Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੱਟਕੜ ਕਲਾਂ ਤੋ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂ ਬੱਸਾਂ ਰਾਹੀਂ ਰਵਾਨਾ

10 ਫ਼ਰਵਰੀ, 2026 07:30 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆ ਬੰਗਾ, ਬਲਾਚੌਰ ਅਤੇ ਨਵਾਂਸ਼ਹਿਰ ਤੋਂ ਕੁੱਲ ਤਿੰਨ ਬੱਸਾਂ ਰਾਹੀਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਖੱਟਕੜ ਕਲਾਂ ਤੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਹਲਕਾ ਬੰਗਾ ਸੁਖਵਿੰਦਰ ਕੁਮਾਰ ਸੁੱਖੀ, ਚੇਅਰਮੈਨ ਨਗਰ ਸੁਧਾਰ ਟਰਸਟ ਸਤਨਾਮ ਸਿੰਘ ਜਲਵਾਹਾ, ਵਾਇਸ ਚੇਅਰਮੈਨ ਐਸ ਸੀ ਕਮਿਸ਼ਨ ਹਰਜੋਤ ਲੋਟੀਆ, ਐਸ ਡੀ ਐਮ ਨਵਾਂਸ਼ਹਿਰ ਅਨਮਜਯੋਤ ਕੌਰ, ਐਸ. ਡੀ. ਐਮ ਬੰਗਾ ਵਿਪਨ ਭੰਡਾਰੀ ਅਤੇ ਤਰੁਣ ਅਰੋੜਾ ਸਟੇਟ ਸੈਕਟਰੀ ਆਮ ਆਦਮੀ ਪਾਰਟੀ ਇੰਚਾਰਜ ਦੁਆਬਾ ਜੋਨ ਤੋਂ ਇਲਾਵਾ ਸ਼ਰਧਾਲੂ ਹਾਜ਼ਰ ਸਨl
ਵਿਧਾਇਕ ਹਲਕਾ ਬੰਗਾ ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਖੱਟਕੜ ਕਲਾਂ ਤੋਂ ਕੁੱਲ ਤਿੰਨ ਬੱਸਾਂ ਹਲਕੇ ਦੇ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਅਸਥਾਨਾ ਦੇ ਦਰਸ਼ਨਾ ਲਈ ਰਵਾਨਾ ਹੋਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।
ਚੇਅਰਮੈਨ ਨਗਰ ਸੁਧਾਰ ਟਰਸਟ ਸਤਨਾਮ ਸਿੰਘ ਜਲਵਾਹਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਜੁਰਗਾਂ ਨੂੰ ਤੀਰਥ ਯਾਤਰਾਂ ‘ਤੇ ਲਿਜਾਉਣ ਬਹੁਤ ਵਧੀਆ ਕਾਰਜ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਜੋ ਅੱਜ ਇੱਥੋ ਖਟਕੜ ਕਲਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਖਾਣਾ, ਮੈਡੀਕਲ ਸਹੂਲਤ, ਰਹਿਣ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਵੀ ਦਿਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ, ਰਾਮ ਤੀਰਥ ਮੰਦਿਰ, ਬਾਘਾ ਬਾਰਡਰ, ਜਲ੍ਹਿਆਵਾਲਾ ਬਾਗ ਆਦਿ ਥਾਂਵਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਤਿੰਨ ਦੀ ਹੋਵੇਗੀ, ਜਿੱਥੇ ਯਾਤਰਾ ਦੇ ਰਾਤ ਦੇ ਠਹਿਰਣ ਤੇ ਖਾਣੇ ਆਦਿ ਦੇ ਸਾਰੇ ਪ੍ਰਬੰਧ ਹੋਣਗੇ। ਉਨ੍ਹਾਂ ਦੱਸਿਆ ਕਿ ਹਲਕੇ ਵਿਚੋਂ ਹਰ ਤੀਸਰੇ ਦਿਨ ਬੱਸ ਸ਼ਰਧਾਲੂਆਂ ਨੂੰ ਲੈ ਕੇ ਯਾਤਰਾ ਲਈ ਰਵਾਨਾ ਹੋਵੇਗੀ।
ਖੱਟਕੜ ਕਲਾਂ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਦੇ ਸ਼ਰਧਾਲੂਆਂ ਨੇ ਦੱਸਿਆ ਕਿ ਜੀਵਨ ਦੇ ਜਰੂਰੀ ਰੁਝੇਵਿਆ ਕਾਰਨ ਜਾਂ ਆਰਥਿਕ ਹਲਾਤਾ ਕਾਰਨ ਅਸੀ ਦੂਰ ਦੂਰਾਂਡੇ ਦੇ ਧਾਰਮਿਕ ਅਸਥਾਨਾ ਦੇ ਦਰਸ਼ਨਾ ਤੋਂ ਵਾਝੇ ਰਹੇ ਹਾਂ। ਉਨ੍ਹਾਂ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਬਹੁਤ ਹੀ ਅਰਾਮਦਾਇਕ ਹੈ, ਯਾਤਰੀ ਦਾ ਕੋਈ ਖਰਚਾ ਨਹੀ ਹੋਵੇਗਾ। ਜਿਸ ਦੇ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਵਾਅਦੇ ਪੂਰੇ ਕਰਨ ਵਿਚ ਕੋਈ ਕਸਰ ਬਾਕੀ ਨਹੀ ਛੱਡੀ ਹੈ। ਯਾਤਰਾ ਲਈ ਜਾਣ ਵਾਲੇ ਸ਼ਰਧਾਲੂ ਬਹੁਤ ਹੀ ਉਤਸ਼ਾਹਿਤ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਤੀਰਥ ਯਾਤਰਾ ਦਾ ਸੁਪਨਾ ਅੱਜ ਸਾਕਾਰ ਹੋਇਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ