Monday, March 16, 2026
BREAKING
ਕੇਰਲ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 47 ਉਮੀਦਵਾਰਾਂ ਦੀ ਪਹਿਲੀ ਸੂਚੀ ਭਾਰਤ ਪੁੱਜੀ 54 ਹਜ਼ਾਰ ਟਨ ਗੈਸ, ਖਤਮ ਹੋਵੇਗਾ LPG ਸੰਕਟ ! ਰਾਘਵ ਚੱਢਾ ਨੇ ਚੁੱਕਿਆ ਟੈਕਸ ਸੁਧਾਰਾਂ ਦਾ ਮੁੱਦਾ; ਪਤੀ-ਪਤਨੀ ਨੂੰ ਇਕਾਈ ਮੰਨਣ ਦੀ ਰੱਖੀ ਮੰਗ Big Breaking : ਈਰਾਨ ਚ ਇਕ ਹੋਰ ਸਕੂਲ 'ਤੇ ਹਮਲਾ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ ਜੰਗ ਵਿਚਾਲੇ ਇਰਾਨ ਤੋਂ ਆਈ Good News ! 500 ਤੋਂ ਵੱਧ ਭਾਰਤੀਆਂ ਨੂੰ ਕੀਤਾ ਗਿਆ Rescue ਵੱਡੀ ਖ਼ਬਰ: ਇਜ਼ਰਾਈਲ ਦਾ 'ਆਪ੍ਰੇਸ਼ਨ ਈਰਾਨ' ਹੋਰ ਤੇਜ਼; 21 ਦਿਨਾਂ 'ਚ 1,000 ਟਿਕਾਣਿਆਂ 'ਤੇ ਬੰਬਾਰੀ ਦਾ ਪਲਾਨ ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ: ਭਾਜਪਾ Epstein Case : ਹਰਦੀਪ ਪੁਰੀ ਦੀ ਬੇਟੀ ਨੇ ਦਾਇਰ ਕੀਤਾ 10 ਕਰੋੜ ਦਾ ਮਾਣਹਾਨੀ ਮੁਕੱਦਮਾ, ਜਾਣੋਂ ਪੂਰਾ ਮਾਮਲਾ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚੀ ਹੜਕੰਪ, ਪੁਲਸ ਵੱਲੋਂ ਜਾਂਚ ਸ਼ੁਰੂ ਜਾਰੀ

ਪੰਜਾਬ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ 12ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

16 ਮਾਰਚ, 2026 05:24 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਸ਼ਰਧਾਲੂਆਂ ਨਾਲ ਭਰੀ 12ਵੀਂ ਬੱਸ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਵਾਰਡ ਨੰਬਰ-40 ਸੁਹਾਣਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦੁਰਗਿਆਨਾ ਮੰਦਰ, ਭਗਵਾਨ ਵਾਲਮੀਕਿ ਤੀਰਥ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਜਾਣਗੇ। ਇਹ ਯਾਤਰਾ ਦੋ ਰਾਤਾਂ ਅਤੇ ਤਿੰਨ ਦਿਨਾਂ ਵਿੱਚ ਪੂਰੀ ਕਰਕੇ ਵਾਪਸ ਮੋਹਾਲੀ ਪਹੁੰਚੇਗੀ।

ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਜਿੱਥੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦਾ ਮੌਕਾ ਮਿਲਦਾ ਹੈ, ਉੱਥੇ ਇਕੱਠੇ ਸਮਾਂ ਬਤੀਤ ਕਰਨ ਨਾਲ ਆਪਸੀ ਭਾਈਚਾਰਕ ਸਾਂਝ ਵੀ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਭਰ ਤੋਂ ਰੋਜ਼ਾਨਾ ਲਗਭਗ 60 ਬੱਸਾਂ ਤੀਰਥ ਯਾਤਰਾ ਲਈ ਭੇਜੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਮੰਗ ਦੇ ਮੱਦੇਨਜ਼ਰ ਇਸ ਯੋਜਨਾ ਨੂੰ ਹੋਰ ਅੱਗੇ ਵਧਾਇਆ ਜਾਵੇਗਾ ਤਾਂ ਜੋ ਕੋਈ ਵੀ ਸ਼ਰਧਾਲੂ ਤੀਰਥ ਯਾਤਰਾ ਤੋਂ ਵਾਂਝਾ ਨਾ ਰਹਿ ਜਾਵੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੇਂਦਰਾਂ ‘ਤੇ ਲੋੜੀਂਦੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪਿੰਡ ਪੱਧਰ ਤੇ ਅਤੇ ਬੂਥ ਵਾਇਜ਼ ਲਿਸਟਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਹੋਰ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਕਈ ਨਵੇਂ ਚੌਂਕ ਤਿਆਰ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਚੌਂਕਾਂ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ, ਜਿਨ੍ਹਾਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਨਾਲ ਜਿੱਥੇ ਸ਼ਹਿਰ ਦੀ ਖੂਬਸੂਰਤੀ ਵਿੱਚ ਵਾਧਾ ਹੋਵੇਗਾ, ਉੱਥੇ ਟਰੈਫਿਕ ਸਮੱਸਿਆ ‘ਤੇ ਵੀ ਕਾਬੂ ਪਾਇਆ ਜਾ ਸਕੇਗਾ।

ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਪਹਿਲ ਕਰਕੇ ਬੂਥ ਵਾਇਜ਼ ਆਪਣੇ ਨਾਮ ਦਰਜ ਕਰਵਾ ਰਹੇ ਹਨ।

ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੋਹਣਾ, ਸੁਰਿੰਦਰ ਸਿੰਘ ਰੋਡਾ, ਕੁਲਦੀਪ ਸਿੰਘ ਸਮਾਣਾ, ਗੋਬਿੰਦਰ ਮਿੱਤਲ (ਚੇਅਰਮੈਨ ਮਾਰਕੀਟ ਕਮੇਟੀ), ਜਸਪਾਲ ਸਿੰਘ ਐਮ ਸੀ, ਕਮਲਜੀਤ ਕੌਰ ਸੋਹਣਾ, ਬਲਵਿੰਦਰ ਸਿੰਘ ਮੌਲੀ, ਗੁਰਦੀਪ ਸਿੰਘ, ਨਿਰਮਲ ਸਿੰਘ ਅਤੇ ਅਮਰੀਕ ਸਿੰਘ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ: ਭਾਜਪਾ

ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ: ਭਾਜਪਾ

ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚੀ ਹੜਕੰਪ, ਪੁਲਸ ਵੱਲੋਂ ਜਾਂਚ ਸ਼ੁਰੂ ਜਾਰੀ

ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚੀ ਹੜਕੰਪ, ਪੁਲਸ ਵੱਲੋਂ ਜਾਂਚ ਸ਼ੁਰੂ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ,  ਜਲਦ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਕ ਵਿਚਾਰ ਸ਼ਕਤੀ ਅਤੇ ਆਤਮ ਵਿਸ਼ਵਾਸ ਨੂੰ ਉਭਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ -  ਮੁੱਖ ਮਹਿਮਾਨ ਗੁਰਪ੍ਰੀਤ ਕੌਰ

ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਕ ਵਿਚਾਰ ਸ਼ਕਤੀ ਅਤੇ ਆਤਮ ਵਿਸ਼ਵਾਸ ਨੂੰ ਉਭਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ -  ਮੁੱਖ ਮਹਿਮਾਨ ਗੁਰਪ੍ਰੀਤ ਕੌਰ

ਸ਼ਹੀਦ ਉੱਧਮ ਸਿੰਘ ਕੰਬੋਜ ਅੰਤਰਰਾਸ਼ਟਰੀ ਮਹਾਂਸਭਾ ਵੱਲੋਂ ਆਚਾਰਿਆ ਗੌਰਵ ਕ੍ਰਿਸ਼ਨ ਜੀ ਦਾ ਸਨਮਾਨ

ਸ਼ਹੀਦ ਉੱਧਮ ਸਿੰਘ ਕੰਬੋਜ ਅੰਤਰਰਾਸ਼ਟਰੀ ਮਹਾਂਸਭਾ ਵੱਲੋਂ ਆਚਾਰਿਆ ਗੌਰਵ ਕ੍ਰਿਸ਼ਨ ਜੀ ਦਾ ਸਨਮਾਨ

ਰਾਸ਼ਟਰੀ ਲੋਕ ਅਦਾਲਤ ’ਚ 29,451 ਮਾਮਲਿਆਂ ਦੀ ਸੁਣਵਾਈ, 26,069 ਦਾ ਮੌਕੇ ’ਤੇ ਨਿਪਟਾਰਾ

ਰਾਸ਼ਟਰੀ ਲੋਕ ਅਦਾਲਤ ’ਚ 29,451 ਮਾਮਲਿਆਂ ਦੀ ਸੁਣਵਾਈ, 26,069 ਦਾ ਮੌਕੇ ’ਤੇ ਨਿਪਟਾਰਾ

ਟਰੌਮਾ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸੜਕ ਦੁਰਘਨਾਵਾਂ ਵਿਚ ਜ਼ਖਮੀ ਮਰੀਜ਼ਾਂ ਦਾ ਮਿਆਰੀ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣਿਆ

ਟਰੌਮਾ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸੜਕ ਦੁਰਘਨਾਵਾਂ ਵਿਚ ਜ਼ਖਮੀ ਮਰੀਜ਼ਾਂ ਦਾ ਮਿਆਰੀ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣਿਆ