Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

16 ਅਗਸਤ, 2025 06:41 PM
ਫ਼ਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ।

ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਵਿਸ਼ਾਲ ਭੰਡਾਰ ਹੈ, ਜੋ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਕ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਉਂਦੇ ਹਾਂ ਤਾਂ ਅਸੀਂ ਮਹਾਨ ਗੁਰੂਆਂ ਦੇ ਨਾਲ-ਨਾਲ ਬਾਬਾ ਫ਼ਰੀਦ ਅੱਗੇ ਵੀ ਸਤਿਕਾਰ ਨਾਲ ਸ਼ਰਧਾ ਭੇਟ ਕਰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਦਾ ਜੀਵਨ ਅਤੇ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵਿਸ਼ੇਸ਼ ਤੌਰ 'ਤੇ ਪ੍ਰਸੰਗਿਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਫ਼ਰੀਦ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰਪਣ ਅਤੇ ਨਿਮਰਤਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਲੋਕਾਂ ਨੂੰ ਬਾਬਾ ਫ਼ਰੀਦ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਸਥਾਨ 'ਤੇ ਸ਼ਰਧਾ ਭੇਟ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ