਆਰਥਿਕ ਲਾਭ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ